ਬੀ:ਡੀ:ਪੀ:ਓ ਵੇਰਕਾ ਦੀ ਦਫਤਰ ਵਿੱਚ ਫੈਲੀ ਗੰਦਗੀ ਵੇਖ ਕੀਤੀ ਖਿਚਾਈ
- ਗੈਰ ਹਾਜ਼ਰ ਕਰਮਚਾਰੀਆਂ ਨੂੰ ਕੀਤੀ ਸਖਤ ਤਾੜਨਾ
(ਰਾਜਨ ਮਾਨ) ਅੰਮ੍ਰਿਤਸਰ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਸ੍ਰ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅੱਜ ਦਫਤਰ ਮੁੱਖ ਖੇਤੀਬਾੜੀ ਰਣਜੀਤ ਐਵੀਨਿਊ, ਬੀ:ਡੀ:ਪੀ:ਓ ਵੇਰਕਾ, ਬੀ:ਡੀ:ਪੀ:ਓ ਚੋਗਾਵਾਂ ਅਤੇ ਭਲਾ ਖੰਡ ਮਿਲ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਡਿਊਟੀ ’ਤੇ ਗੈਰ ਹਾਜ਼ਰ ਕਰਮਚਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੀ ਡਿਊਟੀ ’ਤੇ ਹਾਜ਼ਰ ਰਹਿਣ ਨਹੀਂ ਤਾਂ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਅਮਲ ਲਿਆਂਦੀ ਜਾਵੇਗੀ।
ਸ੍ਰ ਧਾਲੀਵਾਲ ਨੇ ਬੀ:ਡੀ:ਪੀ:ਓ ਵੇਰਕਾ ਨੂੰ ਦਫਤਰ ਵਿੱਚ ਫੈਲੀ ਗੰਦਗੀ ਅਤੇ ਮਾੜੇ ਪ੍ਰਬੰਧਾਂ ਨੂੰ ਲੈਕੇ ਸਖਤ ਝਾੜਾਂ ਪਾਈਆਂ। ਜਦੋਂ ਮੰਤਰੀ ਵਲੋਂ ਅਚਾਨਕ ਚੈਕਿੰਗ ਕੀਤੀ ਗਈ ਤਾਂ ਦਫਤਰ ਵਿੱਚ ਥਾਂ ਥਾਂ ਤੇ ਗੰਦਗੀ ਦੇ ਕਮਰਿਆਂ ਵਿੱਚ ਢੇਰ ਵੇਖ ਉਹ ਗੁੱਸੇ ਵਿੱਚ ਆ ਗਏ ਅਤੇ ਉਹਨਾਂ ਬੀ:ਡੀ:ਪੀ:ਓ ਨੂੰ ਕਿਹਾ ਕਿ ਕੀ ਇਹ ਦਫ਼ਤਰ ਲੱਗਦਾ ਹੈ ਦੱਸਿਆ ਜਾਵੇ। ਕਰਮਚਾਰੀਆਂ ਵਲੋਂ ਟੇਬਲਾਂ ਉਪਰ ਚਾਹ ਦੇ ਕੱਪ ਤੇ ਹੋਰ ਸਮਾਨ ਨਾਲ ਪਾਇਆ ਗਿਆ ਗੰਦ ਵੇਖ ਵੀ ਧਾਲੀਵਾਲ ਸਖਤ ਨਾਰਾਜ਼ ਹੋਏ। ਉਹਨਾਂ ਕਿਹਾ ਕਿ ਦਫਤਰ ਵਿੱਚ ਅਜਿਹਾ ਗੰਦ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦਫਤਰ ਵੇਖਣ ਵਿਚ ਦਫਤਰ ਲੱਗਣਾ ਚਾਹੀਦਾ ਹੈ।
ਕਰਮਚਾਰੀਆਂ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ : Kuldeep Singh Dhaliwal
ਧਾਲੀਵਾਲ ਨੇ ਕਿਹਾ ਕਿ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਹਾ ਕਿ ਉਹ ਆਪਣੀ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਦੂਰ ਦੁਰਾਡੇ ਤੋਂ ਲੋਕ ਆਪਣਾ ਕੰਮ ਕਰਵਾਉਣ ਲਈ ਪਹੁੰਚ ਕਰਦੇ ਹਨ ਅਤੇ ਅਧਿਕਾਰੀਆਂ ਅਤੇ ਕਰਮਚਾਰੀਆਂ ਗੈਰਹਾਜ਼ਰੀ ਦੀ ਸੂਰਤ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਨਾਲ ਸਰਕਾਰ ਦੇ ਅਕਸ ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਲੋਕਾਂ ਨੂੰ ਪਾਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸਾਸ਼ਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸਾਡੀ ਸਰਕਾਰ ਭ੍ਰਿਸ਼ਟਾਚਾਰ ’ਤੇ ਜੀਰੋ ਟਾਲਰੈਂਸ ਨੀਤੀ ਤਹਿਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਹਰ ਆਮ ਵਿਅਕਤੀ ਨੂੰ ਸਰਕਾਰੀ ਦਫਤਰਾਂ ਵਿੱਚ ਕੰਮ ਕਰਵਾਉਣ ਲਈ ਕੋਈ ਮੁਸ਼ਕਲ ਪੇਸ਼ ਨਹੀਂ ਆ ਰਹੀ ਅਤੇ ਸਮਾਂਬੱਧ ਤਰੀਕੇ ਨਾਲ ਲੋਕਾਂ ਦੇ ਕੰਮ ਹੋ ਰਹੇ ਹਨ ਅਤੇ ਲੋਕਾਂ ਨੂੰ ਜਿਸ ਤਰ੍ਹਾਂ ਸਰਕਾਰ ਪ੍ਰਤੀ ਸੋਚ ਰੱਖੀ ਉਹ ਖਰੀ ਸਾਬਤ ਹੋਈ ਹੈ।
ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ
ਸ੍ਰ ਧਾਲੀਵਾਲ ਨੇ ਦੱਸਿਆ ਕਿ ਸਰਕਾਰੀ ਦਫਤਰਾਂ ਵਿੱਚ ਸਾਡੀ ਸਰਕਾਰ ਵੱਲੋਂ ਤੇਜ਼ੀ ਨਾਲ ਭਰਤੀ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ 26000 ਦੇ ਕਰੀਬ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰੀ ਕਰਮਚਾਰੀਆਂ ਦੀਆਂ ਚਿਰਾਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਕਰਮਚਾਰੀਆਂ ਦਾ ਵੀ ਫਰਜ ਬਣਦਾ ਹੈ ਕਿ ਅਨੁਸਾਸ਼ਨ ਵਿੱਚ ਰਹਿ ਕੇ ਆਪਣੀ ਡਿਊਟੀ ਕਰਨ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦੇਣ। ਸ੍ਰ ਧਾਲੀਵਾਲ ਵੱਲੋਂ ਸਰਕਾਰੀ ਕਰਮਚਾਰੀਆਂ ਨਾਲ ਗੱਲਬਾਤ ਵੀ ਕੀਤੀ ਗਈ ਅਤੇ ਆ ਰਹੀਆਂ ਮੁਸ਼ਕਲਾਂ ਨੂੰ ਦੂਰ ਕਰਨ ਦਾ ਭਰੋਸਾ ਵੀ ਦਿੱਤਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।