ਡੇਰਾ ਬੱਸੀ/ਮੋਹਾਲੀ (ਐੱਮ ਕੇ ਸ਼ਾਇਨਾ)। ਡੇਰਾਬੱਸੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਨਾਕਾਬੰਦੀ ਦੌਰਾਨ ਇੱਕ ਕਿੱਲੋ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ। ਡਾ. ਦਰਪਣ ਆਲਹੂਵਾਲੀਆ ਆਈ ਪੀ ਐਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਐਸਆਈ ਜਸਕੰਵਲ ਸਿੰਘ ਸੇਖੋਂ ਮੁੱਖ ਅਫਸਰ ਥਾਣਾ ਡੇਰਾਬੱਸੀ ਸਮੇਤ ਪੁਲਿਸ ਪਾਰਟੀ ਦੇ ਭੈੜੇ ਅਤੇ ਸ਼ੱਕੀ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿੱਚ ਸ਼ਪੈਸ਼ਲ ਨਾਕਾਬੰਦੀ ਕਰਨ ਲਈ ਅੰਬਾਲਾ ਚੰਡੀਗੜ੍ਹ ਨੈਸ਼ਨਲ ਹਾਈਵੇ ਜਵਾਹਰਪੁਰ ਡੇਰਾਬੱਸੀ ਵਿੱਚ ਮੌਜੂਦ ਸਨ ਤਾਂ ਆਉਣ ਜਾਉਣ ਵਾਲੇ ਵਹੀਕਲਾਂ ਦੀ ਚੈਂਕਿੰਗ ਕੀਤੀ ਜਾ ਰਹੀ ਸੀ।
ਦੁਪਹਿਰ ਦੌਰਾਨ ਇੱਕ ਮੋਨਾ ਵਿਅਕਤੀ ਜਿਸ ਦੇ ਸੱਜੇ ਹੱਥ ਵਿੱਚ ਇੱਕ ਬੈਗ ਫੜਿਆ ਹੋਇਆ ਸੀ, ਅੰਬਾਲਾ ਸਾਇਡ ਤੋਂ ਡੇਰਾਬੱਸੀ ਵੱਲ ਨੂੰ ਪੈਦਲ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਵਿਅਕਤੀ ਥੋੜਾ ਰੁਕ ਕਿ ਪਿੱਛੇ ਅੰਬਾਲਾ ਸਾਇਡ ਨੂੰ ਮੁੜ ਰਿਹਾ ਹੈ, ਜਿਸ ਨੂੰ ਐਸਆਈ ਜੱਸਕੰਵਲ ਸਿੰਘ ਸੇਖੋਂ ਨੇ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਰੋਕ ਕੇ ਉਸ ਦਾ ਨਾਂਅ ਪਤਾ ਪੁੱਛਿਆ।
ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂਅ ਸਤੀਸ਼ ਕੁਮਾਰ ਪੁੱਤਰ ਬੰਤ ਰਾਮ ਵਾਸੀ ਜੇ-45 ਬਲਾਕ-ਜੇ ਅਰੁਣਾ ਨਗਰ ਮਜਨੂ ਕਾ ਟਿਲਾ ਨੋਰਥ ਦਿੱਲੀ ਦੱਸਿਆ। ਉਸ ਦੀ ਤਲਾਸ਼ੀ ਦੇ ਦੌਰਾਨ ਉਸ ਦੇ ਬੈਗ ਵਿੱਚੋਂ ਇੱਕ ਕਿੱਲੋ ਹੈਰੋਇਨ ਬਰਾਮਦ ਹੋਈ। ਜਿਸ ’ਤੇ ਐਸ ਆਈ ਜਸਕੰਵਲ ਸਿੰਘ ਸੇਖੋਂ ਵੱਲੋਂ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ। ਮੁਲਜ਼ਮ ਸਤੀਸ਼ ਕੁਮਾਰ ਕੁਮਾਰ ਉਕਤ ਨੂੰ ਮੁਕੱਦਮਾ ਹਜ਼ਾ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮੁਲਜ਼ਮ ਨੂੰ ਅਦਾਲਤ ਡੇਰਾਬੱਸੀ ਵਿਖੇ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ। ਮੁਲਜ਼ਮ ਕੋਲੋਂ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਮੁਲਜ਼ਮ ਇਹ ਹੈਰੋਇਨ ਕਿਥੋਂ ਲੈ ਕੇ ਆਏ ਹਨ ਅਤੇ ਇਸ ਨਾਲ ਇਸ ਗਿਰੋਹ ਵਿੱਚ ਹੋਰ ਕਿਹੜੇ ਕਿਹੜੇ ਵਿਅਕਤੀ ਸ਼ਾਮਲ ਹਨ।।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ