ਸਾਡੇ ਨਾਲ ਸ਼ਾਮਲ

Follow us

16.5 C
Chandigarh
Tuesday, February 17, 2026
More
    Home Breaking News ਬਲਾਕ ਬੱਸੀ ਪਠਾ...

    ਬਲਾਕ ਬੱਸੀ ਪਠਾਣਾਂ ਦੀ ਬਲਾਕ ਪੱਧਰੀ ਨਾਮ ਚਰਚਾ ਹੋਈ

    Naamcharcha

    (ਮਨੋਜ ਸ਼ਰਮਾ) ਬੱਸੀ ਪਠਾਣਾਂ। ਬਲਾਕ ਬੱਸੀ ਪਠਾਣਾਂ ਦੀ ਸਾਧ-ਸੰਗਤ ਵੱਲੋਂ ਪਵਿੱਤਰ ਮਹਾਂ ਰਹਿਮੋਕਰਮ ਮਹੀਨੇ ਦੀ ਖੁਸ਼ੀ ਵਿੱਚ ਬਲਾਕ ਪੱਧਰੀ ਨਾਮ ਚਰਚਾ ਨਾਮ ਚਰਚਾ ਘਰ ਵਿੱਚ ਕੀਤੀ ਗਈ। ਨਾਮ ਚਰਚਾ ਦੀ ਸ਼ੁਰੂਆਤ ਬਲਾਕ ਪ੍ਰੇਮੀ ਸੇਵਕ ਬਲਜੀਤ ਇੰਸਾਂ ਨੇ ਪਵਿੱਤਰ ਨਾਅਰਾ ਲਗਾ ਕੇ ਕੀਤੀ। ਇਸ ਤੋਂ ਬਾਅਦ ਕਵੀਰਾਜ ਵੀਰਾਂ ਨੇ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਵਿੱਚੋ ਸ਼ਬਦਬਾਣੀ ਕੀਤੀ ਅਤੇ ਪਵਿੱਤਰ ਗ੍ਰੰਥ ਵਿੱਚੋਂ ਅਨਮੋਲ ਬਚਨ ਪੜ੍ਹ ਕੇ ਸਾਧ-ਸੰਗਤ ਨੂੰ ਸੁਣਾਏ।

    ਇਸ ਮੌਕੇ ਬਲਜੀਤ ਇੰਸਾਂ ਨੇ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 154 ਮਾਨਵਤਾ ਭਲਾਈ ਦੇ ਕਾਰਜਾਂ ਬਾਰੇ ਸਾਧ ਸੰਗਤ ਨੂੰ ਜਾਣੂ ਕਰਵਾਇਆ ਅਤੇ ਉਨ੍ਹਾਂ ਸਾਧ-ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਸੇਵਾ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਬਲਾਕ ਦੇ 15 ਮੈਂਬਰ, ਐਮ ਐਸ ਜੀ ਆਈ ਟੀ ਵਿੰਗ ਦੇ ਸੇਵਾਦਾਰ,ਬਲਾਕ ਦੀਆਂ ਸੁਜਾਨ ਭੈਣਾਂ, ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਮੈਂਬਰ ਤੇ ਵੱਡੀ ਗਿਣਤੀ ਵਿੱਚ ਸਾਧ-ਸੰਗਤ ਹਾਜ਼ਰ ਸੀ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here