ਪੰਜਾਬ ਦੇ ਲੋਕਾਂ ਨੂੰ ਸਰਕਾਰ ਦਾ ਇੱਕ ਹੋਰ ਤੋਹਫ਼ਾ, ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਦਿੱਤੀ ਜਾਣਕਾਰੀ

Heritage Festival

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਰਕਾਰ (Government to Punjab) ਨੇ ਪੰਜਾਬੀਆਂ ਦੇ ਵਿਕਾਸ ਲਈ ਹਰ ਸੰਭਵ ਯਤਨ ਕਰਨ ਲਈ ਕਾਰਵਾਈ ਕੀਤੀ ਹੈ। ਇਸ ਸਬੰਧੀ ਕਿਰਤ, ਸ਼ਿਕਾਇਤ ਨਿਵਾਰਣ, ਨਿਵੇਸ਼ ਪ੍ਰੋਤਸ਼ਾਹਨ, ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸਨ ਵਰਕਰਜ ਵੈਲਫੇਅਰ ਬੋਰਡ ਰਾਹੀਂ ਵੱਖ-ਵੱਖ ਭਲਾਈ ਸਕੀਮਾਂ ਤਹਿਤ 9 ਕਰੋੜ ਰੁਪਏ ਦੀ ਰਾਸੀ 3935 ਉਸਾਰੀ ਕਿਰਤੀਆਂ ਨੂੰ ਜਾਰੀ ਕੀਤੀ ਗਈ ਹੈ।

ਮੰਤਰੀ ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਰਾਹੀਂ ਉਸਾਰੀ ਕਿਰਤੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਉਪਲੱਬਧ ਹਨ। ਉਨ੍ਹਾਂ ਕਿਹਾ ਕਿ ਭਲਾਈ ਸਕੀਮ ਦਾ ਲਾਭ ਦੇਣ ਲਈ ਜਿ਼ਲ੍ਹਾ ਪੱਧਰ ‘ਤੇ ਵਿਸੇਸ ਕੈਂਪ ਲਾ ਕੇ ਉਸਾਰੀ ਕਿਰਤੀਆਂ ਦੀ ਰਜਿਸਟਰੇਸ਼ਨ ਕੀਤੀ ਜਾਂਦੀ ਹੈ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਮੂਹ ਸਕੀਮਾਂ ਦਾ ਲਾਭ ਮਿਲ ਸਕੇ।

ਮੰਤਰੀ ਨੇ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਹੈ ਕਿ ਉਸਾਰੀ ਕਿਰਤੀਆਂ ਦੀਆਂ ਧੀਆਂ ਦੇ ਵਿਆਹ ਲਈ ਸਗਨ ਸਕੀਮ ਉਪਲੱਬਧ ਹੈ। ਉਨ੍ਹਾਂ ਕਿਹਾ ਐਕਸਗ੍ਰੇਸ਼ੀਆ ਸਕੀਮ ਤਹਿਤ ਕਿਰਤੀ ਦੀ ਦੁਰਘਟਨਾ ਸਮੇਂ ਮੌਤ ਹੋ ਜਾਣ ਤੇ ਵਿੱਤੀ ਸਹਾਇਤਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਉਸਾਰੀ ਕਿਰਤੀ ਜਿਸ ਨੇ ਪਿਛਲੇ 12 ਮਹੀਨਿਆਂ ’ਚ 90 ਦਿਨਾਂ ਤੋਂ ਵੱਧ ਬਤੌਰ ਉਸਾਰੀ ਕਿਰਤੀ ਕੰਮ ਕੀਤਾ ਹੋਵੇ ਅਤੇ ਉਸ ਦੀ ਉਮਰ 18-60 ਸਾਲਾਂ ਵਿਚਕਾਰ ਹੋਵੇ ਉਹ ਵਿਅਕਤੀ ਲਾਭਪਾਤਰੀ ਬਣ ਸਕਦਾ ਹੈ।

ਇਸ ਮੌਕੇ ਮੰਤਰੀ ਨੇ ਅਧੀਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਉਸਾਰੀ ਕਿਰਤੀਆਂ ਨੂੰ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਹੋਰ ਮਿਹਨਤ ਅਤੇ ਪਾਰਦਰਸਤਾ ਨਾਲ ਕੰਮ ਕਰਨ ਤਾਂ ਜੋ ਉਸਾਰੀ ਕਿਰਤੀ ਵਰਗ ਨੂੰ ਆਰਥਿਕ ਪੱਖੋਂ ਹੋਰ ਮਜ਼ਬੂਤ ਕੀਤਾ ਜਾ ਸਕੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ