ਸੋਨੀਪਤ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਆਵਾਜਾਈ ਮੰਤਰੀ (Haryana Transport) ਮੂਲ ਚੰਦ ਸ਼ਰਮਾ ਨੇ ਕਿਹਾ ਕਿ ਸੂਬੇ ’ਚ ਲੋਕਾਂ ਦਾ ਸਫ਼ਰ ਸੌਖਾ ਕਰਨ ਲਈ ਰੋਡਵੇਜ ਦੇ ਬੇੜੇ ’ਚ ਮਾਰਚ 2023 ਤੱਕ ਦੋ ਹਜ਼ਾਰ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਸ਼ਰਮਾ ਨੇ ਸੋਨੀਪਤ ’ਚ ਜ਼ਿਲ੍ਹਾ ਪਰਿਸ਼ਦ ਤੇ ਕਸ਼ਟ ਨਿਵਾਰਣ ਸੰਮਤੀ ਦੀ ਮਹੀਨੇਵਾਰ ਮੀਟਿੰਗ ਦੀ ਸੁਣਵਾਈ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਬੇੜੇ ’ਚ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਲੋਕਾਂ ਲਈ ਆਵਾਜਾਈ ਦੀਆਂ ਸਹੂਲਤਾਂ ’ਚ ਸੁਧਾਰ ਕਰਨ ਲਈ 2000 ਹੋਰ ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। (Haryana Transport)
ਗ੍ਰਾਮ ਪੰਚਾਇਤਾਂ ਦੁਆਰਾ ਈ-ਟੈਂਡਰਿੰਗ ਦਾ ਵਿਰੋਧ ਕਰਨ ਦੇ ਸਵਾਰ ’ਤੇ ਉਨ੍ਹਾਂ ਕਿਹਾ ਕਿ ਭਿ੍ਰਸ਼ਟਾਚਾਰ ’ਤੇ ਰੋਗ ਲਾਉਣ ਲਈ ਇਹ ਵਿਵਸਥਾ ਕੀਤੀ ਗਈ ਹੈ ਜਿਸ ’ਚ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਸਰਕਾਰ ਨੇ ਪੰਚਾਇਤਾਂ ਨੂੰ 850 ਕਰੋੜ ਰੁਪਏ ਦੀ ਰਾਸ਼ੀ ਦੇਣ ਤੋਂ ਇਲਾਵਾ ਪ੍ਰਸ਼ਾਸਨਿਕ ਮਨਜ਼ੂਰੀ ਦੇ ਵੀ ਅਧਿਕਾਰੀ ਦਿੱਤੇ ਹਨ।