ਸੀਬੀਆਈ ਕੇਸ ਵਿੱਚ ਜ਼ਮਾਨਤ ’ਤੇ ਸੁਣਵਾਈ 21 ਮਾਰਚ ਨੂੰ
(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਫਸੇ ਮਨੀਸ਼ ਸਿਸੋਦੀਆ (Manish Sisodia) ਦਾ ਅਦਾਲਤ ਨੇ 7 ਦਿਨਾਂ ਦਾ ਈਡੀ ਨੂੰ ਰਿਮਾਂਡ ਦਿੱਤਾ ਹੈ। ਹਾਲਾਂਕਿ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਦੇ 10 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਸੀ। ਈਡੀ ਸਿਸੋਦੀਆ ਨੂੰ ਲੈ ਕੇ ਦੁਪਹਿਰ 2 ਵਜੇ ਦਿੱਲੀ ਦੀ ਰਾਉਸ ਐਵੇਨਿਊ ਕੋਰਟ ਪਹੁੰਚੀ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਵਿਸ਼ੇਸ਼ ਜੱਜ ਐਮਕੇ ਨਾਗਪਾਲ ਨੇ ਪਹਿਲਾਂ ਈਡੀ ਦੇ ਰਿਮਾਂਡ ‘ਤੇ ਸੁਣਵਾਈ ਸ਼ੁਰੂ ਕੀਤੀ। ਇਸ ਦੇ ਨਾਲ ਹੀ ਅਦਾਲਤ ਹੁਣ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ 21 ਮਾਰਚ ਨੂੰ ਦੁਪਹਿਰ 2 ਵਜੇ ਸੁਣਵਾਈ ਕਰੇਗੀ। ਦੱਸ ਦੇਈਏ ਕਿ ਈਡੀ ਨੇ ਸਿਸੋਦੀਆ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਵੀਰਵਾਰ ਦੇਰ ਸ਼ਾਮ ਤਿਹਾੜ ਜੇਲ੍ਹ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅੱਜ ਉਨ੍ਹ੍ਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ