ਪੈਟਰੋਲ ਡੀਜ਼ਲ ਤੇ ਸੈਸ, 90 ਪੈਸੇ ਮਹਿੰਗਾ ਹੋਇਆ ਤੇਲ
(ਸੱਚ ਕਹੂੰ ਨਿਊਜ਼) ਚੰਡੀਗਡ਼੍ਹ। ਪੰਜਾਬ ਕੈਬਿਨੇਟ ਦੀ ਮੀਟਿੰਗ ‘ਚ ਦੌਰਾਨ ਮਾਨ ਸਰਕਾਰ ਨੇ ਕਈ ਅਹਿਮ ਫੈਸਲੇ ਲਏ। ਕੈਬਨਿਟ ਮੀਟਿੰਗ ਦੌਰਾਨ ਜਿੱਥੇ ਲੋਕਾਂ ਦੇ ਹਿੱਤਾਂ ਲਈ ਬਹੁਤ ਸਾਰੇ ਫੈਸਲੇ ਲਏ ਗਏ ਉੱਥੇ ਹੀ ਪੰਜਾਬ ਸਰਕਾਰ ਵੱਲੋਂ ਸੂਬੇ ’ਤੇ ਪਹਿਲਾ ਟੈਕਸ ਵੀ ਲਾ ਦਿੱਤਾ ਹੈ। ਜਿਸ ਦਾ ਸਿੱਧਾ ਅਸਰ ਲੋਕਾਂ ਦੇ ਜੇਬ ’ਤੇ ਪਵੇਗਾ। ਇਹ ਟੈਕਸ ਪੈਟਰੋਲ ਅਤੇ ਡੀਜ਼ਲ ‘ਤੇ ਲਗਾਇਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਪੈਟਰੋਲ ਅਤੇ ਡੀਜ਼ਲ ‘ਤੇ 90 ਪੈਸੇ ਪ੍ਰਤੀ ਲੀਟਰ ਸੈੱਸ ਲਗਾਇਆ ਹੈ।
ਪੈਟਰੋਲ ਡੀਜ਼ਲ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਹਿਲੀ ਪ੍ਰਤੀਕਿਰਿਆ ਦਿੱਤੀ ਹੈ। ਉਸ ਦਾ ਕਹਿਣਾ ਹੈ ਕਿ ਲੰਮੇ ਸਮੇਂ ਤੋਂ ਪੰਜਾਬ ਦਾ ਮਾਲੀਆ ਵਧਾਉਣ ਦੀ ਲੋੜ ਸੀ। ਇਸ ਨੂੰ ਧਿਆਨ ‘ਚ ਰੱਖਦੇ ਹੋਏ ਪੈਟਰੋਲ ਅਤੇ ਡੀਜ਼ਲ ‘ਤੇ ਸੈੱਸ ਲਗਾਇਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।