ਮੋਹਾਲੀ (ਐੱਮ ਕੇ ਸ਼ਾਇਨਾ)। ਅਮਨ ਕਾਨੂੰਨ ਦੀ ਸਥਿਤੀ ਕਾਇਮ ਰੱਖਣ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਇੰਟਰਨੈੱਟ ਸੇਵਾਵਾਂ 19 ਮਾਰਚ, 2023 ਦੁਪਹਿਰ 12:00 ਵਜੇ ਤੱਕ ਬੰਦ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਹੁਕਮ ਵਧੀਕ ਮੁੱਖ ਸਕੱਤਰ, ਗ੍ਰਹਿ ਵਿਭਾਗ, ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਜਾਰੀ ਕੀਤੇ ਗਏ ਹਨ। ਉਹਨਾਂ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਉੱਤੇ ਯਕੀਨ ਨਾ ਕਰਨ ਦੀ ਅਪੀਲ ਕੀਤੀ ਹੈ।
ਅੰਮ੍ਰਿਤਪਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ। ਪੰਜਾਬ ਪੁਲਿਸ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ’ਤੇ ਸ਼ਿਕੰਜਾ ਕੱਸ ਰਹੀ ਹੈ। ਪੁਲਿਸ ਨੇ ਸ਼ਨਿੱਚਰਵਾਰ ਨੂੰ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਛੇ ਸਾਥੀਆਂ ਨੂੰ ਗਿ੍ਰਫਤਾਰ ਕੀਤਾ ਹੈ। ਤਿੰਨ ਗੱਡੀਆਂ ਦੇ ਕਾਫਲੇ ਵਿੱਚ ਜਾ ਰਹੇ ਅੰਮ੍ਰਿਤਪਾਲ ਸਿੰਘ ਖਿਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਦੋ ਵਾਹਨਾਂ ਨੂੰ ਫੜ ਲਿਆ, ਪਰ ਅੰਮ੍ਰਿਤਪਾਲ ਸਿੰਘ (Amritpal Singh) ਤੀਜੀ ਗੱਡੀ ਵਿੱਚ ਬੈਠ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਡੇਢ ਘੰਟਾ ਪਿੱਛਾ ਕਰਨ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਖਿਲਾਫ਼ ਭੜਕਾਊ ਭਾਸ਼ਣ ਦੇਣ ਸਮੇਤ ਤਿੰਨ ਕੇਸ ਦਰਜ ਕੀਤੇ ਹਨ, ਜਿਸ ’ਤੇ ਪੁਲਿਸ ਨੇ ਕਾਰਵਾਈ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਨੂੰ ਪੁਲਿਸ ਨੇ ਨਕੋਦਰ ਨੇੜਿਓਂ ਗ੍ਰਿਫ਼ਤਾਰ ਕੀਤਾ ਹੈ।
ਸ੍ਰੀ ਮੁਕਤਸਰ ਸਾਹਿਬ ’ਚ ਧਾਰਾ 144 ਲਾਗੂ
ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਲਈ ਸ੍ਰੀ ਮੁਕਤਸਰ ਸਾਹਿਬ ’ਚ ਧਾਰਾ 144 ਲਾ ਦਿੱਤੀ ਹੈ। ਇੱਕ ਥਾਂ ’ਤੇ ਚਾਰ ਤੋਂ ਵੱਧ ਲੋਕ ਇਕੱਠੇ ਨਹੀਂ ਹੋ ਸਕਦੇ। ਹਾਲਾਂਕਿ ਜੇਕਰ ਲੋਕ ਆਪਣੇ ਕੰਮ ਜਾ ਰਹੇ ਹਨ ਤਾਂ ਜਾ ਸਕਦੇ ਹਨ। ਇਸ ਤਰ੍ਹਾਂ ਦੀ ਕੋਈ ਰੋਕ-ਟੋਕ ਨਹੀਂ ਹੈ। ਓਧਰ ਪੰਜਾਬ ਪੁਲਿਸ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਸਭ ਸ਼ਾਂਤੀ ਬਣਾਈ ਰੱਖਣ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।