ਚੰਡੀਗੜ੍ਹ। ਪਿਛਲੇ ਲਮੇ ਸਮੇਂ ਤੋਂ ਜੀਰਾ ਵਿਖੇ ਚੱਲ ਰਹੀ ਵਿਵਾਦਤ ਸ਼ਰਾਬ ਫੈਕਟਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਟਵੀਟਰ ’ਤੇ ਇੱਕ ਵੀਡੀਓ ਅਪਲੋਡ ਕਰਕੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਨਾਲ ਹੀ ਲਿਖਿਆ ਹੈ ਕਿ ‘‘ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ… ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ ’ਚ ਇੱਕ ਵੱਡਾ ਫੈਸਲਾ ਲਿਆ ਹੈ…। ਮੈਂ ਜੀਰਾ ਸਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ ’ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ…।’’ Chief Minister Order
ਦੇਖੋ ਮੁੱਖ ਮੰਤਰੀ ਵੱਲੋਂ ਕੀਤਾ ਗਿਆ ਟਵੀਟ (Chief Minister Order)
ਪੰਜਾਬ ਦੀ ਆਬੋ-ਹਵਾ ਨੂੰ ਕਿਸੇ ਨੂੰ ਵੀ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ…ਇਸ ਕਰਕੇ ਕਾਨੂੰਨੀ ਮਾਹਿਰਾਂ ਨਾਲ ਸਲਾਹ ਕਰਨ ਤੋਂ ਬਾਅਦ ਲੋਕਹਿੱਤ 'ਚ ਇੱਕ ਵੱਡਾ ਫੈਸਲਾ ਲਿਆ ਹੈ…
ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਨੇ ਤੇ ਭਵਿੱਖ 'ਚ ਵੀ ਜੇ ਕੋਈ ਵਾਤਾਵਰਣ ਵਿਗਾੜਨ ਦੀ ਕੋਸ਼ਿਸ਼ ਕਰੇਗਾ, ਬਖਸ਼ਿਆ ਨਹੀਂ ਜਾਵੇਗਾ.. pic.twitter.com/0ZYruxvYcu
— Bhagwant Mann (@BhagwantMann) January 17, 2023