ਸਾਡੇ ਨਾਲ ਸ਼ਾਮਲ

Follow us

18.3 C
Chandigarh
Wednesday, February 25, 2026
More
    Home Breaking News ਵਿਜੀਲੈਂਸ ਵੱਲੋ...

    ਵਿਜੀਲੈਂਸ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਪੱਤਰਕਾਰ ਰੰਗੇ ਹੱਥੀਂ ਕਾਬੂ

    Bribe

    ਵਿਜੀਲੈਂਸ ਦਾ ਕੇਸ ਰਫਾ-ਦਫਾ ਕਰਾਉਣ ਬਦਲੇ ਮੰਗੀ ਸੀ ਰਿਸ਼ਵਤ

    (ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪਟਿਆਲਾ ਵਿਖੇ ਸਪੋਕਸਮੈਨ ਅਖ਼ਬਾਰ ਦੇ ਪੱਤਰਕਾਰ ਗਗਨਦੀਪ ਸਿੰਘ ਪਨੈਚ ਨੂੰ 50,000 ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
    ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪ੍ਰੈਸ ਰਿਪੋਰਟਰ ਨੂੰ ਪਿੰਡ ਛੜਬੜ ਸਥਿਤ ਸਿਖਲਾਈ ਕੇਂਦਰ, ਬਨੂੜ ਵਿਖੇ ਤਾਇਨਾਤ ਸਬ ਇੰਸਪੈਕਟਰ ਕੁਲਦੀਪ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

    ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਰੇਂਜ ਪਟਿਆਲਾ ਵਿਖੇ ਸ਼ਿਕਾਇਤ ਦਰਜ ਕਰਵਾ ਕੇ ਦੋਸ਼ ਲਾਇਆ ਹੈ ਕਿ ਉਸ ਦੇ ਖਿਲਾਫ਼ ਵਿਜੀਲੈਂਸ ਦਫ਼ਤਰ ਪਟਿਆਲਾ ਵਿਖੇ ਦਰਜ ਸ਼ਿਕਾਇਤ ਦਾ ਨਿਪਟਾਰਾ ਕਰਵਾਉਣ ਬਦਲੇ ਉਕਤ ਪੱਤਰਕਾਰ ਉਸ ਕੋਲੋਂ 50,000 ਰੁਪਏ ਦੀ ਮੰਗ ਕਰ ਰਿਹਾ ਹੈ। ਉਸ ਨੇ ਇਹ ਵੀ ਦੋਸ਼ ਲਾਇਆ ਕਿ ਇਸ ਮਾਮਲੇ ਸਬੰਧੀ ਇਹ ਮੁਲਜ਼ਮ ਪੱਤਰਕਾਰ ਪਹਿਲਾਂ ਉਸ ਕੋਲੋਂ 5 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ। Bribe

    ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

    ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਪੱਤਰਕਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਗਗਨਦੀਪ ਸਿੰਘ ਪਨੈਚ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਉਹਨਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਆਇਆ ਹੈ ਕਿ ਉਕਤ ਪੱਤਰਕਾਰ ਨੇ ਪੰਜਾਬ ਪੁਲਿਸ ਅਤੇ ਪੰਜਾਬ ਵਿਧਾਨ ਸਭਾ ਦੀ ਭਰਤੀ ਵਿੱਚ ਮੱਦਦ ਕਰਨ ਤੇ ਨੌਕਰੀ ਦਿਵਾਉਣ ਲਈ ਕੁੱਝ ਪ੍ਰਾਈਵੇਟ ਵਿਅਕਤੀਆਂ ਤੋਂ ਵੀ ਧੋਖੇ ਨਾਲ ਪੈਸੇ ਇਕੱਠੇ ਕੀਤੇ ਹਨ। ਇਸ ਕੇਸ ਵਿੱਚ ਬਿਉਰੋ ਵੱਲੋਂ ਅਗਲੇਰੀ ਜਾਂਚ ਜਾਰੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here