ਮੌਜੂਦਾ ਕੌਂਸਲਰ ਬਲਦੇਵ ਕੁਮਾਰ ਲਾਲੀ ਗਗਨੇਜਾ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ’ਚ ਸ਼ਾਮਲ
(ਮਨੋਜ) ਮਲੋਟ। ਮਲੋਟ ’ਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਲਗਾਤਾਰ ਪੰਜ ਵਾਰ ਰਹੇ ਕੌਂਸਲਰ ਬਲਦੇਵ ਕੁਮਾਰ ਲਾਲੀ ਗਗਨੇਜਾ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (Aam Aadmi Party) ’ਚ ਸ਼ਾਮਲ ਹੋ ਗਏ। ਜਿਨ੍ਹਾਂ ਨੂੰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਨੂੰ ਬਲ ਮਿਲੇਗਾ ਅਤੇ ਇਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਕੌਂਸਲਰ ਬਲਦੇਵ ਕੁਮਾਰ ਲਾਲੀ ਗਗਨੇਜਾ ਦਾ ਕਹਿਣਾ ਸੀ ਕਿ ਉਹ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਵਿੱਚ ਰਹੇ ਹਨ ਅਤੇ ਪੰਜ ਵਾਰ ਕੌਂਸਲਰ ਬਣਦਾ ਰਹੇ ਹਨ ਅਤੇ ਅੱਜ ਮੈਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੀ ਵਿਚਾਰ ਧਾਰਾ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਇਆ ਹਾਂ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ