ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਵੱਖ ਵੱਖ ਪਿੰਡਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਕਬੱਡੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
(ਮਨੋਜ) ਮਲੋਟ। ਪੰਜਾਬ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਵਿਧਾਨ ਸਭਾ ਹਲਕਾ ਮਲੋਟ ਵਿੱਚ ਪੈਂਦੇ ਪਿੰਡਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਆਂਗਣਵਾੜੀ ਸੈਂਟਰਾਂ (Anganwadi Centres) ਵਿੱਚ ਮਾਰਕਫੈਡ ਵੱਲੋਂ ਤਿਆਰ ਕੀਤੀ ਹੋਈ ਸਾਫ ਸੁਥਰੀ ਅਤੇ ਪੋਸਟਿਕ ਖੁਰਾਕ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਦਾ ਵਧੀਆਂ ਪਾਲਣ ਪੋਸ਼ਣ ਹੋ ਸਕੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਆਂਗਣਵਾੜੀ ਸੈਂਟਰ ਵਿੱਚ ਵਧੀਆ ਖੁਰਾਕ ਨਹੀਂ ਪਹੁੰਚ ਰਹੀ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਜਾਂ ਉਹਨਾਂ ਦੇ ਜਰੂਰ ਧਿਆਨ ਵਿੱਚ ਲਿਆਉਣਾ ਚਾਹੀਦਾ ਹੈ।
ਪਿੰਡ ਸ਼ੇਰਗੜ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਦਿੱਤੀ
ਉਨ੍ਹਾਂ ਕਿਹਾ ਕਿ ਆਂਗਣਵਾੜੀ ਸੈਂਟਰਾਂ (Anganwadi Centres) ਵਿੱਚ ਪੰਜਾਬ ਸਰਕਾਰ ਵੱਲੋਂ ਭੇਜੀ ਗਈ ਖੁਰਾਕ ਜੇਕਰ ਕੋਈ ਕਰਮਚਾਰੀ ਜਾਂ ਵਿਅਕਤੀ ਖੁਰਦ ਬੁਰਦ ਕਰਦਾ ਪਾਇਆ ਗਿਆ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਕੈਬਨਿਟ ਮੰਤਰੀ ਨੇ ਮਲੋਟ ਹਲਕੇ ਦੇ ਪਿੰਡ ਸ਼ੇਰਗੜ ਦੇ ਸਮੁੱਚੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੀ ਗਰਾਂਟ ਵੀ ਦਿੱਤੀ ਅਤੇ ਲੋਕਾਂ ਦੀਆਂ ਮੁਸਕਲਾਂ ਵੀ ਸੁਣੀਆਂ।
ਕੈਬਨਿਟ ਮੰਤਰੀ ਨੇ ਪਿੰਡ ਰੁਪਾਣਾ ਵਿਖੇ ਫੁੱਟਵਾਲ ਖੇਡ ਟੂਰਨਾਂਮੈਂਟ ਦੌਰਾਨ ਜੇਤੂ ਖਿਡਾਰੀਆ ਨੂੰ ਇਨਾਮ ਤਕਸੀਮ ਕੀਤੇ ਉਹਨਾਂ ਨੌਜਵਾਨ ਪੀੜੀ ਨੂੰ ਅਪੀਲ ਕੀਤੀ ਕਿ ਨਸ਼ੇ ਵਰਗੀਆਂ ਭੈੜੀਆਂ ਆਦਤਾਂ ਤੋਂ ਦੂਰ ਰਹਿ ਕੇ ਆਪਣੇ ਆਪ ਨੂੰ ਖੇਡ ਰੁੱਚੀਆਂ ਅਤੇ ਸਮਾਜ ਭਲਾਈ ਦੇ ਕੰਮਾਂ ਲਈ ਜੋੜਣਾ ਚਾਹੀਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਜ਼ਿਲਾ ਪ੍ਰਧਾਨ ਆਮ ਆਦਮੀ ਪਾਰਟੀ ਜਸ਼ਨ ਬਰਾੜ, ਰਾਮ ਸਰੂਪ, ਹਰਪ੍ਰੀਤ ਸਿੰਘ, ਹਰੀ ਚੰਦ, ਤਰਸੇਮ ਸਿੰਘ ਤੋਂ ਇਲਾਵਾ ਪੱਤਵੰਤੇ ਵਿਅਕਤੀ ਮੌਜੂਦ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।