ਸਾਡੇ ਨਾਲ ਸ਼ਾਮਲ

Follow us

26.9 C
Chandigarh
Thursday, February 26, 2026
More
    Home Breaking News ਸਲਾਬਤਪੁਰਾ ਪਵਿ...

    ਸਲਾਬਤਪੁਰਾ ਪਵਿੱਤਰ ਭੰਡਾਰੇ ਲਈ ਸਾਧ-ਸੰਗਤ ’ਚ ਭਾਰੀ ਉਤਸ਼ਾਹ

    MSG Bhandara in Salabtpura

    ਬਠਿੰਡਾ/ਸਲਾਬਤਪੁਰਾ (ਸੱਚ ਕਹੂੰ ਨਿਊਜ਼)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਖੁਸ਼ੀ ’ਚ ਪੰਜਾਬ ਦੀ ਸਾਧ-ਸੰਗਤ ਵੱਲੋਂ ਅੱਜ 29 ਜਨਵਰੀ, ਦਿਨ ਐਤਵਾਰ ਨੂੰ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ੍ਹ ਸਲਾਬਤਪੁਰਾ ਵਿਖੇ ਮਨਾਏ ਜਾ ਰਹੇ ‘ਪਵਿੱਤਰ ਐੱਮਐੱਸਜੀ ਭੰਡਾਰੇ’ ਲਈ ਸਾਧ-ਸੰਗਤ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

    MSG Bhandara in Salabtpura

    ਹੁਣੇ  ਤਾਜ਼ਾ ਮਿਲੀ ਸੂਚਨਾ ਅਨੁਸਾਰ ਸੂਬੇ ਭਰ ’ਚੋਂ ਵੱਡੀ ਗਿਣਤੀ ਵਿੱਚ ਸਾਧਨਾਂ ’ਤੇ ਸਾਧ-ਸੰਗਤ ਦਰਬਾਰ ਵੱਲ ਆ ਰਹੀ ਹੈ। ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਬਰਨਾਵਾ (ਯੂਪੀ) ਆਸ਼ਰਮ ’ਚੋਂ ਆਨਲਾਈਨ ਸਾਧ-ਸੰਗਤ ਦੇ ਰੂ-ਬ-ਰੂ ਹੋਣਗੇ। ਇਸ ਪਵਿੱਤਰ ਭੰਡਾਰੇ ਪ੍ਰਤੀ ਸਾਧ-ਸੰਗਤ ਦੇ ਉਤਸ਼ਾਹ ਨੂੰ ਦੇਖਦਿਆਂ ਮੁੱਖ ਪੰਡਾਲ ਤੋਂ ਇਲਾਵਾ ਹੋਰ ਵੀ ਕਈ ਪੰਡਾਲ ਤਿਆਰ ਕੀਤੇ ਗਏ ਹਨ ਤਾਂ ਜੋ ਸਾਧ-ਸੰਗਤ ਨੂੰ ਬੈਠਣ ’ਚ ਕੋਈ ਮੁਸ਼ਕਲ ਨਾ ਆਵੇ। ਦਰਬਾਰ ਨੂੰ ਦੁਲਹਣ ਵਾਂਗ ਸਜ਼ਾਇਆ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here