ਖਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸਨ ਦੇ ਬਾਹਰ ਤਿਰੰਗਾ ਉਤਾਰਿਆ, ਕੀਤੀ ਭੰਨਤੋੜ | Amritpal
ਲੰਡਨ (ਏਜੰਸੀ)। ਖਾਲਿਸਤਾਨੀ ਸਮੱਰਥਕ ਅੰਮ੍ਰਿਤਪਾਲ ਸਿੰਘ ਖਿਲਾਫ਼ ਕਾਰਵਾਈ ਦੇ ਵਿਰੋਧ ’ਚ ਲੰਡਨ ਸਥਿੱਤ ਭਾਰਤੀ ਹਾਈ ਕਮਿਸਨ ’ਚ ਭੰਨਤੋੜ ਕੀਤੀ ਗਈ। ਐਤਵਾਰ ਸ਼ਾਮ ਨੂੰ ਸੈਂਕੜੇ ਖਾਲਿਸਤਾਨ ਸਮਰਥਕ ਹਾਈ ਕਮਿਸ਼ਨ ਦੇ ਬਾਹਰ ਇਕੱਠੇ ਹੋਏ। ਇਮਾਰਤ ਵਿੱਚ ਦਾਖਲ ਹੋ ਕੇ ਤਿਰੰਗਾ ਉਤਾਰ ਦਿੱਤਾ। ਖਾਲਿਸਤਾਨ ਸਮਰਥਕਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਅਤੇ ਅੰਮ੍ਰਿਤਪਾਲ ਸਿੰਘ (Amritpal ) ਦੇ ਪੋਸਟਰ ਸਨ। ਪੋਸਟਰਾਂ ‘ਤੇ ਲਿਖਿਆ ਸੀ, ‘‘ਅਸੀਂ ਅੰਮ੍ਰਿਤਪਾਲ ਸਿੰਘ ਦੇ ਨਾਲ ਹਾਂ’’। ਦੂਜੇ ਪਾਸੇ ਭਾਰਤ ਨੇ ਇਸ ’ਤੇ ਸਖਤ ਇਤਰਾਜ ਜਤਾਇਆ ਅਤੇ ਦਿੱਲੀ ’ਚ ਬਿ੍ਰਟਿਸ਼ ਹਾਈ ਕਮਿਸ਼ਨਰ ਨੂੰ ਤਲਬ ਕੀਤਾ।
ਪੁਲਿਸ ਨੇ Amritpal ਦੇ 114 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ
ਦਰਅਸਲ, ਅਜਨਾਲਾ ਥਾਣੇ ’ਤੇ ਹਮਲੇ ਦੇ ਮੁਲਜ਼ਮ ਅੰਮ੍ਰਿਤਪਾਲ ਨੂੰ ਫੜਨ ਲਈ ਪੰਜਾਬ ਪੁਲਿਸ ਪਿਛਲੇ ਤਿੰਨ ਦਿਨਾਂ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ’ਚ ਮੁਹਿੰਮ ਚਲਾ ਰਹੀ ਹੈ। ਪੁਲਿਸ ਨੇ ਐਤਵਾਰ ਨੂੰ ਅੰਮ੍ਰਿਤਪਾਲ ਦੇ 34 ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਹੁਣ ਤੱਕ 114 ਲੋਕਾਂ ਨੂੰ ਅੰਮ੍ਰਿਤਪਾਲ ਕਰ ਚੁੱਕੀ ਹੈ। ਸੂਬੇ ਭਰ ਵਿੱਚ ਫਲੈਗ ਮਾਰਚ ਕੱਢੇ ਜਾ ਰਹੇ ਹਨ। ਦੂਜੇ ਪਾਸੇ ਅੰਮ੍ਰਿਤਪਾਲ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਸ ਨੂੰ ਪੁਲਿਸ ਨੇ ਦੇਰ ਰਾਤ ਹਿਰਾਸਤ ਵਿੱਚ ਲੈ ਲਿਆ ਹੈ। ਹਾਲਾਂਕਿ ਪੁਲਿਸ ਨੇ ਇਸ ਗੱਲ ਤੋਂ ਇਨਕਾਰ ਕੀਤਾ ਹੈ।
ਭਾਰਤੀ ਹਾਈ ਕਮਿਸ਼ਨ ਦੇ ਬਾਹਰ ਵੱਡੀ ਗਿਣਤੀ ਵਿੱਚ ਖਾਲਿਸਤਾਨ ਸਮਰਥਕ ਮੌਜ਼ੂਦ ਸਨ। ਉਨ੍ਹਾਂ ਦੇ ਹੱਥਾਂ ਵਿੱਚ ਖਾਲਿਸਤਾਨੀ ਝੰਡੇ ਵੀ ਨਜ਼ਰ ਆ ਰਹੇ ਹਨ।
ਪ੍ਰਦਰਸਨਕਾਰੀਆਂ ਨੇ ਨਾਅਰੇਬਾਜੀ ਵੀ ਕੀਤੀ | Amritpal
ਵਾਇਰਲ ਵੀਡੀਓ ਵਿੱਚ ਪ੍ਰਦਰਸ਼ਨਕਾਰੀਆਂ ਨੂੰ ਨਾਅਰੇਬਾਜੀ ਕਰਦੇ ਵੀ ਸੁਣਿਆ ਜਾ ਸਕਦਾ ਹੈ। ਉਨ੍ਹਾਂ ਭਾਰਤ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਲੰਡਨ ’ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੰਗਾਮਾ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਭਾਰਤ ’ਚ ਬਿ੍ਰਟਿਸ਼ ਹਾਈ ਕਮਿਸ਼ਨਰ ਐਲੇਕਸ ਐਲਿਸ ਨੇ ਇਸ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਅਸਿਹਣਯੋਗ ਹੈ। ਮੈਂ ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨ ਦੇ ਲੋਕਾਂ ਅਤੇ ਕੈਂਪਸ ਵਿੱਚ ਹੋਏ ਹੰਗਾਮੇ ਦੀ ਨਿੰਦਾ ਕਰਦਾ ਹਾਂ।
ਵਿਦੇਸ਼ ਮੰਤਰਾਲੇ ਨੇ ਕਾਰਵਾਈ ਦੀ ਮੰਗ ਕੀਤੀ ਹੈ
ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਇਸ ਮਾਮਲੇ ਵਿੱਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਾਨੂੰ ਉਮੀਦ ਹੈ ਕਿ ਬਿ੍ਰਟਿਸ਼ ਸਰਕਾਰ ਇਸ ਮਾਮਲੇ ਵਿੱਚ ਜਲਦੀ ਹੀ ਗਿ੍ਰਫਤਾਰੀ ਕਰੇਗੀ। ਹੰਗਾਮੇ ਦੌਰਾਨ ਭਾਰਤੀ ਹਾਈ ਕਮਿਸ਼ਨ ਵਿੱਚ ਕੋਈ ਬਿ੍ਰਟਿਸ਼ ਸੁਰੱਖਿਆ ਨਹੀਂ ਸੀ। ਮੰਤਰਾਲੇ ਨੇ ਇਸ ’ਤੇ ਸਪੱਸ਼ਟੀਕਰਨ ਵੀ ਮੰਗਿਆ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।