ਕਰ ਵਿਭਾਗ ਵੱਲੋਂ 48 ਕਰੋੜ ਰੁਪਏ ਦੀ ਕਰ ਚੋਰੀ ਦੇ ਮਾਮਲੇ ਵਿੱਚ 4 ਗ੍ਰਿਫਤਾਰ

Tax Department

(ਅਸ਼ਵਨੀ ਚਾਵਲਾ) ਚੰਡੀਗੜ੍ਹ। ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਕਰ ਚੋਰੀ ਦੇ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਆਪਨਾਉਣ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਕਰ ਵਿਭਾਗ, (Tax Department) ਪੰਜਾਬ ਦੇ ਜੀਐਸਟੀ ਵਿੰਗ ਨੇ ਕਰ ਚੋਰੀ ਕਰਨ ਵਾਲਿਆਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ 4 ਵਿਅਕਤੀਆਂ ਨੂੰ 48 ਕਰੋੜ ਰੁਪਏ ਦੀ ਜੀਐਸਟੀ ਧੋਖਾਧੜੀ ਦੇ ਮਾਮਲੇ ਵਿੱਚ ਜਲੰਧਰ ਤੋਂ ਗਿ੍ਰਫਤਾਰ ਕੀਤਾ ਹੈ। ਇਹ ਵਿਅਕਤੀ ਕਥਿਤ ਤੌਰ ’ਤੇ ਲੋਹੇ ਦੇ ਸਕਰੈਪ ਨਾਲ ਸਬੰਧਤ ਫਰਜ਼ੀ ਫਰਮਾਂ ਚਲਾ ਰਹੇ ਸਨ ਅਤੇ ਇੰਨਾ ਅਸਲ ਮਾਲ ਦੀ ਸਪਲਾਈ ਤੋਂ ਬਿਨਾਂ ਹੀ ਸਿਰਫ ਇਨਵਾਇਸ ਜਾਰੀ ਕਰਕੇ ਧੋਖੇ ਨਾਲ ਇਨਪੁਟ ਟੈਕਸ ਕ੍ਰੈਡਿਟ ਇਨਪੁਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾ ਦਾਅਵਾ ਕਰਨ ਲਈ ਜੀ.ਐਸ.ਟੀ ਰਜਿਸਟਰੇਸ਼ਨਾਂ ਪ੍ਰਾਪਤ ਕੀਤੀਆਂ ਹੋਈਆਂ ਸਨ।

ਚਾਰੋਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਕਰ ਵਿਭਾਗ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਕਜ ਕੁਮਾਰ ਉਰਫ਼ ਪੰਕਜ ਆਨੰਦ ਨੂੰ ਕਥਿਤ ਤੌਰ ’ਤੇ ਮੈਸਰਜ਼ ਪੀਕੇ ਟਰੇਡਿੰਗ ਕੰਪਨੀ, ਮੈਸਰਜ਼ ਗਗਨ ਟਰੇਡਿੰਗ ਕੰਪਨੀ, ਮੈਸਰਜ਼ ਕਿ੍ਰਸ਼ ਟਰੇਡਿੰਗ ਕੰਪਨੀ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਕਿ੍ਰਸ਼ ਇੰਟਰਪ੍ਰਾਈਜਿਜ਼ ਅਤੇ ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਰਵਿੰਦਰ ਸਿੰਘ ਨੂੰ ਮੈਸਰਜ਼ ਗੁਰੂ ਹਰਿਰਾਇ ਟਰੇਡਿੰਗ ਕੰਪਨੀ, ਗੁਰਵਿੰਦਰ ਸਿੰਘ ਨੂੰ ਮੈਸਰਜ਼ ਸ਼ਿਵ ਸ਼ਕਤੀ ਇੰਟਰਪ੍ਰਾਈਜ਼ਜ਼, ਅਤੇ ਅੰਮਿ੍ਰਤਪਾਲ ਸਿੰਘ ਨੂੰ ਕਥਿਤ ਤੌਰ ’ਤੇ ਮੈਸਰਜ਼ ਨੌਰਥ ਵੋਗ ਚਲਾਉਣ ਦੇ ਦੋਸ਼ ਵਿਚ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਮੈਜਿਸਟਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਸ ਉਪਰੰਤ ਇੰਨਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ। ਉਨਾਂ ਦੱਸਿਆ ਕਿ ਚਾਰੋਂ ਮੁਲਜ਼ਮ ਜਲੰਧਰ ਦੇ ਰਹਿਣ ਵਾਲੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਅਧਿਕਾਰੀਆਂ ਵੱਲੋਂ ਮੈਸਰਜ਼ ਪੀ.ਵੀ. ਇੰਟੀਰੀਅਰ ਡੇਕੋਰ, ਜਲੰਧਰ ਬਾਰੇ ਮੁਢਲੀ ਜਾਂਚ ਕੀਤੀ ਗਈ ਸੀ, ਜਿਸ ਤੋਂ ਜਾਂਚ ਨੂੰ ਅੱਗੇ ਵਧਾਉਂਦਿਆਂ ਮੈਸਰਜ਼ ਦਸਮੇਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਗੁਰ ਹਰਿਰਾਇ ਟਰੇਡਿੰਗ ਕੰਪਨੀ, ਜਲੰਧਰ, ਕਿ੍ਰਸ਼ ਟਰੇਡਿੰਗ ਕੰਪਨੀ, ਜਲੰਧਰ, ਮੈਸਰਜ਼ ਸ਼ਿਵ ਸ਼ਕਤੀ ਐਂਟਰਪ੍ਰਾਈਜ਼, ਜਲੰਧਰ, ਮੈਸਰਜ਼ ਬਾਲਾਜੀ ਟਰੇਡਿੰਗ ਕੰਪਨੀ, ਮੈਸਰਜ਼ ਪੰਕਜ ਸਕ੍ਰੈਪ ਕੰਪਨੀ, ਜਲੰਧਰ, ਗਗਨ ਟਰੇਡਿੰਗ ਕੰਪਨੀ ਅਤੇ ਮੈਸਰਜ਼ ਨਾਰਥ ਵੋਗ ਕੰਪਨੀ, ਜਲੰਧਰ ਦੀ ਜਾਂਚ ਕੀਤੀ ਗਈ। ਉਨਾਂ ਕਿਹਾ ਕਿ ਇਹ ਸਾਰੀਆਂ ਫਰਮਾਂ ਜਾਅਲੀ ਗੈਰ-ਕਾਰਜਸ਼ੀਲ ਫਰਮਾਂ ਦੇ ਗਠਜੋੜ ਵਿੱਚ ਸ਼ਾਮਲ ਸਨ, ਜਿਨਾਂ ਨੇ ਧੋਖਾਧੜੀ ਨਾਲ ਆਈ.ਟੀ.ਸੀ ਦਾ ਲਾਭ ਉਠਾਇਆ।

ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਕੇ ਕਰ ਰਹੇ ਸਨ ਟੈਕਸ ਚੋਰੀ

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਵਿਅਕਤੀ ਸਿਰਫ ਲੋਹੇ ਅਤੇ ਪਲਾਸਟਿਕ ਦੇ ਸਕਰੈਪ ਦਾ ਵਪਾਰ ਦਿਖਾ ਰਹੇ ਸਨ ਅਤੇ ਇਸ ਦੇ ਬਦਲੇ ਉਹ ਸਕੂਟਰਾਂ, ਮੋਟਰਸਾਈਕਲਾਂ, ਕਾਰਾਂ, ਵੈਨਾਂ, ਟਰੈਕਟਰਾਂ ਅਤੇ ਬਿਨਾਂ ਰਿਕਾਰਡ ਵਾਲੇ ਫਰਜੀ ਵਾਹਨਾਂ ਲਈ ਜਾਅਲੀ ਇਨਵਾਇਸ ਅਤੇ ਜਾਅਲੀ ਈ-ਵੇਅ ਬਿੱਲ ਤਿਆਰ ਕਰ ਰਹੇ ਸਨ।

ਉਨਾਂ ਕਿਹਾ ਕਿ ਜਾਅਲੀ ਆਈ.ਟੀ.ਸੀ. ਬਣਾ ਕੇ, ਇਹ ਵਿਅਕਤੀ ਉਸੇ ਬੋਗਸ ਆਈ.ਟੀ.ਸੀ ਨੂੰ ਅੰਤਮ ਕਰਦਾਤਾ ਦੀ ਜਗ੍ਹਾ ਉਨਾਂ ਨੂੰ ਮੁਹੱਈਆ ਕਰਵਾ ਰਹੇ ਸਨ ਜੋ ਆਪਣੀਆਂ ਕਰ ਅਦਾਇਗੀਆਂ ਤੇ ਦੇਣਦਾਰੀਆਂ ਨੂੰ ਅਦਾ ਕਰਨ ਦੀ ਬਜਾਏ ਇਸ ਬੋਗਸ ਆਈ.ਟੀ.ਸੀ. ਨਾਲ ਐਡਜਸਟ ਕਰਵਾਕੇ ਸਰਕਾਰੀ ਖਜ਼ਾਨੇ ਦੀ ਚੋਰੀ ਕਰ ਰਹੇ ਸਨ। ਬੁਲਾਰੇ ਨੇ ਦੱਸਿਆ ਕਿ ਇਹ ਆਪ੍ਰੇਸ਼ਨ ਵਿੱਤ ਕਮਿਸ਼ਨਰ (ਕਰ) ਵਿਕਾਸ ਪ੍ਰਤਾਪ ਤੇ ਕਰ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ (ਆਡਿਟ) ਰਵਨੀਤ ਖੁਰਾਣਾ ਅਤੇ ਵਧੀਕ ਕਮਿਸ਼ਨਰ ਸਟੇਟ ਟੈਕਸ-1 (ਇਨਵੈਸਟੀਗੇਸ਼ਨ) ਵਿਰਾਜ ਐਸ. ਤਿਡਕੇ ਦੀ ਨਿਗਰਾਨੀ ਹੇਠ ਕੀਤਾ ਗਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ