ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਬਜ਼ਟ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਸਦਨ ਦਾ ਤੀਜਾ ਦਿਨ ਹੈ ਅਤੇ ਆਰਾਮ ਨਾਲ ਰੁਟੀਨ ਸਵਾਲ ਜਵਾਬ ਦੀ ਕਾਰਵਾਈ ਚੱਲ ਰਹੀ ਹੈ। ਇਸ ਦੌਰਾਨ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਵਿੱਚ ਆਉਣਗੇ ਤਾਂ ਕਾਂਗਰਸੀ ਵਾਕ ਆਊਟ ਕਰ ਜਾਣਗੇ।
ਦੱਸਣਯੋਗ ਹੈ ਕਿ ਸਦਨ ’ਚ ਬੀਤੇ ਦਿਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਕਾਫ਼ੀ ਗਰਮਾ-ਗਰਮੀ ਹੋ ਗਈ ਸੀ, ਜਿਸ ਤੋਂ ਬਾਅਦ ਅੱਜ ਜਿੱਥੇ ਸਦਨ ਦੀ ਕਾਰਵਾਈ ਜਾਰੀ ਹੈ ਉੱਥੇ ਹੀ ਕਾਂਗਰਸ ਸਦਨ ਤੋਂ ਬਾਹਰ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੇ ਨਾਲ ਧਰਨੇ ’ਤੇ ਬੈਠੀ ਹੈ। ਸਦਨ ਦੀ ਕਾਰਵਾਈ ਦੌਰਾਨ ਖੇਤੀਬਾੜੀ ਮੰਤਰੀ ਵੱਲੋਂ ਸਵਾਲਾਂ ਦੇ ਜਵਾਬ ਦਿੱਤੇ ਜਾ ਰਹੇ ਹਨ। ਵਿਧਾਨ ਸਭਾ ’ਚ ਜ਼ਮੀਨਾਂ ਦੀਆਂ ਰਜਿਸਟਰੀਆਂ ਲਈ ਐੱਨਓਸੀ ਸਬੰਧੀ ਪਾਲਿਸੀ ਬਣਾਉਣ ਦਾ ਮੁੱਦਾ ਵੀ ਚੁੱਕਿਆ ਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ