ਮੰਗੀ ਸੀ 50 ਲੱਖ ਦੀ ਫਰੌਤੀ
(ਕਿ੍ਰਸ਼ਨ ਭੋਲਾ) ਬਰੇਟਾ। ਬੁਢਲਾਡਾ ਹਲਕੇ ਦੇ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ 4 ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ 50 ਲੱਖ ਰੁਪਏ ਦੀ ਫਰੌਤੀ ਮੰਗਣ ਤੇ ਕੁੱਟਮਾਰ ਕਰਨ ਵਾਲੇ ਬਦਮਾਸ਼ਾਂ ਦੀਆਂ ਸੀਸੀਟੀਵੀ ਕੈਮਰੇ ਦੀਆਂ ਫੋਟੋਆਂ ਸਾਹਮਣੇ ਆਈਆਂ ਹਨ। ਹੁਣ ਛੇਤੀ ਇਨਾਂ ਬਦਮਾਸਾਂ ਦੀ ਪਛਾਣ ਕਰਕੇ ਪੁਲਿਸ ਫਡ਼ਨ ’ਚ ਕਾਮਯਾਬ ਹੋਵੇਗੀ। ਜਿਕਰਯੋਗ ਹੈ ਕਿ ਬੀਤੇ ਦਿਨੀ ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਦੀ 4 ਅਣਪਛਾਤੇ ਕਾਰ ਸਵਾਰ ਵਿਅਕਤੀਆਂ ਵੱਲੋਂ 50 ਲੱਖ ਰੁਪਏ ਦੀ ਫਰੌਤੀ ਮੰਗਣ ਤੇ ਕੁੱਟਮਾਰ ਕੀਤੀ ਗਈ ਸੀ। ਜਿਸ ਤੋਂ ਬਾਅਦ ਸਾਬਕਾ ਵਿਧਾਇਕ ਨੂੰ ਜਖਮੀ ਹਾਲਤ ’ਚ ਸਰਕਾਰੀ ਹਸਪਤਾਲ ਬੁਢਲਾਡਾ ਵਿਖੇ ਦਾਖਲ ਕਰਵਾਇਆ ਗਿਆ।
ਜੇਰੇ ਇਲਾਜ ਸਾਬਕਾ ਵਿਧਾਇਕ ਨੇ ਦੱਸਿਆ ਕਿ ਉਹ ਆਪਣੇ ਸਕੂਲ ਦੇ ਦਫਤਰ ’ਚ ਬੈਠੇ ਸਨ ਤਾਂ ਕੁਝ ਅਣਪਛਾਤੇ ਵਿਅਕਤੀ ਮੇਰੇ ਦਫਤਰ ’ਚ ਦਾਖਲ ਹੋਏ ਤੇ ਅੰਦਰੋਂ ਕੁੰਡੀ ਲਾ ਕੇ ਮੇਰੀ ਕੁੱਟਮਾਰ ਕਰਨ ਲੱਗੇ ਤੇ ਮੇਰਾ ਮੋਬਾਇਲ ਤੋੜਨ ਤੋਂ ਬਾਅਦ 50 ਲੱਖ ਰੁਪਏ ਦੀ ਮੰਗ ਕਰਨ ਲੱਗੇ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਇਸ ਸਬੰਧੀ ਪੁਲਿਸ ਨੂੰ ਦੱਸਿਆ ਤਾਂ ਤੁਹਾਨੂੰ ਜਾਨੋਂ ਮਾਰ ਦਿੱਤਾ ਜਾਵੇਗਾ ਤੇ 2 ਦਿਨਾਂ ਬਾਅਦ ਸਾਡਾ ਆਦਮੀ ਤੁਹਾਡੇ ਕੋਲੋ ਆ ਕੇ 50 ਲੱਖ ਰੁਪਏ ਲੈ ਜਾਵੇਗਾ।
ਮੇਰੇ ਵੱਲੋਂ ਰੌਲਾ ਪਾਉਣ ’ਤੇ ਉਹ ਉਥੋਂ ਫਰਾਰ ਹੋ ਗਏ। ਪੁਲਿਸ ਨੇ ਉਪਰੋਕਤ ਘਟਨਾ ਤੋਂ ਬਾਅਦ ਜ਼ਿਲ੍ਹੇ ’ਚ ਨਾਕਾਬੰਦੀ ਕਰਕੇ ਕਾਰ ਸਵਾਰ ਵਿਅਕਤੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਆਸ ਪਾਸ ਸੀਸੀਟੀਵੀ ਕੈਮਰਿਆਂ ਨੂੰ ਫਰੋਲਣਾ ਸ਼ੁਰੂ ਕਰ ਦਿੱਤਾ ਹੈ। ਘਟਨਾ ਵਾਲੀ ਜਗ੍ਹਾ ਦਾ ਜਾਇਜ਼ਾ ਲੈਣ ਲਈ ਡੀਐੱਸਪੀ ਨਵਨੀਤ ਕੌਰ ਗਿੱਲ, ਐੱਸਐੱਚਓ ਬਰੇਟਾ ਗੁਰਦਰਸ਼ਨ ਸਿੰਘ ਮਾਨ ਮੌਕੇ ’ਤੇ ਪਹੁੰਚੇ। ਉਧਰ ਦੂਜੇ ਪਾਸੇ ਸ਼ਹਿਰ ਵਿੱਚ ਸਾਬਕਾ ਵਿਧਾਇਕ ’ਤੇ ਹਮਲੇ ਨੂੰ ਲੈ ਕੇ ਜਿਓਂ ਹੀ ਖਬਰ ਅੱਗ ਦੀ ਤਰ੍ਹਾਂ ਫੈਲੀ ਤਾਂ ਲੋਕ ਹਸਪਤਾਲ ਅੰਦਰ ਦਾਖਲ ਹੋਣ ਲੱਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।