ਬੰਬੀਹਾ ਗੈਂਗ ਦੇ 4 ਕਾਰਕੁਨਾਂ ਦਾ ਵੱਡਾ ਖੁਲਾਸਾ, ਬੱਬੂ ਮਾਨ ਤੇ ਮਨਕੀਰਤ ਔਲਖ ਦਾ ਕਰਨਾ ਸੀ ਕਤਲ

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਪੁਲਿਸ ਦੇ ਆਪਰੇਸ਼ਨ ਸੈੱਲ ਨੇ ਦਵਿੰਦਰ ਬੰਬੀਹਾ ਗੈਂਗ ਦੇ 4 ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਉਨਾਂ ਕੋਲੋਂ ਪੁੱਛਗਿੱਛ ‘ਚ ਵੱਡਾ ਖੁਲਾਸਾ ਹੋਇਆ ਹੈ। ਬੰਬੀਹਾ ਗੈਂਗ ਸਾਥੀਆਂ ਨੇ ਕਿਹਾ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਲਈ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਦੇ ਕਤਲ ਦੀ ਯੋਜਨਾ ਬਣਾ ਰਿਹਾ ਸੀ।

ਇਸ ਗੈਂਗ ਨੂੰ ਰਮਾਨੀਆ ’ਚ ਲੁੱਕੇ ਲੱਕੀ ਪਟਿਆਲ ਚਲਾ ਰਿਹਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਪਿੰਡ ਬੁੜੈਲ ਦੇ ਮੰਨੂ ਬੱਤਾ (29), ਅਮਨ ਕੁਮਾਰ ਉਰਫ ਵਿੱਕੀ (29) ਵਾਸੀ ਪੰਚਕੂਲਾ, ਸੰਜੀਵ ਉਰਫ ਸੰਜੂ (23) ਅਤੇ ਕਲਦੀਪ ਉਰਫ ਕਿੰਮੀ (26) ਵਾਸੀ ਮਲੋਆ ਵਜੋਂ ਹੋਈ ਹੈ। ਇਹ ਗ੍ਰਿਫ਼ਤਾਰੀਆਂ ਆਈਪੀਸੀ ਦੀ ਧਾਰਾ 384, 386, 120ਬੀ ਅਤੇ ਅਸਲਾ ਐਕਟ ਦੀ ਧਾਰਾ 25, 54, 59 ਤਹਿਤ 12 ਮਾਰਚ ਨੂੰ ਸੈਕਟਰ 49 ਥਾਣੇ ਵਿੱਚ ਦਰਜ ਹੋਏ ਕੇਸ ਵਿੱਚ ਕੀਤੀਆਂ ਗਈਆਂ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।