ਬਲਵੰਤ ਸਿੰਘ ਰਾਜੋਆਣਾ ਨੂੰ ਕੇਂਦਰੀ ਜੇਲ ਪਟਿਆਲਾ ਚੋਂ ਹਸਪਤਾਲ ਲਿਆਂਦਾ

Balwant Singh Rajoana

ਰਾਜੋਆਣਾ ਨੇ ਕਿਹਾ ਮੁਹਾਲੀ ਇਨਸਾਫ਼ ਮੋਰਚੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ

ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਬੰਬ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਨੂੰ ਭਾਰੀ ਸੁਰੱਖਿਆ ਹੇਠ ਪਟਿਆਲਾ ਕੇਂਦਰੀ ਜੇਲ੍ਹ ਤੋਂ ਸਰਕਾਰੀ ਰਾਜਿੰਦਰਾ ਹਸਪਤਾਲ ਲਿਆਂਦਾ ਗਿਆ। ਇਥੇ ਡੈਂਟਲ ਕਾਲਜ ਵਿੱਚ ਉਨ੍ਹਾਂ ਦੇ ਦੰਦਾਂ ਦਾ ਚੈਅਕੱਪ ਹੋਇਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਅਕਾਲੀ ਹਨ ਤੇ ਅਕਾਲੀ ਹੀ ਰਹਿਣਗੇ। ਉਨ੍ਹਾਂ (Balwant Singh Rajoana) ਕਿਹਾ ਕਿ ਮੁਹਾਲੀ ‘ਚ ਲੱਗੇ ਇਨਸਾਫ਼ ਮੋਰਚੇ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮੋਰਚੇ ਵੱਲੋਂ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਦੰਦਾਂ ਦੇ ਚੈੱਕਅਪ ਤੋਂ ਬਾਅਦ ਪੁਲਿਸ ਮੁੜ ਉਨ੍ਹਾਂ ਨੂੰ ਕੇਂਦਰੀ ਜੇਲ ਪਟਿਆਲਾ ਲੈ ਗਈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ