(ਵਿੱਕੀ ਕੁਮਾਰ) ਮੋਗਾ। ਮੋਗਾ ’ਚ ਦਿਨ-ਦਿਹਾੜੇ ਡਾਕਖਾਨੇ ’ਚ ਦਾਖਲ ਹੋ ਕੇ ਇੱਕ ਵਿਅਕਤੀ ਨੇ ਗੋਲੀਆਂ ਚਲਾ ਦਿੱਤੀ। ਜਿਸ ’ਚ ਇੱਕ ਵਿਅਕਤੀ ਜ਼ਖਮੀ ਹੋ ਗਿਆ। ਅੱਜ ਦੁਪਹਿਰ ਮੋਗਾ ਦੇ ਨਜ਼ਦੀਕੀ ਪਿੰਡ ਘੋਲੀਆ ਖੁਰਦ ਦੇ ਡਾਕਖਾਨੇ ‘ਚ ਇੱਕ ਵਿਅਕਤੀ ਵੱਲੋਂ ਡਾਕਘਰ ਦੇ ਮੁਲਾਜ਼ਮ ਜਸਵਿੰਦਰ ਸਿੰਘ ਨੂੰ ਗੋਲੀਆਂ ਮਾਰ ਕਿ ਗੰਭੀਰ ਜ਼ਖ਼ਮੀ ਕਰ ਦਿੱਤਾ। ਜਖਮੀ ਜਸਵਿੰਦਰ ਸਿੰਘ ਨੂੰ ਮੋਗਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਜਸਵਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਡੀਐੱਮਸੀ ਲੁਧਿਆਣਾ ਰੈਫਰ ਕਰ ਦਿੱਤਾ।
ਫਿਲਹਾਲ ਘਟਨਾ ਦੇ ਕਾਰਨਾ ਦਾ ਪਤਾ ਨਹੀਂ ਲੱਗਿਆ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਸਥਾਨਕ ਲੋਕਾਂ ਨੇ ਗੋਲੀਆਂ ਚਲਾਉਣ ਵਾਲੇ ਵਿਆਕਤੀ ਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ।