ਲੁਧਿਆਣਾ (ਸੱਚ ਕਹੂੰ ਨਿਊਜ਼)। ਲੁਧਿਆਣਾ ਦੇ ਪੀਏਯੂ ਵਿਖੇ ਕਿਸਾਨ-ਸਰਕਾਰ ਮਿਲਣੀ ਹੋਈ। ਇਸ ਦੌਰਾਨ ਜਿੱਥੇ ਭਗਵੰਤ ਮਾਨ (Chief Minister) ਨੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਸੁਣਦਿਆਂ ਹੱਲ ਕੱਢਣ ਦਾ ਭਰੋਸਾ ਜਤਾਇਆ, ਉਥੇ ਹੀ ਆਧੁਨਿਕ ਖੇਤੀ ’ਤੇ ਵਿਚਾਰ ਵਟਾਂਦਰਾ ਵੀ ਕੀਤਾ ਗਿਆ। ਇਸ ਮੌਕੇ ਭਗਵੰਤ ਮਾਨ ਵੱਲੋਂ ਵੱਡਾ ਐਲਾਨ ਕਰਦੇ ਹੋਏ ਮਿੱਲਾਂ ਨੂੰ ਕਿਸਾਨਾਂ ਦੇ ਬਕਾਏ ਨੂੰ ਜਾਰੀ ਕਰਨ ਦੇ ਹੁਕਮ ਦਿੱਤੇ। ਆਪਣੇ ਸੰਬੋਧਨ ਦੌਰਾਨ ਸੀ. ਐੱਮ. ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਮਿਹਨਤੀ ਕੌਮ ਹੈ ਅਤੇ ਕਿਸਾਨਾਂ ਦੀਆਂ ਫਸਲਾਂ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਥੇ ਹਰ ਤਰ੍ਹਾਂ ਦੇ ਮਾਹਿਰ ਮੌਜੂਦ ਹਨ ਅਤੇ ਉਨ੍ਹਾਂ ਤੋਂ ਸਲਾਹ ਲੈਣ।
ਕਿਸਾਨਾਂ ਆਪਣੀਆਂ ਸਮੱਸਿਆਵਾਂ ਨੂੰ ਰੱਖਣ ਅਤੇ ਉਨ੍ਹਾਂ ਦੀ ਸ਼ਿਕਾਇਤ ’ਤੇ ਸਰਕਾਰ ਵੱਲੋਂ ਐਕਸ਼ਨ ਲਿਆ ਜਾਵੇਗਾ। ਕਿਸਾਨਾਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਪ੍ਰੋਸੈਸਿੰਗ ਪਲਾਂਟ ਬਣਾ ਕੇ ਦੇਵਾਂਗੇ ਅਤੇ ਅੰਡਰਗਰਾਊਂਡ ਪਾਈਪਾਂ ਦਾ ਜਾਲ ਵਿਛਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਤੇ ਸਮੱਸਿਆਵਾਂ ਨੂੰ ਲੈ ਕੇ ਮਾਹਰਾਂ ਨਾਲ ਵੀ ਵਿਚਾਰ ਚਰਚਾ ਕੀਤੀ ਜਾਵੇਗੀ। ਕਿਸਾਨਾਂ ਨੂੰ ਫੋਨ ਕਰਕੇ ਖੇਤੀ ਮਾਹਿਰਾਂ ਸੰਪਰਕ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਹੱਲ ਦੱਸਿਆ ਜਾਵੇਗਾ। (Chief Minister)