ਚੰਡੀਗੜ੍ਹ। ਪੰਜਾਬ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ’ਤੇ ਆਉਣ ਵਾਲੇ ਕੱਲ੍ਹ 12 ਵਜੇ ਤੱਕ 24 ਘੰਟਿਆਂ ਲਈ ਪਾਬੰਦੀ ਵਧਾ ਦਿੱਤੀ ਗਈ ਹੈ। ਨਾਲ ਹੀ ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਪੰਜਾਬ ਪੁਲਿਸ ਪ੍ਰਸ਼ਾਸਨ ਨੇ ਕਿਹਾ ਹੈ ਕਿ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਚੱਲ ਰਹੀਆਂ ਭੜਕਾਊ ਤੇ ਗਲਤ ਖ਼ਬਰਾਂ ’ਤੇ ਧਿਆਨ ਨਾ ਦਿੱਤਾ ਜਾਵੇ।
ਦੱਸ ਦਈਏ ਕਿ ਬੀਤੇ ਦਿਨ ਅੰਮ੍ਰਿਤਪਾਲ ਸਿੰਘ (Amritpal) ਦੇ ਸਾਥੀਆਂ ਦੀ ਗਿ੍ਰਫ਼ਤਾਰੀ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੀ ਭਾਲ ਵੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਇਸ ਦੌਰਾਨ ਬੀਤੇ ਦਿਨ ਅੱਜ 19 ਮਾਰਚ ਦੁਪਹਿਰ 12 ਵਜੇ ਤੱਕ ਇੰਟਰਨੈੱਟ ਦੀਆਂ ਸੇਵਾਵਾਂ ਪੰਜਾਬ ’ਚ ਸ਼ਾਂਤੀ ਬਣਾਈ ਰੱਖਣ ਲਈ ਬੰਦ ਕੀਤੀਆਂ ਗਈਆਂ ਸਨ। ਇਨ੍ਹਾਂ ਨੂੰ ਅੱਜ 24 ਘੰਟਿਆਂ ਲਈ ਵਧਾ ਕੇ 20 ਮਾਰਚ 2023 ਦੁਪਹਿਰ 12 ਵਜੇ ਤੱਕ ਬੰਦ ਕਰ ਦਿੱਤਾ ਗਿਆ ਹੈ।