ਧੂਰੀ/ਸੇਰਪੁਰ (ਰਵੀ ਗੁਰਮਾ)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Maan) ਵੱਲੋਂ ਅੱਜ ਹਲਕਾ ਧੂਰੀ ਦੇ ਪਿੰਡਾਂ ਵਿੱਚ ਦੌਰਾ ਕੀਤਾ। ਉਨ੍ਹਾਂ ਨੇ ਪਿੰਡ ਕਾਤਰੋਂ ਵਿਖੇ ਪੰਜ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕੀਤਾ ਆਪਣੇ ਸੰਬੋਧਨ ਦੌਰਾਨ ਮਾਨ ਵੱਲੋਂ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਤੇ ਸਰਕਾਰ ਦੀਆਂ ਪ੍ਰਾਪਤੀਆਂ ਲੋਕਾਂ ਨੂੰ ਸੁਣਾਈਆਂ। ਉਹਨਾਂ ਨੇ ਆਪਣੇ ਭਾਸ਼ਣ ਦੌਰਾਨ ਕਿਹਾ ਕਿ ਅਸੀਂ ਲੋਕਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਸਰਕਾਰ ਬਣਨ ਤੋਂ ਕੁੱਝ ਮਹੀਨਿਆਂ ਬਾਅਦ ਹੀ ਪੂਰਾ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਸਰਕਾਰ ਭ੍ਰਿਸ਼ਟਾਚਾਰ ਕਰਨ ਵਾਲੇ ਲੀਡਰਾਂ ’ਤੇ ਸਿਕੰਜ਼ਾ ਕੱਸ ਕੇ ਲੋਕਾਂ ਦਾ ਲੁੱਟਿਆ ਪੈਸਾ ਮੁੜ ਖਜ਼ਾਨੇ ਵਿੱਚ ਲਿਆ ਕੇ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ।
ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਲੀਡਰ ਨੂੰ ਬਖਸ਼ਿਆਂ ਨਹੀਂ ਜਾਵੇਗਾ
ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਲੀਡਰ ਨੂੰ ਬਖਸ਼ਿਆਂ ਨਹੀਂ ਜਾਵੇਗਾ ਉਹ ਚਾਹੇ ਕਿਸੇ ਵੀ ਪਾਰਟੀ ਦੇ ਹੋਣ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਸਾਲ ਵਿਚ ਹੀ 26797 ਲੋਕਾਂ ਨੂੰ ਨਿਯੁਕਤੀ ਪੱਤਰ ਵੰਡਕੇ ਨੌਕਰੀਆਂ ਦਿੱਤੀਆਂ ਹਨ । ਉਨ੍ਹਾਂ ਕਿਹਾ ਕਿ ਪਹਿਲਾ ਸਰਕਾਰ ਪਰਿਵਾਰਵਾਦ ਦੀ ਹੁੰਦੀ ਸੀ ਹੁਣ ਲੋਕਾਂ ਦੀ ਅਪਣੀ ਸਰਕਾਰ ਹੈ। ਉਨ੍ਹਾਂ ਮੁਹੱਲਾ ਕਲੀਨਿਕ ਬਾਰੇ ਦੱਸਦਿਆਂ ਕਿਹਾ ਕਿ 15 ਅਗਸਤ 2022 ਤੱਕ ਸਰਕਾਰ ਨੇ 100 ਆਮ ਆਦਮੀ ਮਹੱਲਾ ਕਲੀਨਿਕ ਖੋਲ੍ਹੇ ਸਨ ਤੇ 26 ਜਨਵਰੀ 2023 ਤੱਕ 500 ਆਮ ਆਦਮੀ ਮਹੱਲਾ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ। ਇੰਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ ਲੱਖਾਂ ਲੋਕ ਆਪਣਾ ਮੁਫਤ ਇਲਾਜ ਕਰਵਾ ਚੁੱਕੇ ਹਨ।
ਉਨ੍ਹਾਂ (Bhagwant Maan) ਸਿੱਖਿਆ ਪੱਧਰ ਬਾਰੇ ਬੋਲਦਿਆਂ ਕਿਹਾ ਕਿ ਜਲਦੀ ਹੀ ਸਰਕਾਰ ਨਵੀਂ ਤਜਵੀਜ਼ ਰਾਹੀ ਸਰਕਾਰੀ ਸਕੂਲਾਂ ਵਿੱਚ ਬੱਸਾਂ ਦਾ ਪ੍ਰਬੰਧ ਕੀਤਾ ਕਰਨ ਜਾ ਰਹੀ ਹੈ ਤਾਂ ਜੋ ਨੇੜਲੇ ਪਿੰਡਾਂ ਤੋਂ ਪੜ੍ਹਨ ਆਉਣ ਵਾਲੀਆਂ ਲੜਕੀਆਂ ਨੂੰ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੂੰ ਪੜ੍ਹਾਉਣ ਤੋਂ ਬਿਨਾਂ ਕੋਈ ਵੀ ਵਾਧੂ ਕੰਮ ਨਹੀਂ ਦਿੱਤਾ ਜਾਵੇਗਾ। ਆਪਣੇ ਸੰਬੋਧਨ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਲੋਕਾਂ ਵਿਚ ਜਾਕੇ ਲੋਕ ਮਿਲਣੀ ਕੀਤੀ ਗਈ ਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ।
ਇਸ ਮੌਕੇ ਉਨ੍ਹਾਂ 5 ਪਿੰਡਾਂ ਨੂੰ ਗਰਾਂਟਾਂ ਵੀ ਜਾਰੀ ਕੀਤੀਆਂ। ਜਿਸ ਤਹਿਤ ਕਾਤਰੋਂ ਮੰਡੀ ਲਈ ,ਸੜਕਾਂ ਲਈ ਪੈਸਾ ਜਾਰੀ ਕੀਤਾ। ਇਸ ਮੌਕੇ ਗਊ ਸੇਵਾ ਦੇ ਚੇਅਰਮੈਨ ਅਸੋਕ ਕੁਮਾਰ ਲੱਖਾਂ,ਪਰਮਿੰਦਰ ਸਿੰਘ ਪੰਨੂ ਕਾਤਰੋਂ,ਜੱਸੀ ਸੇਖੋਂ , ਜਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋੰ,ਸਰਪੰਚ ਗੁਰਦੀਪ ਸਿੰਘ ਅਲੀਪੁਰ,ਸਰਪੰਚ ਬਹਾਦਰ ਸਿੰਘ ਕਾਤਰੋਂ ਤੋਂ ਇਲਾਵਾਂ ਪਾਰਟੀ ਵਰਕਰ ਤੇ ਲੋਕ ਹਾਜ਼ਰ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।