ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫਿਰ ਮਿਲੀ ਜਾਨ ਤੋਂ ਧਮਕੀ

Sidhu Moose Wala

ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਫਿਰ ਮਿਲੀ ਜਾਨ ਤੋਂ ਧਮਕੀ

(ਸੱਚ ਕਹੂੰ ਨਿਊਜ਼)। ਅੰਮ੍ਰਿਤਸਰ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇਹ ਧਮਕੀਆਂ ਈ-ਮੇਲ ਰਾਹੀਂ ਦਿੱਤੀਆਂ ਗਈਆਂ ਹਨ। ਧਮਕੀ ਤੋਂ ਬਾਅਦ ਇੱਕ ਵਾਰ ਫਿਰ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

ਜਾਂਚ ‘ਚ ਸਾਹਮਣੇ ਆਇਆ ਹੈ ਕਿ ਇਸ ਈ-ਮੇਲ ‘ਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੋਂ ਇਲਾਵਾ ਅਦਾਕਾਰਾ ਸਲਮਾਨ ਖਾਨ ਦਾ ਨਾਂ ਵੀ ਹੈ। ਇਸ ਈ-ਮੇਲ ਵਿੱਚ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਲਈ ਇੱਕ ਸਲਾਹ ਦਿੱਤੀ ਗਈ ਹੈ। ਉਸ ਨੂੰ ਵਾਰ-ਵਾਰ ਲਾਰੇਂਸ ਦੇ ਨਾਂ ਦਾ ਜ਼ਿਕਰ ਨਾ ਕਰਨ ਲਈ ਕਿਹਾ ਗਿਆ ਹੈ। ਵਰਨਣਯੋਗ ਹੈ ਕਿ ਅੱਜ ਸਵੇਰੇ ਬਲਕੌਰ ਸਿੰਘ ਨੇ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਬਰਸੀ 19 ਮਾਰਚ ਨੂੰ ਮਨਾਉਣ ਦਾ ਐਲਾਨ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here