ਵਿਜੀਲੈਂਸ ਦਫ਼ਤਰ ਪੇਸ਼ ਹੋਏ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ

MLA Kuldeep Vaid

ਆਮਦਨ ਤੋਂ ਵੱਧ ਜਾਇਦਾਦ ਤੇ ਘਰ ’ਚੋਂ ਮਿਲੀ ਸ਼ਰਾਬ ਦੇ ਮਾਮਲੇ ’ਤੇ ਕੀਤੀ ਜਾ ਰਹੀ ਹੈ ਪੁੱਛਗਿੱਛ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਾਬਕਾ ਵਿਧਾਇਕ ਕੁਲਦੀਪ ਵੈਦ (MLA Kuldeep Vaid) ਅੱਜ ਇੱਥੇ ਵਿਜੀਲੈਂਸ ਬਿਉਰੋ ਲੁਧਿਆਣਾ ਦੇ ਦਫ਼ਤਰ ’ਚ ਪੇਸ਼ ਹੋਏ। ਜਿੱਥੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਵੈਦ ਤੋਂ ਵੱਖ ਵੱਖ ਮਾਮਲਿਆਂ ’ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਸਾਬਕਾ ਕਾਂਗਰਸੀ ਵਿਧਾਇਕ ਕੁਲਦੀਪ ਵੈਦ ਦੇ ਘਰ ਹਫ਼ਤਾ ਕੁ ਪਹਿਲਾਂ ਵਿਜੀਲੈਂਸ ਬਿਉਰੋ ਵੱਲੋਂ ਛਾਪੇਮਾਰੀ ਕੀਤੀ ਗਈ ਸੀ।

ਇਸ ਦੋਂ ਬਾਅਦ ਵਿਜੀਲੈਂਸ ਵੱਲੋਂ ਵਿਧਾਇਕ ਕੁਲਦੀਪ ਵੈਦ ਦੇ ਲੁਧਿਆਣਾ ਦੇ ਸਰਾਭਾ ਨਗਰ ’ਚ ਸਥਿੱਤ ਘਰ ਤੇ ਇਲਾਵਾ ਵਿਧਾਇਕ ਨਾਲ ਜੁੜੀਆਂ ਹੋਰ ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਸੀ। ਜਿਸ ਦੌਰਾਨ ਵਿਜੀਲੈਂਸ ਨੂੰ ਵੈਦ ਦੇ ਲੁਧਿਆਣਾ ਦੇ ਸਰਾਭਾ ਨਗਰ ’ਚ ਸਥਿੱਤ ਘਰ ’ਚੋਂ ਸ਼ਰਾਬ ਬਰਾਮਦ ਹੋਈ ਸੀ। ਇਸ ਪਿੱਛੋਂ ਵਿਜੀਲੈਂਸ ਵੱਲੋਂ ਸਾਬਕਾ ਵਿਧਾਇਕ ਕੁਲਦੀਪ ਵੈਦ ਵਿਰੁੱਧ ਮਾਮਲਾ ਦਰਜ਼ ਕਰਕੇ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪਟਿਆਲਾ ‘ਚ ਕਈ ਥਾਈਂ ਤੇਜ਼ ਮੀਂਹ ਨਾਲ ਗੜੇਮਾਰੀ

ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਵੱਲੋਂ ਵੱਖ ਵੱਖ ਥਾਵਾਂ ’ਤੇ ਕੀਤੀ ਗਈ ਛਾਪੇਮਾਰੀ ਦੌਰਾਨ ਮਿਲੇ ਕਾਗਜਾਤ ਤੇ ਬੈਂਕ ਖਾਤਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਕਿਉਂਕਿ ਵਿਧਾਇਕ ਕੁਲਦੀਪ ਵੈਦ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਤੇ ਉਸਦੇ ਘਰ ’ਚੋਂ ਮਿਲੀ ਸ਼ਰਾਬ ਦੇ ਮਾਮਲੇ ’ਚ ਐਫ਼ਆਈਆਰ ਦਰਜ਼ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here