ਚੰਡੀਗੜ੍ਹ। ਪੰਜਾਬ ਵਿਧਾਨ ਸਭਾ ਦੇ ਬਜ਼ਟ ਇਜਲਾਸ ਦਾ ਅੱਜ ਚੌਥਾ ਦਿਨ ਸੀ। ਇਸ ਦੌਰਾਨ ਸਵਾਲ ਜਾਵਬ ਦਾ ਸੈਸ਼ਨ ਚੱਲਿਆ। ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਗਨੀਵ ਕੌਰ ਮਜੀਠੀਆ ਨੇ ਸਵਾਲ ਪੁੱਛਿਆ ਕਿ ਸਰਕਾਰ ਵੱਲੋਂ ਚੋਣਾਂ ਵੇਲੇ ਇਹ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ’ਤੇ ਬਜੁਰਗਾਂ, ਵਿਧਵਾਵਾਂ ਅਤੇ ਅੰਗਹੀਣਾਂ ਦੀ ਪੈਨਸ਼ਨ ’ਚ ਵਾਧਾ ਕੀਤਾ ਜਾਵੇਗਾ ਤਾਂ ਇਹ ਵਾਧਾ ਕਦੋਂ ਅਤੇ ਕਿੰਨਾ ਹੋਵੇਗਾ। ਇਸ ਦਾ ਜਵਾਬ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਆਪਣਾ ਇਹ ਵਾਅਦਾ ਬੇਹੱਦ ਜਲਦੀ ਪੂਰਾ ਕਰ ਦਿੱਤਾ ਜਾਵੇਗਾ। (2500 budapa pension in punjab)
ਮੰਤਰੀ ਨੇ ਦੱਸਿਆ ਕਿ ਜੋ ਪੈਨਸ਼ਨ ਦਿੱਤੀ ਜਾਂਦੀ ਹੈ, ਉਸ ‘ਚ ਬੇਹੱਦ ਬੇਨਿਯਮੀਆਂ ਪਾਈਆਂ ਗਈਆਂ ਹਨ, ਜਿਨ੍ਹਾਂ ਨੂੰ ਦਰੁੱਸਤ ਕੀਤਾ ਜਾ ਰਿਹਾ ਹੈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਜੁਲਾਈ 2022 ’ਚ ਇੱਕ ਸਰਵੇ ਕੀਤਾ ਗਿਆ ਸੀ, ਜਿਸ ਦੌਰਾਨ ਇਹ ਪਾਇਆ ਗਿਆ ਸੀ ਕਿ 9,248 ਮਿ੍ਰਤਕ ਲਾਭਪਾਤਰੀਆਂ ਦੇ ਨਾਂ ‘ਤੇ ਪੈਨਸ਼ਨ ਜਾ ਰਹੀ ਹੈ ਅਤੇ ਇਸ ਤੋਂ ਬਾਅਦ 23.94 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਵੀ ਇਹ ਸਰਵੇ ਕਰਾਏ ਗਏ ਸਨ ਅਤੇ ਇਸ ਦੇ ਨਾਲ ਹੀ ਪਿਛਲੀ ਸਰਕਾਰ ਦੌਰਾਨ ਕਾਫੀ ਸਮਾਂ ਲੋਕਾਂ ਨੂੰ ਪੈਨਸ਼ਨ ਨਹੀਂ ਦਿੱਤੀ ਗਈ। ਮੰਤਰੀ ਨੇ ਦੱਸਿਆ ਕਿ ਇਨ੍ਹਾਂ ਸਭ ਬੇਨਿਯਮੀਆਂ ਨੂੰ ਦਰੁੱਸਤ ਕਰਨ ਤੋਂ ਬਾਅਦ ਹੀ ਪੈਨਸ਼ਨ ‘ਚ ਵਾਧਾ ਕੀਤਾ ਜਾਵੇਗਾ ਅਤੇ ਜੇਕਰ ਮੈਨੀਫੈਸਟੋ ’ਚ 2500 ਰੁਪਏ (2500 budapa pension in punjab) ਦੇ ਵਾਧੇ ਦਾ ਵਾਅਦਾ ਕੀਤਾ ਗਿਆ ਹੈ ਅਤੇ ਇਸ ‘ਤੇ ਜਲਦੀ ਹੀ ਫੈਸਲਾ ਲਿਆ ਜਾਵੇਗਾ।