ਚੰਡੀਗੜ੍ਹ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Sisodia) ਦੀ ਗਿ੍ਰਫ਼ਤਾਰੀ ਨੂੰ ਲੈ ਕੇ ਦੇਸ਼ ਭਰ ’ਚ ਆਮ ਆਦਮੀ ਪਾਰਟੀ ਵੱਲੋਂ ਕੀਤੇ ਗਏ ਪ੍ਰੋਟੈਸਟ ਦਾ ਸਮੱਰਥਨ ਕਰਦੇ ਹੋਏ ਕਿਹਾ ਹੈ ਕਿ ਮਨੀਸ਼ ਸਿਸੋਦੀਆ ਦੀ ਗਿ੍ਰਫ਼ਤਾਰੀ ਅਸਲ ’ਚ ਦਿੱਲੀ ਦੇ ਲੱਖਾਂ ਬੱਚਿਆਂ ਦੀ ਸਿੱਖਿਆ ਦਾ ਨਿਰਾਦਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸਕੂਲ ਬਣਾਉਣ ਵਾਲੇ ਨੂੰ ਜੇਲ੍ਹ ਭੇਜਣਾ ਭਾਜਪਾ ਦੇ ਏਜੰਡੇ ਦਾ ਹਿੰਸਾ ਹੈ। ਉਨ੍ਹਾਂ ਕਿਹਾ ਕਿ ਮਨੀਸ਼ ਬੇਕਸੂਰ ਹਨ ਅਤੇ ਉਹ ਭਾਜਪਾ ਦੀ ਗੰਦੀ ਰਾਜਨੀਤੀ ਦਾ ਸ਼ਿਕਾਰ ਹੋਏ ਹਨ।
ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ (Sisodia) ਨੇ ਦਿੱਲੀ ’ਚ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰ ਕੇ ਜੋ ਨਾਂਅ ਦੁਨੀਆਂ ਭਰ ’ਚ ਕਮਾਇਆ ਹੈ, ਉਹ ਭਾਜਪਾ ਨੂੰ ਹਜ਼ਮ ਨਹੀਂ ਆਇਆ। ਉਨ੍ਹਾਂ ਕਿਹਾ ਕਿ ਭਾਜਪਾ ਸਾਸ਼ਿਤ ਕਿਸੇ ਵੀ ਸੂਬੇ ਦੇ ਸਿੰਖਿਅ ਮੰਤਰੀ ਨੂੰ ਅਜਿਹਾ ਮਾਣ-ਸਨਮਾਣ ਹਾਸਲ ਨਹੀਂ ਹੋਇਆ ਸੀ, ਇਸੇ ਲਈ ਉਨ੍ਹਾਂ ਨੇ ਮਨੀਸ਼ ਸਿਸੋਦੀਆ ਦੇ ਅਕਸ ਨੂੰ ਖ਼ਰਾਬ ਕਰਨ ਦੇ ਮਕਸਦ ਨਾਲ ਉਕਤ ਕਦਮ ਚੁੱਕਿਆ ਹੈ।
ਉਨ੍ਹਾਂ ਕਿਹਾ ਕਿ ਅਸਲ ’ਚ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਦੀ ਸਫ਼ਲਤਾ ਤੋਂ ਭਾਜਪਾ ਬੌਖਲਾ ਚੁੱਕੀ ਹੈ ਅਤੇ ਉਹ ਆਪਣੀਆਂ ਏਜੰਸੀਆਂ ਦੀ ਮਾਰਫ਼ਤ ਆਮ ਆਦਮੀ ਪਾਰਟੀ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਦੇ ਏਜੰਡੇ ਨੂੰ ਜਨਤਾ ’ਚ ਬੇਨਕਾਬ ਕਰਨ ਲਈ ਆਮ ਆਦਮੀ ਪਾਰਟੀ ਕੋਈ ਵੀ ਕਸਰ ਬਾਕੀ ਨਹੀਂ ਛੱਡੇਗੀ। ਅਸੀਂ ਜਨਤਾ ਨੂੰ ਦੱਸਾਂਗੇ ਕਿ ਕਿਸ ਤਰ੍ਹਾਂ ਸਾਡੇ ਵਿਸ਼ਵ ਪੱਧਰੀ ਦਿੱਲੀ ਦੇ ਸਿੱਖਿਆ ਮੰਤਰੀ ਨੂੰ ਝੂਠੇ ਕੇਸ ’ਚ ਫਸਾਇਆ ਗਿਆ ਹੈ, ਤਾਂ ਕਿ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕੀਤਾ ਜਾ ਸਕਦੇ। ਉਨ੍ਹਾਂ ਕਿਹਾ ਕਿ ਜਨਤਾ ਸਭ ਜਾਣਦੀ ਹੈ ਅਤੇ ਉੱਚਿਤ ਸਮੇਂ ’ਤੇ ਜਵਾਬ ਦੇਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।