(ਸੱਚ ਕਹੂੰ ਨਿਊਜ਼) ਹੁਸ਼ਿਆਰਪੁਰ। ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਸੂਬੇ ’ਚ ਭਾਰੀ ਉਤਸ਼ਾਹ ਹੈ। 4 ਫਰਵਰੀ 2023 ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸੰਬੰਧੀ ਸ਼ਹਿਰ ਵਿਚ ਨਗਰ ਕੀਰਤਨ ਕੱਢਿਆ ਜਾਣਾ ਹੈ ਜਿਸ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਇਸ ਦਿਨ ਛੁੱਟੀ ਕਰਨ ਦੀ ਮੰਗ ਕੀਤੀ ਗਈ ਸੀ। ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਹੁਸ਼ਿਆਰਪੁਰ ਡਿਪਟੀ ਕਮਿਸ਼ਨਰ ਦੇ ਵੱਲੋਂ 4 ਫਰਵਰੀ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ