ਚੰਡੀਗੜ੍ਹ। ਅੱਜ ਵਿਧਾਨ ਸਭਾ ਵਿੱਚ ਬਜ਼ਟ ਪੇਸ਼ ਕੀਤਾ ਜਾ ਰਿਹਾ ਹੈ। ਇਸ ਬਜ਼ਟ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੜ੍ਹ ਰਹੇ ਹਨ। ਉਨ੍ਹਾਂ ਸਰਕਾਰ ਬਨਣ ਦਾ ਇੱਕ ਸਾਲ ਪੂਰਾ ਹੋਣ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਬਜ਼ਟ ਭਾਸ਼ਣ ਦੌਰਾਨ ਕਿਹਾ ਕਿ ਆਮ ਆਦਮੀ ਪਾਰਟੀ ਦਾ ਦੂਜਾ ਬਜ਼ਟ ਪੇਸ਼ ਕਰਨ ਦੀ ਗੱਲ ਆਖੀ। ਉਨ੍ਹਾਂ ਕਿਹਾ ਕਿ ਮੇਰਾ ਭਾਸ਼ਣ ਮੁੱਕਣ ਤੋਂ ਤੋਂ ਬਾਅਦ ਇਹ ਬਜ਼ਟ ਐਪ ’ਤੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਰੰਗਲਾ ਪੰਜਾਬ ਬਣਾਉਣ ਲਈ ਯਤਨ ਸ਼ੁਰੂ ਕੀਤੇ ਹੋਏ ਹਨ।
ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀਆਂ ਦੀਆਂ ਇੱਛਾਵਾਂ ਪੂਰੀਆਂ ਕਰਨ ਲਈ ਅਣਥੱਕ ਮਿਹਨਤ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭਿ੍ਰਸ਼ਟਾਚਾਰ ਨੂੰ ਖ਼ਤਮ ਕਰਨ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਸ਼ਕਤੀਸ਼ਾਲੀ ਮਾਫ਼ੀਆ ਨੂੰ ਖ਼ਤਮ ਕੀਤਾ ਹੈ। ਭਿ੍ਰਸ਼ਟਾਚਾਰ ਤੇ ਮਾਫ਼ੀਆ ਰਾਜ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਸਿੱਖਿਆ ਅਤੇ ਸਿਹਤ ਨੂੰ ਮਜ਼ਬੂਤ ਕਰਨ ਲਈ ਸਰਕਾਰ ਨੇ ਐਲਾਨ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਵਿੱਚ ਵੱਡੀ ਗਿਣਤੀ ਲੋਕਾਂ ਦਾ ਇਲਾਜ਼ ਹੋ ਰਿਹਾ ਹੈ।
ਸਕੂਲ ਆਫ਼ ਐਮੀਨੈਂਸ ਦੀ ਉਪਜ ਨਾਲ ਸਿੱਖਿਆ ਦੇ ਖੇਤਰ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਰੈਗੂਲਰ ਨੌਕਰੀਆਂ ਦੇਣ ਲਈ ਸਰਕਾਰ ਨੇ ਵੱਡਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ 26000 ਤੋਂ ਵੱਧ ਨੌਕਰੀਆਂ ਪਹਿਲਾਂ ਹੀ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੇ ਸਾਲ ਵਿੱਚ ਹੀ ਆਮ ਆਦਮੀ ਸਰਕਾਰ ਨੇ ਨੌਕਰੀਆਂ ਦਾ ਇਸ਼ਤਿਹਾਰ ਜਾਰੀ ਕੀਤਾ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਨੇ ਲੋਕਾਂ ਦਾ ਪੈਸਾ ਲੋਕਾਂ ਲਈ ਤਹਿਤ ਬਿਜਲੀ ਦੀਆਂ ਯੂਨਿਟਾਂ ਮੁਆਫ਼ ਕਰਕੇ ਜ਼ੀਰੋ ਬਿੱਲ ਆਉਣ ਲਾ ਦਿੱਤਾ। ਸਰਕਾਰੀ ਖਾਨਾਂ ਖੋਲ੍ਹ ਕੇ ਸਰਕਾਰ ਨੇ ਇਤਿਹਾਸਿਕ ਫੈਸਲਾ ਹੈ। ਹੁਣ ਲੋਕ ਆਪਣੇ ਸੁਪਨਿਆਂ ਦੇ ਘਰ ਆਸਾਨੀ ਨਾਲ ਬਣਾ ਸਕਣਗੇ।
ਉਨ੍ਹਾਂ ਕਿਹਾ ਕਿ ਖੇਤੀ ਨੂੰ ਉੱਨਤ ਬਣਾਉਣ ਲਈ ਵੀ ਸਰਕਾਰ ਨੇ ਸਾਰਥਕ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਦਾ ਬਜ਼ਟ ਖੇਤੀ ਨੂੰ ਹੋਰ ਹੁਲਾਰਾ ਦੇਵੇਗਾ। ਪਿਛਲੀ ਵਾਰ ਜਿਹੜਾ ਵਾਈਟ ਪੇਪਰ ਜਾਰੀ ਕੀਤਾ ਗਿਆ ਸੀ ਉਹ ਵਿੱਚ ਪਿਛਲੀਆਂ ਸਰਕਾਰਾਂ ਦੌਰਾਨ ਕੀ ਵਾਪਰਿਆ ਸੀ ਉਹ ਵੀ ਪੇਸ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਕਰਜ਼ਾ ਹੀ ਦਿੱਤਾ ਹੈ। ਪਿਛਲੀਆਂ ਸਰਕਾਰਾਂ ਦੁਆਰਾ ਪੈਦਾ ਕੀਤੀਆਂ ਗਈਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਸਾਡੀ ਸਰਕਾਰ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਗੰਨਾ ਕਾਸ਼ਤਕਾਰਾਂ ਦੀ ਬਾਂਹ ਫੜਦੇ ਹੋਏ ਸਰਕਾਰ ਨੇ ਉਨ੍ਹਾਂ ਨੂੰ ਰੁਕੀ ਪੇਮੈਂਟ ਜਾਰੀ ਕਰਵਾਈ। ਰਹਿੰਦੀਆਂ ਦੇਣਦਾਰੀਆਂ ਜਾਰੀ ਕਰਨ ਲਈ ਆਮ ਆਦਮੀ ਪਾਰਟੀ ਸਰਕਾਰ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਪਹਿਲੇ ਬਜ਼ਟ ਵਿੱਚ ਮਾਲੀਆ ਇਕੱਠਾ ਕਰਨ ਲੲ ਕਿਹਾ ਸੀ ਤੇ ਸਾਡੀ ਸਰਕਾਰ ਨੇ ਉਨ੍ਹਾਂ ਮਾਪਦੰਡਾਂ ਨੂੰ ਪੂਰਾ ਕੀਤਾ ਹੈ। ਪੰਜਾਬ ਦੇ ਅੰਦਰ ਮਾਲੀਆ ਵਧਾਉਣ ਲਈ ਕਦਮ ਚੁੱਕਦੇ ਹੋਏ ਖੇਤੀਬਾੜੀ ਤੇ ਸਹਾਇਕ ਧੰਦਿਆਂ ’ਤੇ ਧਿਆਨ ਦਿੱਤਾ ਜਾਵੇਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ