ਸ੍ਰੀਨਗਰ (ਏਜੰਸੀ)। ਜੰਮੂ ਕਸ਼ਮੀਰ ਦੇ ਕਟੜਾ ’ਚ ਅੱਜ (ਸੁੱਕਰਵਾਰ) ਸਵੇਰੇ 5.15 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ। ਭੂਚਾਲ ਦਾ ਕੇਂਦਰ ਜਮੀਨ ਤੋਂ 10 ਕਿਲੋਮੀਟਰ ਹੇਠਾਂ ਸੀ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਜੰਮੂ-ਕਸਮੀਰ ਦੇ ਕਿਸਤਵਾੜ ਜ਼ਿਲ੍ਹੇ ’ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ।
ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ’ਤੇ 3.6 ਸੀ। ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ। ਪਹਿਲਾ ਭੂਚਾਲ 8 ਜਨਵਰੀ ਐਤਵਾਰ ਰਾਤ ਕਰੀਬ 11.15 ਵਜੇ ਆਇਆ ਸੀ। ਇਸ ਤੋਂ ਪਹਿਲਾਂ 5 ਜਨਵਰੀ ਨੂੰ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 5.9 ਦਰਜ ਕੀਤੀ ਗਈ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।