ਹੁਸ਼ਿਆਪੁਰ (ਸੱਚ ਕਹੂੰ ਨਿਊਜ਼)। ਰਿਸ਼ਵਤ ਦੇ ਮਾਮਲੇ ’ਚ ਜੇਲ੍ਹ ਬੰਦ ਵਿਵਾਦਤ ਮੰਤਰੀ ਸੁੰਦਰ ਸ਼ਾਮ ਅਰੋੜਾ (Sunder Sham Arora) ਦੀ ਕੋਠੀ ’ਚ ਵਿਜੀਲੈਂਸ ਵੱਲੋਂ ਛਾਪਾ ਮਾਰਨ ਦਾ ਸਮਾਚਾਰ ਹੈ। ਉਨ੍ਹਾਂ ਦੀ ਹਸ਼ਿਆਰਪੁਰ ਸਥਿੱਤ ਕੋਠੀ ’ਚ ਅੱਜ ਵਿਜੀਲੈਂਸ ਦੀ ਟੀਮ ਪੁੱਜੀ ਤੇ ਜਾਂਚ ਪੜਤਾਲ ਕੀਤੀ। ਜਾਣਕਾਰੀ ਅਨੁਸਾਰ ਜਿਸ ਮਹਿਲ ਵਰਗੀ ਕੋਠੀ ’ਚ ਵਿਜੀਲੈਂਸ ਦੀ ਟੀਮ ਪਹੁੰਚੀ ਹੈ ਇਹ ਸੁੰਦਰ ਸ਼ਾਮ ਅਰੋੜਾ ਵੱਲੋਂ ਆਪਣੇ ਮੰਤਰੀ ਅਹੁਦੇ ’ਤੇ ਹੰੁਦਿਆਂ ਬਣਾਈ ਸੀ ਅਤੇ ਉਸ ਸਮੇਂ ਤੋਂ ਹੀ ਇਹ ਕੋਠੀ ਵਿਵਾਦਾਂ ਵਿੱਚ ਚੱਲ ਰਹੀ ਹੈ। ਕੁਝ ਸਮਾਂ ਪਹਿਲਾਂ ਸੁੰਦਰ ਸ਼ਾਮ ਅਰੋੜਾ ਵਿਜੀਲੈਂਸ ਵਿਭਾਗ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ ਸਨ ਅਤੇ ਇਸ ਸਮੇਂ ਸਾਬਕਾ ਮੰਤਰੀ ਅਰੋੜਾ ਰੋਪੜ ਦੀ ਜੇਲ੍ਹ ਵਿੱਚ ਬੰਦ ਹਨ।
ਏਆਈਜੀ ਨੂੰ 50 ਲੱਖ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਦੇ ਲੱਗੇ ਸਨ ਦੋਸ਼
ਸੁੰਦਰ ਸ਼ਾਮ ਅਰੋੜਾ (Sunder Sham Arora) ’ਤੇ 15 ਅਕਤੂਬਰ ਨੂੰ ਭਿ੍ਰਸ਼ਟਾਚਾਰ ਦੇ ਇੱਕ ਕੇਸ ਵਿੱਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲੱਗੇ ਸਨ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਸ ਨੂੰ ਰਿਸ਼ਵਤ ਦੀ ਰਕਮ ਸਮੇਤ ਗਿ੍ਰਫ਼ਤਾਰ ਕਰ ਲਿਆ ਸੀ। ਅੱਜ ਦੀ ਛਾਪੇਮਾਰੀ ਦੌਰਾਨ ਕੀ ਕੁਝ ਸਾਹਮਣੇ ਆਇਆ ਇਸ ਪੁਸ਼ਟੀ ਅਜੇ ਤੱਕ ਨਹੀਂ ਹੋਈ ਹੈ।