ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਅਮੁੱਲ ਤੋਂ ਬਾਅ...

    ਅਮੁੱਲ ਤੋਂ ਬਾਅਦ ਵੇਰਕਾ ਵੱਲੋਂ ਦੁੱਧ ਦੀਆਂ ਕੀਮਤਾਂ ’ਚ ਵਾਧਾ

    Verka Milk

    (ਐੱਮ.ਕੇ.ਸ਼ਾਇਨਾ) ਮੋਹਾਲੀ। ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਅਮੂਲ ਤੋਂ ਬਾਅਦ ਵੇਰਕਾ (Verka Milk) ਨੇ ਸੁੱਕਰਵਾਰ ਨੂੰ 4 ਫਰਵਰੀ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਹੈ। ਵੇਰਕਾ ਨੇ ਆਪਣੇ ਦੁੱਧ ਦੀਆਂ ਕੀਮਤਾਂ ਵਿੱਚ ਵੱਖ-ਵੱਖ ਵਾਧਾ ਕੀਤਾ ਹੈ।

    ਦੱਸ ਦਈਏ ਕਿ ਵੇਰਕਾ ਨੇ ਬੀਤੇ ਸਾਲ ਦੀਵਾਲੀ ਤੋਂ ਪਹਿਲਾਂ ਵੀ ਦੁੱਧ ਦੀ ਕੀਮਤਾਂ ਵਿੱਚ ਵਾਧਾ ਕੀਤਾ ਸੀ। ਅੱਜ ਹੀ ਅਮੁਲ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਲੀਟਰ ਹੋਰ ਵਾਧਾ ਕਰ ਦਿੱਤਾ ਹੈ। ਇਸਤੋਂ ਪਹਿਲਾਂ ਕੰਪਨੀ 9 ਵਾਰੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਚੁੱਕੀ ਹੈ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸਨ ਲਿਮਟਿਡ ਨੇ ਦੱਸਿਆ ਕਿ ਅਮੂਲ ਨੇ ਹਰ ਤਰ੍ਹਾਂ ਦੇ ਸੈਸੇਟ ਦੁੱਧ ਦੀਆਂ ਕੀਮਤਾਂ ’ਚ 3 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਦੁੱਧ ਦੀਆਂ ਨਵੀਆਂ ਕੀਮਤਾਂ 4 ਫਰਵਰੀ ਤੋਂ ਲਾਗੂ ਹੋਣਗੀਆਂ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here