ਸਾਡੇ ਨਾਲ ਸ਼ਾਮਲ

Follow us

18.3 C
Chandigarh
Thursday, February 26, 2026
More
    Home Breaking News ਅੰਮ੍ਰਿਤਸਰ ’ਚ ...

    ਅੰਮ੍ਰਿਤਸਰ ’ਚ ਪੁਲਿਸ ਤੇ ਧਰਨਾਕਾਰੀਆਂ ਦਰਮਿਆਨ ਝਡ਼ਪ

    (ਸੱਚ ਕਹੂੰ ਨਿਊਜ਼) ਅਂਮ੍ਰਿਤਸਰ। ਅਜਨਾਲਾ ’ਚ ਪੁਲਿਸ ਤੇ ਧਰਨਾਕਾਰੀਆਂ ਦਰਮਿਆਨ ਝਡ਼ਪ ਹੋ ਗਈ। ਜਦੋਂ ਤੂਫਾਨ ਸਿੰਘ ਦੀ ਗ੍ਰਿਫਤਾਰੀ ਦੇ ਵਿਰੋਧ ਵਿਚ ਲੋਕ ਥਾਣਾ ਦਾ ਘਿਰਾਓ ਕਰਨ ਜਾ ਰਹੇ ਸਨ ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਬੈਰੀਕੇਡ ਲਾਏ ਤਾਂ ਉਹ ਉਸ ਨੂੰ ਤੋੜ ਕੇ ਥਾਣੇ ਅੰਦਰ ਦਾਖ਼ਲ ਹੋ ਗਏ। ਇਸ ਮੌਕੇ ਪੁਲਿਸ ਨਾਲ ਝਡ਼ਪ ਹੋ ਗਈ।

    ਕੀ ਹੈ ਮਾਮਲਾ

    ਪੁਲਿਸ ਨੇ ਤੂਫਾਨ ਸਿੰਘ ਸਮੇਤ ਕੁੱਲ 30 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਤੂਫਾਨ ਸਿੰਘ ਨੇ ਆਪਣੇ ਸਾਥੀਆਂ ਨਾਲ ਸੋਸ਼ਲ ਮੀਡੀਆ ‘ਤੇ ਟਿੱਪਣੀ ਕਰਨ ਵਾਲੇ ਨੌਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਾਮਲੇ ਵਿੱਚ ਪੁਲਿਸ ਨੇ ਤੂਫਾਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ਤੋਂ ਬਾਅਦ ਉਨਾਂ ਦੇ ਹਮਾਇਤੀਆਂ ਨੇ ਇਸ ਦਾ ਵਿਰੋਧ ਵਜੋਂ ਥਾਣੇ ਦਾ ਘਿਰਾਓ ਕੀਤਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here