(ਅਜਯ ਕਮਲ) ਰਾਜਪੁਰਾ। ਰਾਜਪੁਰਾ ਦੇ ਨਾਮ ਚਰਚਾ ਘਰ ਵਿਖੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਐਮ ਐਸ ਜੀ ਮਹਾ ਰਹਿਮੋ-ਕਰਮ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਪੱਧਰੀ ਨਾਮ ਚਰਚਾ ਹੋਈ ਜਿਸ ਵਿਚ ਵਿਸ਼ੇਸ਼ ਤੌਰ ’ਤੇ ਡੇਰਾ ਸੱਚਾ ਸੌਦਾ ਦੇ 45 ਮੈਂਬਰ ਦੀ ਟੀਮ ਨੇ ਸ਼ਿਰਕਤ ਕੀਤੀ। ਇਸ ਮੌਕੇ ’ਤੇ ਕਵੀਰਾਜ ਵੀਰਾਂ ਨੇ ਖੁਸ਼ੀ ਪ੍ਰਥਾਏ ਭਜਨ ਗਾ ਕੇ ਸਤਿਗੁਰੂ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ 45 ਮੈਂਬਰਾਂ ਨੇ ਆਈ ਹੋਈ ਸਾਧ-ਸੰਗਤ ਨੂੰ ਡੇਰਾ ਸੱਚਾ ਸੌਦਾ ਵਿੱਚ ਚੱਲ ਰਹੇ ਮਾਨਵਤਾ ਭਲਾਈ ਦੇ ਕਾਰਜ ਦੀ ਜਾਣਕਾਰੀ ਦਿੱਤੀ ਅਤੇ ਵੱਧ ਤੋਂ ਵੱਧ ਇਸ ਵਿੱਚ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਕਿਹਾ ਕੇ ਸਮਾਜ ਵਿੱਚ ਫੈਲ ਰਹੇ ਨਸ਼ੇ ਰੂਪੀ ਕੋਹੜ ਨੂੰ ਕੱਢਣ ਲਈ ਵੱਧ ਤੋਂ ਵੱਧ ਨੂੰ ਡੇਰਾ ਸੱਚਾ ਸੌਦਾ ਦੇ ਨਾਲ ਜੋੜੋ ਤਾਂ ਜੋ ਅਸੀਂ ਆਪਣੇ ਬੱਚਿਆਂ ਦਾ ਭਵਿੱਖ ਵਧੀਆ ਬਣਾ ਸਕੀਏ ਅਤੇ ਆਪਣੇ ਦੇਸ਼ ਨੂੰ ਨਸ਼ਾ ਮੁਕਤ ਕਰ ਸਕੀਏ।
ਉਨ੍ਹਾਂ ਕਿਹਾ ਕਿ ਜੇਕਰ ਸਾਡਾ ਨੌਜਵਾਨ ਨਸ਼ਿਆਂ ਤੋਂ ਮੁਕਤ ਹੋਵੇਗਾ ਤਾਂ ਹੀ ਸਾਡਾ ਦੇਸ਼ ਵਿਚੋਂ ਨਸ਼ੇ ਰੂਪੀ ਦੈਂਤ ਬਾਹਰ ਨਿਕਲ ਸਕੇਗਾ। ਇਸ ਮੌਕੇ ਬਲਾਕ ਦੇ 15 ਮੈਂਬਰ ਦੀ ਸਮੂਹ ਟੀਮ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਅਤੇ ਹੋਰ ਸੰਮਤੀਆਂ ਦੇ ਸੇਵਾਦਾਰਾਂ ਨੇ ਪਹੁੰਚ ਕੇ ਨਾਮ ਚਰਚਾ ਘਰ ਵਿੱਚ ਹਾਜ਼ਰੀ ਲਗਾਈ ਅਤੇ ਚੱਲ ਰਹੇ ਸੇਵਾ ਕਾਰਜ ਸੰਗਤ ਨੇ ਆਪਣਾ ਯੋਗਦਾਨ ਪਾਇਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ