(ਸੱਚ ਕਹੂੰ ਨਿਊਜ਼) ਬਠਿੰਡਾ। ਬਠਿੰਡਾ ਜੇਲ੍ਹ ’ਚ ਬੰਦ ਸਭ ਤੋਂ ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ (Gangster Lawrence Bishnoi ) ਦੇ ਇੰਟਰਵਿਊ ਨੇ ਹਲਚਲ ਮਚਾ ਰੱਖੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਦੀ ਇੰਟਰਵਿਊ ਤੋਂ ਬਾਅਦ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਦੀਆਂ ਜੇਲ੍ਹਾਂ ਅਤੇ ਸੂਬੇ ਦੀ ਕਾਨੂੰਨ ਵਿਵਸਥਾ ‘ਤੇ ਸਵਾਲ ਖੜ੍ਹੇ ਕੀਤੇ ਹਨ। ਵਿਰੋਧੀਆਂ ਪਾਰਟੀਆਂ ਨੇ ਸਵਾਲ ਚੁੱਕਿਆ ਕਿ ਆਖਰ ਐਨੀ ਸਖ਼ਤ ਸੁਰੱਖਿਆ ਦੇ ਬਾਵਜ਼ੂਦ ਜੇਲ੍ਹ ’ਚੋਂ ਲਾਰੈਂਸ ਬਿਸ਼ਨੋਈ ਵਰਗਾ ਖਤਰਨਾਕ ਗੈਂਗਸ਼ਟਰ ਇਂਟਰਵਿਊ ਦੇ ਰਿਹਾ ਹੈ ਕਿ ਸਾਡਾ ਕਾਨੂੰਨ ਐਨਾ ਕੁ ਸਖ਼ਤ ਹੈ।
ਓਧਰ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਮਾਨ ਤੋਂ ਜੇਲ੍ਹ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਮੰਗਿਆ, ਭਾਜਪਾ ਆਗੂਆਂ ਨੇ ਵੀ ਸਵਾਲ ਚੁੱਕੇ ਹਨ। ਬਾਦਲ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਗੈਂਗਸਟਰ ਲਾਰੈਂਸ (Gangster Lawrence Bishnoi ), ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਮੁੱਖ ਮੰਤਰੀ ਮਾਨ ਦੇ ਸੂਬੇ ਦੀ ਜੇਲ੍ਹ ਵਿੱਚੋਂ ਗਠਜੋੜ ਦਾ ਪਰਦਾਫਾਸ਼ ਕਰ ਦਿੱਤਾ ਹੈ।
State facilitating #SidhuMooseWala murder suspect's interview to divert the attention from their own complicity shows that @BhagwantMann has no moral authority to continue as Chief Minister. 2/2
— Sukhbir Singh Badal (@officeofssbadal) March 14, 2023
ਬਾਦਲ ਨੇ ਸਵਾਲ ਉਠਾਇਆ ਕਿ ਇੱਥੇ ਕੌਣ ਸੁਰੱਖਿਅਤ ਹੈ ਅਤੇ ਭ੍ਰਿਸ਼ਟ ਕੌਣ ਹੈ? ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਕਿਸ ਹੱਦ ਤੱਕ ਵਿਗੜ ਚੁੱਕੀ ਹੈ। ਭਗਵੰਤ ਮਾਨ ਨੂੰ ਮੁੱਖ ਮੰਤਰੀ ਬਣੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਜੇਲ੍ਹ ਮੰਤਰੀ ਦੇ ਅਹੁਦੇ ਤੋਂ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਹੈ
ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਐਨਡੀ ਨੇਗੀ ਨੇ ਕਿਹਾ ਵੀਡਿਓ ਬਠਿੰਡਾ ਜਾਂ ਪੰਜਾਬ ਦੀ ਕਿਸੇ ਹੋਰ ਜੇਲ੍ਹ ਦੀ ਨਹੀਂ ਹੈ
ਬਠਿੰਡਾ ਕੇਂਦਰੀ ਜੇਲ੍ਹ ਦੇ ਸੁਪਰਡੈਂਟ ਐਨਡੀ ਨੇਗੀ ਨੇ ਦੱਸਿਆ ਕਿ ਲਾਰੈਂਸ ਬਠਿੰਡਾ ਜੇਲ੍ਹ ਵਿੱਚ ਹੈ। ਉਨ੍ਹਾਂ ਨੇ ਜੇਲ ਦੇ ਅਹਾਤੇ ‘ਚ ਜੈਮਰ ਲਗਾਏ ਜਾਣ ਅਤੇ ਉੱਚ ਸੁਰੱਖਿਆ ਦੀ ਗੱਲ ਕੀਤੀ। ਇਹ ਵੀ ਕਿਹਾ ਕਿ ਲਾਰੈਂਸ ਨੂੰ ਵੱਖ-ਵੱਖ ਜਾਂਚ ਏਜੰਸੀਆਂ ਵੱਲੋਂ ਪੁੱਛਗਿੱਛ ਲਈ ਰਿਮਾਂਡ ‘ਤੇ ਲਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲਾਰੈਂਸ ਦੀ ਜੋ ਵੀਡੀਓ ਜਨਤਕ ਹੋਈ ਹੈ, ਉਹ ਬਠਿੰਡਾ ਜਾਂ ਪੰਜਾਬ ਦੀ ਕਿਸੇ ਹੋਰ ਜੇਲ੍ਹ ਦੀ ਨਹੀਂ ਹੈ। ਵੀਡੀਓ ਨੂੰ ਪੁਰਾਣਾ ਦੱਸਦੇ ਹੋਏ ਕਿਹਾ ਕਿ ਇਹ ਪਹਿਲਾਂ ਕਿਸੇ ਨੇ ਬਣਾਈ ਹੋਵੇਗੀ।
ਪਿਛਲੇ ਅੱਠ ਸਾਲਾਂ ਤੋਂ ਜੇਲ੍ਹ ’ਚ ਬੰਦ ਹੈ ਲਾਰੈਂਸ ਬਿਸ਼ਨੋਈ
ਇੰਟਰਵਿਊ ’ਚ ਲਾਰੈਂਸ ਬਿਸ਼ਨੋਈ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਲ ਉਨ੍ਹਾਂ ਦੀ ਕੋਈ ਦੁਸ਼ਮਣੀ ਨਹੀਂ ਸੀ ਪਰ ਵਿੰਕੀ ਮਿੱਡੂਖੇੜਾ, ਜਿਸ ਨੂੰ ਉਹ ਆਪਣਾ ਭਰਾ ਮੰਨਦਾ ਸੀ, ਉਸ ਦਾ ਕਤਲ ਕਰਨ ਵਾਲਿਆਂ ਨੂੰ ਮੂਸੇਵਾਲਾ ਨੇ ਸਹਾਇਤਾ ਦਿੱਤੀ ਸੀ। ਉਸ ਦੇ ਮੈਨੇਜ਼ਰ ਦੀ ਭੂਮਿਕਾ ਵੀ ਸਾਫ਼ ਤੌਰ ’ਤੇ ਸਾਹਮਣੇ ਆ ਗਈ ਸੀ, ਬੱਸ ਇਸ ਗੱਲ ਦਾ ਗੁੱਸਾ ਸੀ। ਸਾਡੇ ਵਿਰੋਧੀਆਂ ਨੇ ਹੀ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦਾ ਕਤਲ ਕਰਵਾਇਆ। ਇਨ੍ਹਾਂ ਕਤਲਾਂ ਤੋਂ ਬਾਅਦ ਸਾਨੂੰ ਭਰੋਸਾ ਹੋ ਗਿਆ ਸੀ ਕਿ ਕਿਸੇ ਨਾ ਕਿਸੇ ਤਰੀਕੇ ਨਾਲ ਸਿੱਧੂ ਮੂਸੇਵਾਲਾ ਸਾਡੇ ਵਿਰੋਧੀ ਗੈਂਗ ਵਾਲਿਆਂ ਨੂੰ ਤਾਕਤਵਰ ਕਰਨ ’ਚ ਲੱਗਾ ਹੋਇਆ ਹੈ। ਮੈਂ ਟ੍ਰਾਈ ਕੀਤਾ ਸੀ ਪਰ ਕੰਮ ਹੋ ਨਹੀਂ ਸਕਿਆ, ਜਿਸ ਤੋਂ ਬਾਅਦ ਮੈਂ ਸਚਿਨ ਬਿਸ਼ਨੋਈ ਅਤੇ ਗੋਲਡੀ ਬਰਾੜ ਨੂੰ ਇਹ ਕੰਮ ਨਿਪਟਾਉਣ ਲਈ ਕਿਹਾ। ਉਨ੍ਹਾਂ ਨੇ ਹੀ ਸਾਰੀ ਪਲਾਨਿੰਗ ਬਣਾਈ ਅਤੇ ਮਈ ’ਚ ਕੰਮ ਨੂੰ ਅੰਜਾਮ ਦੇ ਦਿੱਤਾ।
ਇਹ ਵੀ ਪੜ੍ਹੋ : ਸੇਵਾ ਕੇਂਦਰ ਦੇ ਕੰਪਿਊਟਰ ਆਪਰੇਟਰ ਨੂੰ 4000 ਰੁਪਏ ਪਏ ਮਹਿੰਗੇ, ਵਿਜੀਲੈਂਸ ਵੱਲੋਂ ਕਾਬੂ
ਬਿਸ਼ਨੋਈ ਨੇ ਇਹ ਵੀ ਕਿਹਾ ਕਿ ਪੰਜਾਬ ਪੁਿਲਸ ਪੱਖਪਾਤ ਕਰਦੇ ਹੋਏ ਕਾਰਵਾਈ ਕਰਦੀ ਹੈ ਕਿਉਂਕਿ ਵਿੱਕੀ ਮਿੱਡੂਖੇੜਾ ਦੇ ਕਤਲ ਮਾਮਲੇ ’ਚ ਇੱਕ ਵਾਰ ਵੀ ਮੂਸੇਵਾਲਾ ਤੋਂ ਪੁੱਛਗਿੱਛ ਨਹੀਂ ਕੀਤੀ ਗਈ ਅਤੇ ਨਾ ਹੀ ਉਸ ਦੇ ਮੈਨੇਜ਼ਰ ਨੂੰ ਬੁਲਾਇਆ ਗਿਆ ਕਿਉਂਕਿ ਸਿੱਧੂ ਮੂਸੇਵਾਲਾ ਦੀ ਕਈ ਕਾਂਗਰਸੀ ਨੇਤਾਵਾਂ ਨਾਲ ਬਣਦੀ ਸੀ ਅਤੇ ਉਸ ਸਮੇਂ ਕਾਂਗਰਸ ਦੀ ਹੀ ਪੰਜਾਬ ’ਚ ਸਰਕਾਰ ਸੀ। ਲਾਰੈਂਸ ਬਿਸ਼ਨੋਈ ਨੇ ਕਿਹਾ ਕਿ ਹੁਣ ਵੀ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਬੇਵਜ੍ਹਾ 50 ਲੋਕਾਂ ਨੂੰ ਉਸ ਦੇ ਕੇਸ ਕਾਰਨ ਅੰਦਰ ਕੀਤਾ ਹੋਇਆ ਹੈ, ਜਦਕਿ ਕਈਆਂ ਨੇ ਤਾਂ ਸਿਰਫ਼ ਚਾਹ-ਪਾਣੀ ਹੀ ਪਿਲਾਇਆ ਸੀ ਕੰਮ ਕਰਨ ਵਾਲਿਆਂ ਨੂੰ। ਇਸ ਤਰ੍ਹਾਂ ਬਿਸ਼ਨੋਈ ਨੇ ਬਾਲੀਵੁੱਡ ਐਕਟਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਧਮਕੀ ਦੇਣ ਦੇ ਲਹਿਜੇ ’ਚ ਕਿਹਾ ਕਿ ਜਾਂ ਤਾਂ ਸਲਮਾਨ ਨੂੰ ਮੁਆਫ਼ੀ ਮੰਗਣੀ ਪਵੇਗੀ ਜਾਂ ਫਿਰ ਉਸ ਨੂੰ ਅਸੀਂ ਆਪਣੇ ਤਰੀਕੇ ਨਾਲ ਸਮਝਾਵਾਂਗੇ।
ਉਧਰ, ਇਸ ਇੰਟਰਵਿਊ ਦੇ ਚੱਲਣ ਤੋਂ ਬਾਅਦ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਐੱਨਡੀ ਨੇਗੀ ਨੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਹੈ ਕਿ ਬਿਸ਼ਨੋਈ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਇਹ ਇੰਟਰਵਿਊ ਬਠਿੰਡਾ ਜੇਲ੍ਹ ਦੇ ਅੰਦਰ ਨਹੀਂ ਹੋਈ ਹੈ। ਨੇਗੀ ਦਾ ਕਹਿਣਾ ਹੈ ਕਿ ਬਠਿੰਡਾ ਜੇਲ੍ਹ ਪੂਰੀ ਤਰ੍ਹਾਂ ਜੈਮਰ ਲੈਸ ਹੈ ਅਤੇ ਮੋਬਾਇਲ ਇਸਤੇਮਾਲ ਹੋਣ ਦੀ ਸੰਭਾਵਨਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਬਿਸ਼ਨੋਈ ਅਕਸਰ ਹੀ ਦੂਜੇ ਸੂਬਿਆਂ ਵਿੱਚ ਪੇਸ਼ੀਆਂ ’ਤੇ ਜਾਂਦਾ ਰਹਿੰਦਾ ਹੈ, ਸੰਭਾਵਨਾ ਹੈ ਕਿ ਉੱਥੇ ਇਹ ਰਿਕਾਰਡ ਹੋਈ ਹੋਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।