ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਸਕੂਲ ਸਿੱਖਿਆ ਵਿਭਾਗ (Government Schools of Punjab) ਨੇ ਇੱਕ ਦਿਨ ’ਚ ਇੱਕ ਲੱਖ ਤੋਂ ਜ਼ਿਆਦਾ ਦਾਖਲੇ ਕਰਨ ਦਾ ਇਤਿਹਾਸਕ ਰਿਕਾਰਡ ਦਰਜ ਕੀਤਾ ਹੈ। ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਨਿੱਚਰਵਾਰ ਨੂੰ ਵਿਧਾਨ ਸਭਾ ’ਚ ਇੱਕ ਸਵਾਲ ’ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਦਾਖਲਾ ਮੁਹਿੰਮ ਦੇ ਪਹਿਲੇ ਦਿਨ ਸ਼ੁੱਕਰਵਾਰ ਨੂੰ ਸਰਕਾਰੀ ਸਕੂਲਾਂ ’ਚ ਇੱਕ ਲੱਖ ਦਾਖਲੇ ਦਾ ਟੀਚਾ ਰੱਖਿਆ ਗਿਆ ਸੀ ਜਿਸ ਨੂੰ ਹਾਸਲ ਕਰ ਲਿਆ ਗਿਆ ਹੈ।
ਦਾਖਲਾ ਪ੍ਰਕਿਰਿਆ ਸਵੇਰੇ ਅੱਠ ਵਜੇ ਸ਼ੁਰੂ ਹੋਈ ਤੇ ਦੇਰ ਰਾਤ ਦਸ ਵਜੇ ਤੱਕ ਜਾਰੀ ਰਹੀ। ਇਸ ਦੌਰਾਨ 1,00,298 ਵਿਦਿਆਰਥੀਆਂ ਦੇ ਦਾਖਲੇ ਕੀਤੇ ਗਏ ਦਾਖਲੇ ਦੇ ਹਰ ਸੂਬੇ ’ਚ ਐਨਾ ਉਤਸ਼ਾਹ ਦੇਖਿਆ ਗਿਆ ਕਿ ਵਿਭਾਗ ਦੀ ਵੈਬਸਾਈਟ ਵੀ ਡਾਊਨ ਹੋ ਗਈ, ਜਿਸ ਕਾਰਨ ਇਹ ਕੰਮ ਦੇਰ ਰਾਤ ਤੱਕ ਜਾਰੀ ਰਿਹਾ ਦਾਖਲਾ ਮੁਹਿੰਮ ਦੌਰਾਨ ਵੱਡੇ ਪੱਧਰ ’ਤੇ ਵਿਦਿਆਰਥੀਆਂ ਨੇ ਨਿੱਜੀ ਸਕੂਲਾਂ ਤੋਂ ਨਾਂਅ ਕੱਟਵਾ ਕੇ ਸਰਕਾਰੀ ਸਕੂਲਾਂ ’ਚ ਦਾਖਲੇ ਲਏ ਹਨ।
31 ਮਾਰਚ ਤੱਕ ਜਾਰੀ ਰਹੇਗੀ ਦਾਖਲਾ ਮੁਹਿੰਮ | Government Schools of Punjab
ਉਨ੍ਹਾਂ ਕਿਹਾ ਕਿ ਦਾਖਲਾ ਮੁਹਿੰਮ ਨੂੰ ਮਿਲੇ ਲੋਕਾਂ ਦੇ ਭਰਪੂਰ ਸਮਰਥੱਨ ਨਾਲ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਦੀ ਅਗਵਾਈ ਵਾਲੀ ਆਪ ਦੀ ਸਰਕਾਰ ਦੀ ਸਿੱਖਿਆ ਪ੍ਰਤੀ ਅਪਣਾਈ ਗਈ ਨੀਤੀ ’ਤੇ ਲੋਕਾਂ ਨੇ ਮੋਹਰ ਲਗਾਈ ਹੈ। ਸਰਕਾਰ ਨੇ ਸਕੂਲ ਸਿੱਖਿਆ ’ਚ ਸੁਧਾਰ ਲਈ ਕਈ ਯਤਨ ਕੀਤੇ ਹਨ ਜਿਨ੍ਹਾਂ ’ਚ ਮੁੱਖ ਰੂਪ ਨਾਲ ਸਕੂਲ ਆਫ ਐਮੀਨੈਂਸ, ਸਰਕਾਰੀ ਸਕੂਲਾਂ ਦੀ ਚਾਰਦੀਵਾਰੀ ਕਰਵਾਉਣ ਨਵੇਂ ਕਮਰਿਆਂ ਦਾ ਨਿਰਮਾਣ, ਵਿਦਿਆਰਥੀਆਂ ਨੂੰ ਸਾਫ਼-ਸੁਥਰੇ ਬਾਥਰੂਮ ਉਪਲੱਬਧ ਕਰਵਾਉਣ ਤੋਂ ਇਲਾਵਾ ਸਮੇਂ ’ਤੇ ਸਕੂਲੀ ਵਰਦੀਆਂ ਤੇ ਕਿਤਾਬਾਂ ਮੁਹੱਈਆ ਕਰਵਾਉਣਾ ਸ਼ਾਮਲ ਹਨ। ਉਨ੍ਹਾਂ ਦਾਅਵਾ ਕੀਤਾ ਕਿ ਮੌਜ਼ੂਦਾ ਸਰਕਾਰ ਨੇ ਆਪਣੇ ਪਹਿਲੇ ਹੀ ਸਾਲ ’ਚ ਹੀ ਸਭ ਤੋਂ ਜ਼ਿਆਦਾ ਅਧਿਆਪਕਾਂ ਦੀਆਂ ਭਰਤੀਆਂ ਕੀਤੀਆਂ ਹਨ ਉਨ੍ਹਾਂ ਕਿਹਾ ਕਿ ਦਾਖਲਾ ਮੁਹਿੰਮ 31 ਮਾਰਚ 2023 ਤੱਕ ਸਰਕਾਰੀ ਸਕੂਲਾਂ ’ਚ ਜਾਰੀ ਰਹੇਗਾ।
ਬੈਂਸ ਨੇ ਕਿਹਾ ਕਿ ਸੂਬੇ ਦੀਆਂ ਸਰਕਾਰੀ ਯੂਨੀਵਰਸਿਟੀਆਂ ਨੂੰ ਆਰਥਿਕ ਰੂਪ ਨਾਲ ਸੰਬਲ ਬਣਾਉਣ ਲਈ ਵਿੱਤ ਸਾਲ 2023-24 ’ਚ 990 ਕਰੋੜ ਰੁਪਏ ਰੱਖੇ ਗਏ ਹਨ। ਸਰਕਾਰ ਸਰਕਾਰੀ ਸਿੱਖਿਆ ਤੰਤਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਉਨ੍ਹਾਂ ਨੇ ਦੋਸ਼ ਲਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਵੱਲ ਕਦੇ ਧਿਆਨ ਨਹੀਂ ਦਿੱਤਾ, ਜਿਸ ਨਾਲ ਇਨ੍ਹਾਂ ਸੰਸਥਾਵਾਂ ਦੀ ਵਿੱਤੀ ਹਾਲਤ ਖਰਾਬ ਹੋ ਗਈ।