ਸ੍ਰੀ ਮੁਕਤਸਰ ਸਾਹਿਬ ‘ਚ 30 ਲੱਖ ਦੀ ਫਿਰੌਤੀ ਦਾ ਮਾਮਲਾ
(ਸੱਚ ਕਹੂੰ ਨਿਊਜ਼) ਸ੍ਰੀ ਮੁਕਤਸਰ ਸਾਹਿਬ । ਫਿਰੌਤੇ ਮਾਮਲੇ ’ਚ ਟਰਾਂਜ਼ਿਟ ਰਿਮਾਂਡ ’ਤੇ ਦਿੱਲੀ ਤੋਂ ਪੰਜਾਬ ਲਿਆਂਦਾ ਗਏ ਗੈਂਗਸਟਰ ਜੱਗੂ ਭਗਵਾਨਪੁਰੀਆ ਦਾ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਮੰਗਲਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਉਸ ਨੂੰ 6 ਫਰਵਰੀ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਜਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਥਾਣਾ ਸਿਟੀ ਵਿਖੇ ਦਰਜ ਐਫਆਈਆਰ ਵਿੱਚ ਜੱਗੂ ਨੂੰ ਮੁਕਤਸਰ ਲਿਆਂਦਾ ਗਿਆ ਹੈ। ਅਦਾਲਤ ਨੇ ਉਸ ਨੂੰ 24 ਜਨਵਰੀ ਤੱਕ ਰਿਮਾਂਡ ’ਤੇ ਪੁਲੀਸ ਹਵਾਲੇ ਕਰ ਦਿੱਤਾ। ਜੱਗੂ ਭਗਵਾਨਪੂਰੀਆ ਸਾਲ 2021 ਵਿੱਚ ਹਰਪਾਲ ਸਿੰਘ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਨੂੰ 3 ਵਿਦੇਸ਼ੀ ਨੰਬਰਾਂ ਤੋਂ ਫੋਨ ਕਰਕੇ 30 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਪੈਸੇ ਨਾ ਦੇਣ ‘ਤੇ ਪੁੱਤਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਧਮਕੀ ਦੇਣ ਵਾਲਾ ਵਿਅਕਤੀ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਦੱਸ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ