ਸਰਕਾਰ ਦਾ ਵੱਡਾ ਐਲਾਨ, ਜਾਣੋ ਪੂਰੀ ਡਿਟੇਲ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹੁਣ ਹਰਿਆਣਾ ਸਰਕਾਰ ਦੇ ਠੇਕਾ ਮੁਲਾਜ਼ਮਾਂ ਨੂੰ ਵੀ ਆਪਣੇ ਗ੍ਰਹਿ ਸਥਾਨ ਅਤੇ ਭਾਰਤ ’ਚ ਕਿਸੇ ਵੀ ਸਥਾਨ ’ਤੇ ਜਾਣ ਲਈ ਐਲਟੀਸੀ ਦੇ ਬਦਲੇ ਇੱਕ ਮਹੀਨੇ ਦੀ ਤਨਖ਼ਾਹ ਮਿਲੇਗੀ। ਇਸ ਗੱਲ ਦੀ ਜਾਣਕਾਰੀ ਹਰਿਆਣਾ ਦੇ ਮੁੱਖ ਸਕੱਤਰ ਸੰਜੀਵ ਕੌਸ਼ਲ ਨੇ ਦਿੱਤੀ ਹੈ। ਕੌਸ਼ਲ ਨੇ ਕਿਹਾ ਕਿ ਠੇਕਾ ਮੁਲਜ਼ਮ ਐੱਲਟੀਸੀ ਦੇ ਬਦਲੇ ’ਚ ਇੱਕ ਮਹੀਨੇ ਦੀ ਤਨਖਾਹ ਲੈਣ ਦੇ ਹੱਕਦਾਰ ਹੋਣਗੇ, ਜਿਨ੍ਹਾਂ ਦਾ ਇੱਕ ਸਾਲ ਦਾ ਕਾਰਜਕਾਲ ਪੂਰਾ ਹੋ ਗਿਆ ਹੈ ਅਤੇ ਉਨ੍ਹਾਂ ਦਾ ਠੇਕਾ ਸਾਲ ਦਰ ਸਾਲ ਦੇ ਆਧਾਰ ’ਤੇ ਚਾਰ ਸਾਲਾਂ ਤੋਂ ਜ਼ਿਆਦਾ ਦੀ ਮਿਆਦ ਲਈ ਵਧਾ ਦਿੱਤਾ ਗਿਆ ਹੈ।
ਚਾਰ ਸਾਲ ਦੇ ਬਲਾਕ ਦੀ ਗਿਣਤੀ ਰਾਜ ਸਰਕਾਰ ਦੀਆਂ ਸੰਸਥਾਵਾਂ, ਬੋਰਡਾਂ, ਨਿਗਮਾਂ, ਅਥਾਰਟੀਆਂ ਅਤੇ ਸਰਕਾਰੀ ਸੰਸਥਾਵਾਂ ਦੇ ਅਧੀਨ ਉਨ੍ਹਾਂ ਦੇ ਅਹੁਦਾ ਸੰਭਾਲਣ ਦੀ ਅਸਲ ਤਾਰੀਖ ਤੋਂ ਹੀ ਕੀਤੀ ਜਾਵੇਗੀ। ਇੱਕ ਮਹੀਨੇ ਦੀ ਤਨਖਾਹ ਦੇ ਬਰਾਬਰ ਰਾਸ਼ੀ ਮਨਜ਼ੂਰ ਕਰਨ ਲਈ ਵਿਭਾਗ ਦੇ ਮੁਖੀ ਸਮਰੱਥ ਹੋਣਗੇ।