ਪੰਜਾਬ ਸਰਕਾਰ ਨੇ ਬਦਲਿਆ ਡੀਪੀਆਈ ਦਾ ਨਾਂਅ

DPI

ਨਵੇਂ ਨਾਂਅ ਦਾ ਨੋਟੀਫਿਕੇਸ਼ਨ ਜਾਰੀ

ਮੋਹਾਲੀ/ਚੰਡੀਗੜ੍ਹ (ਐੱਮ ਕੇ ਸ਼ਾਇਨਾ)। ਪੰਜਾਬ ਸਰਕਾਰ ਨੇ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ ਡੀਪੀਆਈ (ਸੈਕੰਡਰੀ ਐਜੂਕੇਸ਼ਨ) ਦਾ ਨਾਂ ਬਦਲ ਦਿੱਤਾ ਹੈ। ਹੁਣ ਡਾਇਰੈਕਟਰ ਪਬਲਿਕ ਇੰਸਟ੍ਰਕਸ਼ਨ (ਡੀਪੀਆਈ) ਦੀ ਪਛਾਣ ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਨਾਲ ਕੀਤੀ ਜਾਵੇਗੀ। ਇਸ ਤੋਂ ਇਲਾਵਾ ਡੀਪੀਆਈ (ਐਲੀਮੈਂਟਰੀ ਸਿੱਖਿਆ) ਦੀ ਪਛਾਣ ਡਾਇਰੈਕਟੋਰੇਟ ਆਫ਼ ਸਕੂਲ ਐਜੂਕੇਸ਼ਨ (ਐਲੀਮੈਂਟਰੀ) ਨਾਲ ਵੀ ਕੀਤੀ ਜਾਵੇਗੀ।

ਮੰਤਰੀ ਮੰਡਲ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਇਸ ਹੁਕਮ ਅਨੁਸਾਰ ਹੁਣ ਸਿੱਖਿਆ ਵਿਭਾਗ ਦੀਆਂ ਉੱਚ ਅਸਾਮੀਆਂ ਦੇ ਨਾਂਅ ਵੀ ਬਦਲ ਦਿੱਤੇ ਗਏ ਹਨ। ਡਾਇਰੈਕਟਰ ਡੀਪੀਆਈ ਨੂੰ ਹੁਣ ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਅਤੇ (ਐਲੀਮੈਂਟਰੀ) ਵਜੋਂ ਸੰਬੋਧਿਤ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਮੰਤਰੀ ਮੰਡਲ ਨੇ 21 ਫਰਵਰੀ, 2023 ਨੂੰ ਹੋਈ ਮੀਟਿੰਗ ਵਿੱਚ ਇਸ ਸਬੰਧੀ ਪ੍ਰਵਾਨਗੀ ਦਿੱਤੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ