ਸਰਸਾ (ਸੱਚ ਕਹੂੰ ਨਿਊਜ਼/ਸੁਨੀਲ ਵਰਮਾ)। ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਦੇ ਪਵਿੱਤਰ ਮਹਾਂ ਰਹਿਮੋ-ਕਰਮ (ਗੁਰਗੱਦੀ ਨਸ਼ੀਨੀ) ਦਿਹਾੜੇ ਦਾ ਪਵਿੱਤਰ ਐੱਮਐੱਸਜੀ ਭੰਡਾਰਾ ਭਲਕੇ ਮੰਗਲਵਾਰ ਨੂੰ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸ਼ੁੱਭ ਮੌਕੇ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਡੇਰਾ ਸੱਚਾ ਸੌਦਾ ਵੱਲ ਆਉਣ ਵਾਲੇ ਸਾਰੇ ਮਰਗਾਂ ਨੂੰ ਸਵਾਗਤੀ ਗੇਟ ਤੇ ਰੰਗ-ਬਿਰੰਗੀਆਂ ਝੰਡੀਆਂ ਨਾਲ ਸਜਾਇਆ ਗਿਆ ਹੈ।
ਪਵਿੱਤਰ ਐੱਮਐੱਸਜੀ ਭੰਡਾਰੇ ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਸ਼ਾਹ ਸਤਿਨਾਮ ਜੀ ਆਸ਼ਰਮ, ਬਰਨਾਵਾ (ਉੱਤਰ ਪ੍ਰਦੇਸ਼) ਤੋਂ ਆਨਲਾਈਨ ਗੁਰੂਕੁਲ ਰਾਹੀਂ ਰੂਹਾਨੀ ਸਤਿਸੰਗ ਫ਼ਰਮਾਉਣਗੇ। ਇਸ ਮੌਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਮਾਨਵਤਾ ਭਲਾਈ ਦੇ 154 ਕਾਰਜਾਂ ਨੂੰ ਨਵੀਂ ਗਤੀ ਦੇਵੇਗੀ।
ਸ਼ਾਹ ਸਤਿਨਾਮ ਜੀ ਧਾਮ ’ਚ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਪਵਿੱਤਰ ਐੱਮਐੱਸਜੀ ਭੰਡਾਰੇ ਦਾ ਪ੍ਰੋਗਰਾਮ ਹੋਵੇਗਾ। ਪਵਿੱਤਰ ਭੰਡਾਰੇ ਦੀਆਂ ਤਿਆਰੀਆਂ ਸਬੰਧੀ ਸਾਰੀਆਂ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ। ਇਸ ਮੌਕੇ ਸ਼ਾਹ ਮਸਤਾਨਾ ਜੀ ਧਾਮ ਅਤੇ ਸ਼ਾਹ ਸਤਿਨਾਮ ਜੀ ਧਾਮ ਸਰਸਾ ਨੂੰ ਸ਼ਾਨਦਾਰ ਤਰੀਕੇ ਨਾਲ ਸਜਾਇਆ ਜਾ ਰਿਹਾ ਹੈ। ਪਵਿੱਤਰ ਐੱਮਐੱਸਜੀ ਭੰਡਾਰੇ ਦੀ ਖੁਸ਼ੀ ਸਾਧ-ਸੰਗਤ ਦੇ ਚਿਹਰਿਆਂ ’ਤੇ ਸਾਫ਼ ਦੇਖੀ ਜਾ ਸਕਦੀ ਹੈ। ਸਾਧ-ਸੰਗਤ ਇੱਕ ਦੂਜੇ ਨੂੰ ਵਧਾਈਆਂ ਦੇ ਰਹੀ ਹੈ। ਨਾਲ ਹੀ ਸੇਵਾਦਾਰ ਆਪਣੀਆਂ-ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਇਸ ਪਵਿੱਤਰ ਮਹੀਨੇ ਦੇ ਆਰੰਭ ਤੋਂ ਹੀ ਸਾਧ-ਸੰਗਤ ਮਾਨਵਤਾ ਭਲਾਈ ਦੇ 154 ਕਾਰਜ ਕਰ ਰਹੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ