ਵਿਧਾਨ ਸਭਾ ਦੇ ਬਾਹਰ ਧਰਨੇ ’ਤੇ ਬੈਠੇ ਮੂਸੇਵਾਲਾ ਦੇ ਮਾਪਿਆਂ ਕੀ ਕਿਹਾ, ਤੁਸੀਂ ਵੀ ਪੜ੍ਹੋ…

Moosewala

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਵਿਧਾਨ ਸਭਾ ਬਜ਼ਟ ਸੈਸ਼ਨ ਦਾ ਤੀਜਾ ਦਿਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ (Moosewala) ਦੇ ਮਾਪੇ ਵਿਧਾਨ ਸਭ ਦੇ ਬਾਹਰ ਧਰਨਾ ਲਾ ਕੇ ਬੈਠ ਗਏ। ਉਨ੍ਹਾਂ ਦੇ ਨਾਲ ਕਾਂਗਰਸ ਪਾਰਟੀ ਦੇ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਕਾਂਗਰਸ ਦੀ ਲੀਡਰਸ਼ਿਪ ਮੌਜ਼ੂਦ ਸੀ। ਇਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸਿੱਧੂ ਮੂਸੇਵਾਲਾ ਦੀ ਮਾਤਾ ਨੇ ਕਿਹਾ ਕਿ ਬੀਤੇ ਦਿਨ ਵਿਧਾਨ ਸਭਾ ਵਿੱਚ ਕਾਂਗਰਸ ਵੱਲੋਂ ਸਿੱਧੂ ਨੂੰ ਇਨਸਾਫ਼ ਦੀ ਮੰਗ ਚੁੱਕੀ ਗਈ ਤਾਂ ਕਿਸੇ ਨੇ ਵੀ ਗੱਲ ਨਹੀਂ ਸੁਣੀ।

ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਧਰਨੇ ’ਤੇ ਬੈਠੇ

ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ (Moosewala) ਨੂੰ ਇਨਸਾਫ਼ ਦਿਵਾਉਣ ਲਈ ਉਹ ਇੱਥੇ ਧਰਨੇ ’ਤੇ ਬੈਠੇ ਹਨ ਤੇ ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਉਹ ਇੱਥੇ ਹੀ ਬੈਠੇ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਮਾੜੇ ਹਨ ਇਨ੍ਹਾਂ ਨੂੰ ਕੰਟਰੋਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇੱਕ ਸਾਲ ਹੋ ਚੁੱਕਾ ਹੈ ਸਿੱਧੂ ਦੇ ਕਤਲ ਨੂੰ ਜਿਨ੍ਹਾਂ ਨੇ ਸਿੱਧੂ ਦੇ ਕਤਲ ਦੀ ਸਾਜਿਸ਼ ਘੜੀ ਹੈ ਉਨ੍ਹਾਂ ਨੂੰ ਅਤੇ ਕਾਤਲਾਂ ਨੂੰ ਸ਼ਜਾਏ ਮੌਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਸੀਂ ਧਰਨੇ ਲਾ ਕੇ ਆਮ ਜਨਤਾ ਨੂੰ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦੇ। ਜਿੱਥੇ ਵੀ ਜਾਣਾ ਪਿਆ ਅਸੀਂ ਦੋਵੇਂ ਪਤੀ-ਪਤਨੀ ਹੀ ਜਾਵਾਂਗੇ।

ਇਸ ’ਤੇ ਸਿੱਧੂ ਮੂਸੇਵਾਲਾ (Moosewala) ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹ ਕਿ ਉਹਨਾਂ ਨੂੰ ਵੀ ਧਮਕੀਆਂ ਮਿਲ ਰਹੀਆਂ ਹਨ। ਉਹ ਇਹਨਾਂ ਧਮਕੀਆਂ ਤੋਂ ਡਰਦੇ ਨਹੀਂ ਜਦੋਂ ਮੌਤ ਆਉਣੀ ਹੋਈ ਆ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਡਟੇ ਰਹਿਣਗੇ। ਅੱਜ ਵੀ ਉਹ ਵਿਧਾਨ ਸਭਾ ਦੇ ਬਾਹਰ ਸਿੱਧੂ ਨੂੰ ਇਨਸਾਫ਼ ਦਿਵਾਉਣ ਲਈ ਬੈਠੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਸਮਾਂ ਦੱਸੇ ਕਿੰਨੇ ਸਮੇਂ ਵਿੱਚ ਇਸ ਕੇਸ ਨੂੰ ਹੱਲ ਕਰੇਗੀ। ਮਾਸਟਰ ਮਾਈਂਡ ਬੰਦਿਆਂ ਨੂੰ ਕਾਬੂ ਕੀਤਾ ਜਾਵੇ। ਉਨ੍ਹਾਂ ਕਿਹਾ ਉਨ੍ਹਾਂ ਦਾ ਪੁੱਤਰ ਸਿੱਧੂ ਮੂਸੇਵਾਲਾ ਵਿਸ਼ਵ ਪੱਧਰ ਦਾ ਸੈਲਿਬਿ੍ਰਟੀ ਸੀ ਉਹ ਕੋਈ ਆਮ ਇਨਸਾਨ ਨਹੀਂ ਸੀ।

ਧਰਨੇ ਦੌਰਾਨ ਉਨ੍ਹਾਂ ਨੇ ਆਪਣੇ ਹੱਥਾਂ ਵਿੱਚ ਸਿੱਧੂ ਮੂਸੇਵਾਲਾ (Moosewala) ਦੀਆਂ ਤਸਵੀਰਾਂ ਅਤੇ ਸਕਿਊਰਿਟੀ ਵਾਪਸ ਲੈਣ ਸਬੰਧੀ ਜਾਰੀ ਕੀਤੀਆਂ ਗਈਆਂ ਖਬਰਾਂ ਦੀਆਂ ਕਟਿੰਗ ਫੜੀਆਂ ਹੋਈਆਂ ਸਨ। ਦੱਸ ਦਈਏ ਕਿ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਦਿੱਤੇ ਗਏ ਭਰੋਸੇ ਤੋਂ ਬਾਅਦ ਸਿੱਧੂ ਦੇ ਮਾਪਿਆਂ ਨੇ ਧਰਨਾ ਚੁੱਕ ਲਿਆ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ