ਪਟਿਆਲਾ (ਖੁਸਵੀਰ ਸਿੰਘ ਤੂਰ)। ਪੰਜਾਬੀ ਯੂਨੀਵਰਸਿਟੀ (Punjabi University) ਨੂੰ ਲੋੜੀਂਦੀ ਗਰਾਂਟ ਨਾ ਮਿਲਣ ਦੇ ਰੋਸ ਵਜੋਂ ਵਿਦਿਆਰਥੀਆਂ, ਅਧਿਆਪਕਾਂ ਤੇ ਮੁਲਾਜਮਾਂ ਵੱਲੋ ਮੁੱਖ ਗੇਟ ‘ਤੇ ਧਰਨਾ ਸੁਰੂ ਕੀਤਾ ਗਿਆ ਹੈ। ਇਸ ਦੌਰਾਨ ਧਰਨਾਕਾਰੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਗਰਾਂਟ ਵਧਾਉਣ ਦੀ ਥਾਂ ਕਟੌਤੀ ਕਰ ਦਿੱਤੀ ਹੈ, ਜਿਸ ਨਾਲ ਪਹਿਲਾਂ ਹੀ ਕਰਜੇ ਹੇਠ ਚੱਲ ਰਹੀ ਯੂਨੀਵਰਸਿਟੀ ਨੂੰ ਹੋਰ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪਵੇਗਾ। ਯੂਨੀਵਰਸਿਟੀ ਨੂੰ ਬਣਦਾ ਹੱਕ ਦਿਵਾਉਣ ਲਈ ਅੱਜ ਵੰਗਾਰ ਰੈਲੀ ਕਰਨੀ ਪਈ ਹੈ।
ਇਸ ਧਰਨੇ ਦੌਰਾਨ ਯੂਨੀਵਰਸਿਟੀ (Punjabi University) ਦਾ ਗੇਟ ਬੰਦ ਕਰਕੇ ਰੋਸ ਪ੍ਰਦਰਸਨ ਕੀਤਾ ਜਾ ਰਿਹਾ ਹੈ। ਬੀਤੇ ਦਿਨੀਂ ਬਜਟ ਦੌਰਾਨ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ 200 ਕਰੋੜ ਤੋਂ ਵਧਾਕੇ 164 ਕਰੋੜ ਕਰ ਦਿੱਤੀ ਗਈ ਹੈ। ਪੰਜਾਬੀ ਯੁਨੀਵਰਸਿਟੀ ਪਹਿਲਾਂ ਹੀ ਵੱਡੇ ਵਿੱਤੀ ਘਾਟੇ ਦਾ ਸ਼ਿਕਾਰ ਹੈ।