15 ਕਿੱਲੋ ਹੈਰੋਇਨ, 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨਾਬਾਲਗ ਗ੍ਰਿਫਤਾਰ

Heroin

ਗ੍ਰਿਫ਼ਤਾਰ ਨਸ਼ਾ ਤਸਕਰ ਸਰਹੱਦੀ ਖੇਤਰ ਤੋਂ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸਨੂੰ ਪਹੁੰਚਾਉਣ ਜਾ ਰਿਹਾ ਸੀ

(ਰਾਜਨ ਮਾਨ) ਅੰਮ੍ਰਿਤਸਰ। ਸਰਹੱਦ ਪਾਰੋਂ ਤਸਕਰੀ ਦੇ ਨੈੱਟਵਰਕਾਂ ਵਿਰੁੱਧ ਇੱਕ ਹੋਰ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ 15 ਕਿਲੋਗ੍ਰਾਮ ਹੈਰੋਇਨ ਅਤੇ 8.40 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗਿ੍ਰਫ਼ਤਾਰ ਨਸ਼ਾ ਤਸਕਰ ਦੀ ਉਮਰ 17 ਸਾਲ ਹੈ, ਜੋ ਅੰਮਿ੍ਰਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੇ ਉਸ ਕੋਲੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਇੱਕ ਹੀਰੋ ਡੀਲਕਸ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ, ਜਿਸ ’ਤੇ ਉਹ ਸਵਾਰ ਸੀ।

ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਪਿੰਡ ਠੱਠਾ ਲੋਪੋਕੇ, ਅੰਮ੍ਰਿਤਸਰ ਵਿਖੇ ਵਿਸ਼ੇਸ਼ ਚੈਕਿੰਗ ਦੌਰਾਨ 5 ਕਿਲੋਗ੍ਰਾਮ ਹੈਰੋਇਨ, 12.15 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਸ਼ਾ ਤਸਕਰ ਨੂੰ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਨਸਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ ਕੀਤੇ ਜਾਣ ਤੋਂ 10 ਦਿਨਾਂ ਬਾਅਦ ਸਾਹਮਣੇ ਆਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਜਾਣਕਾਰੀ ਮਿਲਣ ਉਪਰੰਤ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮਿ੍ਰਤਸਰ ਦੀਆਂ ਪੁਲਿਸ ਟੀਮਾਂ ਨੇ ਰਾਮ ਤੀਰਥ ਰੋਡ ਅੰਮ੍ਰਿਤਸਰ ’ਤੇ ਨਾਕਾ ਲਗਾ ਕੇ ਨਾਬਾਲਗ ਨੂੰ ਸਫਲਤਾਪੂਰਵਕ ਕਾਬੂ ਕਰ ਲਿਆ, ਜੋ ਆਪਣੇ ਸਾਥੀ ਰੇਸਮ ਸਿੰਘ ਵਾਸੀ ਪਿੰਡ ਖਾਸਾ, ਅੰਮ੍ਰਿਤਸਰ ਦੇ ਨਾਲ ਪਿੰਡ ਕੱਕੜ ਦੇ ਖੇਤਰ ਵਿੱਚੋਂ ਨਸੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਕਰਨ ਤੋਂ ਬਾਅਦ ਇਸ ਨੂੰ ਪਹੁੰਚਾਉਣ ਜਾ ਰਿਹਾ ਸੀ।

  • ਪੁਲਿਸ ਟੀਮ ਵੱਲੋਂ ਮਾਸਟਰਮਾਈਂਡ ਨੂੰ ਫੜਨ ਲਈ ਛਾਪੇਮਾਰੀ ਜਾਰੀ, ਮੌਕੇ ਤੋਂ ਫਰਾਰ ਹੋ ਗਿਆ ਸੀ ਉਕਤ ਮੁਲਜ਼ਮ

ਉਨ੍ਹਾਂ ਅੱਗੇ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਪਾਕਿਸਤਾਨ ਆਧਾਰਤ ਤਸਕਰਾਂ ਵੱਲੋਂ ਨਸੀਲੇ ਪਦਾਰਥਾਂ ਦੀ ਇਹ ਖੇਪ ਡਰੋਨ ਰਾਹੀਂ ਰਾਹੀਂ ਸੁੱਟੀ ਗਈ ਸੀ। ਉਨ੍ਹਾਂ ਦੱਸਿਆ ਕਿ ਨਸਾ ਤਸਕਰ ਰੇਸਮ ਸਿੰਘ, ਜੋ ਮੁੱਢਲੀ ਜਾਂਚ ਤੋਂ ਸਰਹੱਦ ਪਾਰੋਂ ਨਸੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਰੈਕੇਟ ਦਾ ਮਾਸਟਰਮਾਈਂਡ ਜਾਪਦਾ ਹੈ, ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮਾਂ ਉਸ ਨੂੰ ਫੜਨ ਲਈ ਛਾਪੇਮਾਰੀ ਕਰ ਰਹੀਆਂ ਹਨ।

ਏ.ਆਈ.ਜੀ. ਸੀਆਈ ਅੰਮ੍ਰਿਤਸਰ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਗਿ੍ਰਫ਼ਤਾਰ ਨਾਬਾਲਗ ਦੇ ਪਿਤਾ ਅਤੇ ਦਾਦਾ ਪਹਿਲਾਂ ਹੀ ਐਨਡੀਪੀਐਸ ਐਕਟ ਤਹਿਤ ਕੈਦ ਕੱਟ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖੇਪ ਸਰਹੱਦ ਪਾਰੋਂ ਕਿਸ ਨੇ ਭੇਜੀ ਸੀ ਅਤੇ ਦੋਸੀ ਵਿਅਕਤੀ ਕਿਸ ਨੂੰ ਦੇਣ ਜਾ ਰਹੇ ਸਨ। ਇਸ ਸਬੰਧੀ ਥਾਣਾ ਐਸ.ਐਸ.ਓ.ਸੀ. ਅੰਮ੍ਰਿਤਸਰ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25 ਅਤੇ 29 ਤਹਿਤ ਐਫ.ਆਈ.ਆਰ ਨੰ. 6 ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।