ਲੁਧਿਆਣਾ (ਜਸਵੀਰ ਸਿੰਘ ਗਹਿਲ)। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਥੇ ਤਹਿਸੀਲ ਕੇਂਦਰੀ ਵਿਖੇ ਤਾਇਨਾਤ ਇੱਕ ਵਸੀਕਾ ਨਵੀਸ ਨੂੰ 20 ਹਜ਼ਾਰ ਰੁਪਏ ਦੀ ਰਿਸਵਤ ਲੈਣ ਦੇ ਦੋਸ਼ ਹੇਠ ਗਿ੍ਰਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਨਿਤਿਨ ਦੱਤ ਵਸੀਕਾ ਨਵੀਸ ਨੂੰ ਭੁਪੇਸ ਜੋਸੀ ਵਾਸੀ ਚੰਦਰ ਨਗਰ ਲੁਧਿਆਣਾ ਸ਼ਹਿਰ ਦੀ ਸ਼ਿਕਾਇਤ ’ਤੇ ਗਿ੍ਰਫਤਾਰ ਕੀਤਾ ਗਿਆ ਹੈ। (Ludhiana News)
ਉਨਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਵਸੀਕਾ ਨਵੀਸ ਨੇ ਉਸ ਦੇ 50 ਗਜ ਦੇ ਮਕਾਨ ਦੀ ਰਜਿਸਟਰੀ ਕਰਵਾਉਣ ਲਈ ਉਸ ਕੋਲੋਂ 70 ਹਜ਼ਾਰ ਰੁਪਏ ਰਿਸਵਤ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਦੀ ਲੁਧਿਆਣਾ ਰੇਂਜ ਦੀ ਆਰਥਿਕ ਅਪਰਾਧ ਸਾਖਾ ਦੀ ਟੀਮ ਨੇ ਜਾਲ਼ ਵਿਛਾ ਕੇ ਮੁਲਜ਼ਮ ਨਿਤਿਨ ਦੱਤ ਵਸੀਕਾ ਨਵੀਸ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ’ਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸਤ ਵਜੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਭਿ੍ਰਸਟਾਚਾਰ ਦੀ ਰੋਕਥਾਮ ਸਬੰਧੀ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।