ਪਿੰਡ ਬਨੀ ’ਚ ਡੇਢ ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਰੱਖਿਆ ਨੀਂਹ ਪਥਰ
ਸਰਸਾ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ (Sirsa News) ਨੇ ਐਤਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਤੇ ਪ੍ਰੋਗਰਾਮਾਂ ’ਚ ਸ਼ਿਰਕਤ ਕੀਤੀ। ਬਿਜਲੀ ਮੰਤਰੀ ਨੇ ਪਿੰਡ ਬੁਰਜ ਭੰਗੂ ’ਚ ਖੂਨਦਾਨ ਕੈਂਪ ਦਾ ਉਦਘਾਟਨ ਕੀਤਾ ਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਇਸ ਤੋਂ ਬਾਅਦ ਉਨ੍ਹਾਂ ਪਿੰਡ ਸ਼ੇਖੂਪੁਰੀਆ, ਜੋਧਪੁਰੀਆ, ਭੁੰਨਾ, ਚੱਕਾ, ਚੌਟਾਲਾ ਆਦਿ ਦਾ ਦੌਰਾ ਕੀਤਾ ਤੇ ਕਰਵਾਏ ਗਏ ਪ੍ਰੋਗਰਾਮਾਂ ’ਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਸ਼ਾਇਦ ਹੀ ਕੋਈ ਅਜਿਹਾ ਪਿੰਡ ਹੋਵੇ, ਜਿੱਥੇ ਵਿਕਾਸ ਕਾਰਜ ਨਾ ਹੋ ਰਹੇ ਹੋਣ। ਸਰਕਾਰ ਵੱਲੋਂ ਪਿੰਡਾਂ ’ਚ ਵਿਕਾਸ ਕਾਰਜਾਂ ਲਈ ਗਰਾਂਟਾਂ ਦਿੱਤੀਆਂ ਜਾ ਰਹੀਆਂ ਹਨ, ਇਸ ਲਈ ਪਿੰਡ ਵਾਸੀ ਇੱਕਜੁੱਟ ਹੋ ਕੇ ਆਪਸੀ ਸਹਿਮਤੀ ਨਾਲ ਵਿਕਾਸ ਕਾਰਜਾਂ ਦਾ ਖਾਕਾ ਤਿਆਰ ਕਰਕੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ।
ਪਿੰਡ ਸ਼ੇਖੂਪੁਰੀਆ ਤੇ ਚੌਟਾਲਾ ’ਚ ਗਊਸ਼ਾਲਾ ਦੇ ਪ੍ਰਵੇਸ਼ ਦੁਆਰ ਦਾ ਉਦਘਾਟਨ ਕੀਤਾ | Sirsa News
ਉਨ੍ਹਾਂ ਕਿਹਾ ਕਿ ਆਪਸੀ ਭਾਈਚਾਰਾ ਬਣਾਈ ਰੱਖੋ, ਤਾਂ ਹੀ ਵਿਕਾਸ ਸੰਭਵ ਹੈ। ਉਹ ਸ਼ਨੀਵਾਰ ਨੂੰ ਜ਼ਿਲ੍ਹੇ ਦੇ ਪਿੰਡ ਬਾਣੀ ਦੇ ਸਰਕਾਰੀ ਸਕੂਲ ’ਚ ਕਰਵਾਏ ਗਏ ਪ੍ਰੋਗਰਾਮ ’ਚ ਮੁੱਖ ਮਹਿਮਾਨ ਵਜੋਂ ਸੰਬੋਧਨ ਕਰ ਰਹੇ ਸਨ। ਪਿੰਡ ਪੁੱਜਣ ’ਤੇ ਬਿਜਲੀ ਮੰਤਰੀ ਦਾ ਪਿੰਡ ਵਾਸੀਆਂ ਵੱਲੋਂ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਬਿਜਲੀ ਮੰਤਰੀ ਨੇ ਪਿੰਡ ਬਾਣੀਆਂ ਤੋਂ ਸਹਾਰਨੀ ਤੇ ਪਿੰਡ ਬਾਣੀ ਤੋਂ ਬਾਹੀਆ ਸੜਕ ਨੂੰ ਪੰਜ ਮਾਰਗੀ ਬਣਾਉਣ, ਦੋ ਜੌਹੜਾਂ, ਈ-ਲਾਇਬ੍ਰੇਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬਿਜਲੀ ਮੰਤਰੀ ਨੇ ਪਿੰਡ ਵਿੱਚ 88 ਲੱਖ 97 ਹਜਾਰ ਰੁਪਏ ਦੀ ਲਾਗਤ ਨਾਲ ਪੰਜ ਆਈਪੀਬੀ ਲੇਨ ਬਣਾਉਣ ਦੇ ਕੰਮ ਦਾ ਨੀਂਹ ਪੱਥਰ ਰੱਖਿਆ।
ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ | Sirsa News
ਬਿਜਲੀ ਮੰਤਰੀ ਨੇ ਮੌਕੇ ’ਤੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਤੇ ਅਧਿਕਾਰੀਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਪਿੰਡ ਵਾਸੀਆਂ ਨੇ ਮੰਤਰੀ ਦੇ ਸਾਹਮਣੇ ਗਲੀਆਂ, ਸੜਕਾਂ ਤੇ ਬਿਜਲੀ ਸਬੰਧੀ ਸਮੱਸਿਆਵਾਂ ਰੱਖੀਆਂ, ਜਿਨ੍ਹਾਂ ਨੂੰ ਉਨ੍ਹਾਂ ਨੇ ਮੌਕੇ ’ਤੇ ਮੌਜ਼ੂਦ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ ਇਸ ਮੌਕੇ ਸਾਬਕਾ ਸਰਪੰਚ ਰਾਮ ਸਿੰਘ ਸਹਾਰਨ, ਯਾਦਵਿੰਦਰ ਸਿੰਘ, ਮੰਗਾਰਾਮ ਸਹਾਰਨ, ਕੁਲਦੀਪ ਮਾਨ, ਵਿਕਾਸ, ਸਹਿਪਾਲ, ਸੋਨੂੰ ਰਾਮ, ਸੁਰਿੰਦਰ, ਰੋਹਤਾਸ਼ ਸਹਾਰਨ ਸਮੇਤ ਵੱਡੀ ਗਿਣਤੀ ’ਚ ਪਿੰਡ ਵਾਸੀ ਹਾਜ਼ਰ ਸਨ।
ਖੂਨਦਾਨ ਕੈਂਪ ’ਚ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ
ਪਿੰਡ ਬੁਰਜ ਭੰਗੂ ਵਿਖੇ ਨਹਿਰੂ ਯੁਵਾ ਕੇਂਦਰ ਸਰਸਾ ਤੇ ਯੂਥ ਕਲੱਬ ਐਸੋਸੀਏਸ਼ਨ ਵੱਲੋਂ ਕਰਵਾਏ ਗਏ ਸਵੈ-ਸੇਵਾ ਤੇ ਸਸ਼ਕਤੀਕਰਨ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਬਿਜਲੀ ਮੰਤਰੀ ਨੇ ਕਿਹਾ ਕਿ ਤੁਹਾਡੇ ਵੱਲੋਂ ਦਾਨ ਕੀਤਾ ਗਿਆ ਖੂਨ ਕਿਸੇ ਦੀ ਜਾਨ ਬਚਾਉਣ ’ਚ ਸਹਾਈ ਸਿੱਧ ਹੋਵੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਵੀ ਨਸ਼ਿਆਂ ਤੋਂ ਦੂਰ ਰਹਿਣ ਤੇ ਆਪਣੇ ਆਲੇ-ਦੁਆਲੇ ਹੋਰਨਾਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।