ਅੰਕਾਰਾ (ਏਜੰਸੀ)। ਦੱਖਣ-ਪੂਰਬੀ ਤੁਰਕੀ ਅਤੇ ਸੀਰੀਆ (Turkey and Syria) ਵਿੱਚ 7.8 ਤੀਬਰਤਾ ਦੇ ਭੂਚਾਲ ਦੇ ਝਟਕੇ ਲੱਗੇ, ਜਿਸ ਨਾਲ ਕਈ ਇਮਾਰਤਾਂ ਢਹਿ-ਢੇਰੀ ਹੋ ਗਈਆਂ ਅਤੇ 31 ਜਣਿਆਂ ਦੀ ਮੌਤ ਦੀ ਖਬਰ ਹੈ। ਉਥੇ ਹੀ ਮਿ੍ਰਤਕਾਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਰਿਪੋਰਟਾਂ ’ਚ ਉੱਤਰੀ-ਪੱਛਮੀ ਸੀਰੀਆ ਵਿੱਚ ਵਿਰੋਧੀ ਧਿਰ ਦੇ ‘ਸੀਰੀਅਨ ਸਿਵਲ ਡਿਫੈਂਸ’ ਨੇ ਵਿਦਰੋਹੀਆਂ ਦੇ ਕਬਜੇ ਵਾਲੇ ਖੇਤਰ ਵਿੱਚ ਸਥਿਤੀ ਨੂੰ “ਵਿਨਾਸਕਾਰੀ“ ਦੱਸਦਿਆਂ ਕਿਹਾ ਕਿ ਇਮਾਰਤਾਂ ਢਹਿ-ਢੇਰੀ ਹੋਣ ਕਾਰਨ ਕਈ ਲੋਕ ਮਲਬੇ ਹੇਠਾਂ ਦੱਬੇ ਗਏ ਹਨ।
‘ਸੀਰੀਅਨ ਸਿਵਲ ਡਿਫੈਂਸ’ ਨੇ ਲੋਕਾਂ ਨੂੰ ਇਮਾਰਤਾਂ ਤੋ ਬਾਹਰ ਖੁੱਲ੍ਹੇ ਖੇਤਰਾਂ ਵਿੱਚ ਇਕੱਠੇ ਹੋਣ ਲਈ ਦੀ ਅਪੀਲ ਕੀਤੀ ਹੈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ ਦਾ ਕੇਂਦਰ ਗਾਜੀਅਨਟੇਪ ਤੋਂ ਕਰੀਬ 33 ਕਿਲੋਮੀਟਰ ਦੂਰ 18 ਕਿਲੋਮੀਟਰ ਦੀ ਡੂੰਘਾਈ ’ਤੇ ਸੀ। ਭੂਚਾਲ ਦੇ 10 ਮਿੰਟ ਬਾਅਦ 6.7 ਤੀਬਰਤਾ ਦਾ ਇੱਕ ਹੋਰ ਤੇਜ ਝਟਕਾ ਮਹਿਸੂਸ ਕੀਤਾ ਗਿਆ।