ਅੰਮ੍ਰਿਤਪਾਲ ਦੇ ਭੱਜਦੇ ਦੀ ਨਵੀਂ ਵੀਡੀਓ ਆਈ ਸਾਹਮਣੇ

Amritpal

(ਸੱਚ ਕਹੂੰ ਨਿਊਜ਼) ਜਲੰਧਰ। ਅੰਮ੍ਰਿਤਪਾਲ ਸਿੰਘ ਦੇ ਭੱਜਣ ਦੀ ਇੱਕ ਨਵੀਂ ਵੀ਼ਡੀਓ ਸਾਹਮਣੇ ਆਈ ਹੈ। ਭੱਜਣ ਵੇਲੇ ਪੁਲਿਸ ਦੀ ਗੱਡੀ ਉਸਦਾ ਪਿੱਛਾ ਕਰ ਰਹੀ ਹੈ, ਜਿਸ ਦੀ ਇੱਕ ਹੋਰ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ‘ਚ ਅੰਮ੍ਰਿਤਪਾਲ ਦੀ ਤੇਜ਼ ਰਫਤਾਰ ਮਰਸਡੀਜ਼ ਗੱਡੀ ਦੇ ਪਿੱਛੇ ਪੰਜਾਬ ਪੁਲਸ ਦੀ ਸਕਾਰਪੀਓ ਕਾਰ ਦਿਖਾਈ ਦੇ ਰਹੀ ਹੈ।  ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਨਾਕਾ ਦੇਖ ਕੇ ਡਰਾਈਵਰ ਨੇ ਯੂ-ਟਰਨ ਲੈ ਕੇ ਗੱਡੀ ਨੂੰ ਰਾਂਗ ਸਾਈਡ ‘ਤੇ ਭਜਾ ਦਿੱਤਾ, ਇਸ ਤੋਂ ਬਾਅਦ ਅੰਮ੍ਰਿਤਪਾਲ ਦੀ ਮਰਸਡੀਜ਼ ਪਿੱਛੇ ਪੁਲਿਸ ਦੀ ਸਕਾਰਪੀਓ ਗੱਡੀ ਦੌੜ ਰਹੀ ਹੈ।

ਪੰਜਾਬ ਪੁਲਿਸ ਨੇ 18 ਮਾਰਚ ਨੂੰ ਅੰਮ੍ਰਿਤਪਾਲ ਨੂੰ ਫੜਨ ਲਈ ਪੁਖ਼ਤਾ ਪ੍ਰਬੰਧ ਕੀਤੇ ਸਨ। ਅੰਮ੍ਰਿਤਪਾਲ ਨੂੰ ਜਲੰਧਰ-ਮੋਗਾ ਨੈਸ਼ਨਲ ਹਾਈਵੇ ‘ਤੇ ਪਿੰਡ ਕਮਾਲਕੇ ਨੇੜੇ ਕਾਬੂ ਕਰਨ ਦੀ ਯੋਜਨਾ ਸੀ। ਜਿਸ ਲਈ ਪੁਲਿਸ ਨੇ ਨਾਕਾ ਲਾਇਆ ਹੋਇਆ ਸੀ।

ਅੰਮ੍ਰਿਤਪਾਲ ਸਿੰਘ ਦੇ ਚਾਚਾ ਨੂੰ ਵੀ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਵੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ (Dibrugarh Jail ) ਭੇਜ ਦਿੱਤਾ ਗਿਆ ਹੈ। ਹਰਜੀਤ ਸਿੰਘ ਅਤੇ ਅੰਮ੍ਰਿਤਪਾਲ ਦੇ ਡਰਾਈਵਰ  ਨੇ ਜਲੰਧਰ ‘ਚ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਇਸ ਤੋਂ ਬਾਅਦ ਹਰਜੀਤ ਸਿੰਘ ਨੂੰ ਡਿਬਰੂਗੜ੍ਹ (Dibrugarh Jail ) ਲਿਜਾਇਆ ਗਿਆ।

Dibrugarh Jail

ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਰਾਤ ਜਲੰਧਰ ਦੇ ਮਹਿਤਪੁਰ ਇਲਾਕੇ ਦੇ ਗੁਰਦੁਆਰੇ ਨੇੜੇ ਆਤਮ ਸਮਰਪਣ ਕਰ ਦਿੱਤਾ। ਐਸਐਸਪੀ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਜਾਰੀ ਹੈ। ਪੁਲਿਸ ਹੁਣ ਤੱਕ ਅੰਮ੍ਰਿਤਪਾਲ ਦੇ 114 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।

ਕੀ ਹੈ ਮਾਮਲਾ

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸਾਥੀ ਦਲਜੀਤ ਸਿੰਘ ਕਲਸੀ, ਭਗਵੰਤ ਸਿੰਘ, ਗੁਰਮੀਤ ਸਿੰਘ ਅਤੇ ਅੰਮ੍ਰਿਤਪਾਲ ਦੇ ਕਥਿਥ ਸਲਾਹਕਾਰ ਤੇ ਫੰਡ ਮੁਹੱਈਆ ਕਰਵਾਉਣ ਵਾਲੇ ਪ੍ਰਧਾਨ ਮੰਤਰੀ ਬਾਜੇਕਾ ਸਮੇਤ ਅਸਾਮ ਦੇ ਡਿਬਰੂਗੜ੍ਹ ਭੇਜਿਆ ਜਾ ਚੁੱਕਾ ਹੈ। ਪੁਲਿਸ ਹੁਣ ਤੱਕ 112 ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਮੋਬਾਈਲ ਇੰਟਰਨੈੱਟ ਅਤੇ ਐਸਐਮਐਸ ਸੇਵਾਵਾਂ ਨੂੰ 24 ਘੰਟਿਆਂ ਲਈ ਵਧਾ ਦਿੱਤਾ ਹੈ ਅਤੇ ਇਨ੍ਹਾਂ ਨੂੰ ਮੰਗਲਵਾਰ ਦੁਪਹਿਰ ਤੱਕ ਬੰਦ ਕੀਤਾ ਗਿਆ ਹੈ।

ਅੰਮ੍ਰਿਤਪਾਲ (Amritpal Singh) ਬਾਰੇ ਵੱਡੇ ਖੁਲਾਸੇ

  • ਅੰਮ੍ਰਿਤਪਾਲ ਨੂੰ ਜਾਰਜੀਆ ਵਿੱਚ ਆਈਐਸਆਈ ਵੱਲੋਂ ਸਿਖਲਾਈ ਦਿੱਤੀ ਗਈ ਸੀ
  • ਅੰਮ੍ਰਿਤਪਾਲ ਨੇ ਪੰਜਾਬ ਵਿੱਚ ਖਾੜਕੂਵਾਦ ਨੂੰ ਮੁੜ ਸੁਰਜੀਤ ਕਰਨ ਲਈ ਸੋਚੀ ਸਮਝੀ ਯੋਜਨਾ ਬਣਾਈ।
  • ਅੰਮ੍ਰਿਤਪਾਲ ਖਾਲਿਸਤਾਨੀ ਸੰਗਠਨ ਸਿੱਖ ਫਾਰ ਜਸਟਿਸ ਨਾਲ ਵੀ ਸਬੰਧਤ ਹੈ।
  • ਆਈਐਸਆਈ ਨੇ ਫੰਡਿੰਗ ਦਿੱਤੀ।
  • ਜਾਂਚ ਵਿੱਚ ਸਾਹਮਣੇ ਆਇਆ ਕਿ ਅੰਮ੍ਰਿਤਪਾਲ ਦੁਬਈ ਵਿੱਚ ਰਹਿੰਦਿਆਂ ਹੀ ਆਈਐਸਆਈ ਦੇ ਸੰਪਰਕ ਵਿੱਚ ਆਇਆ ਸੀ, ਜਿੱਥੇ ਪਹਿਲਾਂ ਹੀ ਕਈ ਪਾਕਿਸਤਾਨੀ ਖੁਫੀਆ ਏਜੰਸੀ ਦੇ ਏਜੰਟ ਰਹਿੰਦੇ ਹਨ।
  • ਪਾਕਿਸਤਾਨ ਨੇ ਅੰਮ੍ਰਿਤਪਾਲ ਨੂੰ ਭਾਰਤ ਖਿਲਾਫ ਆਪਣਾ ਹਥਿਆਰ ਬਣਾਇਆ।

ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖ਼ਿਲਾਫ਼ ਅਸਲਾ ਐਕਟ ਤਹਿਤ ਨਵਾਂ ਕੇਸ ਦਰਜ

ਪੰਜਾਬ ਪੁਲਿਸ ਨੇ ਭਗੌੜੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਕੁਝ ਸਾਥੀਆਂ ਖਿਲਾਫ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ ਵਿੱਚ ਤਾਜ਼ਾ ਐਫਆਈਆਰ ਦਰਜ ਕੀਤੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ 23 ਫਰਵਰੀ ਨੂੰ ਅਜਨਾਲਾ ਕਾਂਡ ਵਿੱਚ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਅੰਮ੍ਰਿਤਸਰ ਦਿਹਾਤੀ ਦੇ ਸੀਨੀਅਰ ਪੁਲਿਸ ਕਪਤਾਨ ਸਤਿੰਦਰ ਸਿੰਘ ਨੇ ਐਤਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਅਸਲਾ ਐਕਟ ਦੀਆਂ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਨੂੰ ਫੜਨ ਲਈ ਕਾਰਵਾਈ ਕੀਤੀ ਜਾ ਰਹੀ ਹੈ, ਜੋ ਸ਼ਨਿੱਚਰਵਾਰ ਨੂੰ ਜਲੰਧਰ ਜ਼ਿਲੇ ‘ਚ ਜਦੋਂ ਉਸ ਦੇ ਕਾਫਲੇ ਨੂੰ ਰੋਕਿਆ ਗਿਆ ਤਾਂ ਪੁਲਿਸ ਦੇ ਹੱਥੋਂ ਫ਼ਰਾਰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਦੇ ਕਾਫਲੇ ਦਾ ਹਿੱਸਾ ਰਹੇ ਉਸ ਦੇ ਸੱਤ ਸਾਥੀਆਂ ਨੂੰ ਸ਼ਨੀਵਾਰ ਸ਼ਾਮ ਜਲੰਧਰ ਦੇ ਮਹਿਤਪੁਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ।

ਮੋਬਾਈਲ ਇੰਟਰਨੈੱਟ ਬੰਦ, ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ

ਪੂਰੇ ਪੰਜਾਬ ਵਿੱਚ ਪੁਲਿਸ-ਪ੍ਰਸ਼ਾਸ਼ਨ ਅਲਰਟ ਮੋਡ ‘ਤੇ ਹੈ। ਅੰਮ੍ਰਿਤਸਰ, ਫਾਜ਼ਿਲਕਾ, ਮੋਗਾ, ਮੁਕਤਸਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਧਾਰਾ 144 ਲਾਗੂ ਹੈ। ਪੰਜਾਬ ਵਿੱਚ ਸੋਮਵਾਰ ਦੁਪਹਿਰ 12 ਵਜੇ ਤੱਕ ਮੋਬਾਈਲ ਇੰਟਰਨੈੱਟ ਅਤੇ ਬਲਕ ਐਸਐਮਐਸ ਸੇਵਾਵਾਂ ਬੰਦ ਰਹਿਣਗੀਆਂ। 12 ਵਜੇ ਤੋਂ ਬਾਅਦ ਇੰਟਰਨੈੱਟ ਸੇਵਾਵਾਂ ਚਾਲੂ ਹੋਣਗੀਆਂ ਜਾਂ ਨਹੀਂ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ।

ਜਲੰਧਰ ਦੇ ਪੁਲਿਸ ਕਮਿਸਨਰ ਨੇ ਕਿਹਾ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ : ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ ਜਲੰਧਰ ਜ਼ਿਲ੍ਹੇ ਦੇ ਨਕੋਦਰ ਇਲਾਕੇ ਵਿੱਚ ਦੇਰ ਰਾਤ ਤੱਕ ਤਲਾਸ਼ੀ ਮੁਹਿੰਮ ਚਲਾਈ। ਪਿੰਡ ਸ਼ਰੀਂਹ ਵਿੱਚ ਸਰਚ ਆਪਰੇਸ਼ਨ ਦੀ ਅਗਵਾਈ ਜਲੰਧਰ ਦੇ ਪੁਲਿਸ ਕਮਿਸ਼ਨਰ ਨੇ ਖੁਦ ਕੀਤੀ। ਉਨ੍ਹਾਂ ਕਿਹਾ ਕਿ ਅੰਮਿ੍ਰਤਪਾਲ ਸਿੰਘ ਭਗੌੜਾ ਹੈ, ਜਲਦੀ ਹੀ ਉਸ ਨੂੰ ਫੜ ਲਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਅੰਮ੍ਰਿਤਪਾਲ ਦੀ ਕਾਰ ਨਕੋਦਰ ’ਚ ਖੜ੍ਹੀ ਮਿਲੀ।

ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ : ਪੰਜਾਬ ਪੁਲਿਸ

ਉਨ੍ਹਾਂ ਕਿਹਾ ਕਿ ਜੁਰਮਾਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਵਿਰੁੱਧ ਮੁਕੱਦਮਾ ਚਲਾਇਆ ਜਾਵੇਗਾ ਅਤੇ ਪੁਲਿਸ ਨੂੰ ਲੋੜੀਂਦੇ ਸਾਰੇ ਵਿਅਕਤੀ ਆਪਣੇ-ਆਪ ਨੂੰ ਕਾਨੂੰਨ ਦੀ ਪ੍ਰਕਿਰਿਆ ਵਿੱਚ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਕਾਨੂੰਨੀ ਬਚਾਅ ਲਈ ਉਨ੍ਹਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਇਸ ਦੌਰਾਨ, ਸਾਰੇ ਨਾਗਰਿਕਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਝੂਠੀਆਂ ਖਬਰਾਂ ਅਤੇ ਅਫਵਾਹਾਂ ’ਤੇ ਧਿਆਨ ਨਾ ਦੇਣ। ਸੂਬੇ ਵਿੱਚ ਸਥਿਤੀ ਪੂਰੀ ਤਰ੍ਹਾਂ ਸਥਿਰ ਹੈ। ਸੂਬੇ ਦੀ ਸਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਸਰਾਰਤੀ ਗਤੀਵਿਧੀਆਂ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ।

ਪੰਜਾਬ ’ਚ ਇੰਟਰਨੈੱਟ ਸੇਵਾ ਬੰਦ ਕਰਨ ਦਾ ਮਾਮਲਾ ਹਾਈਕੋਰਟ ਪੁੱਜਾ

Internet Services in Punjab

ਪੰਜਾਬ ’ਚ ਮੋਬਾਇਲ ਸੇਵਾ ਬੰਦ ਕਰਨ ਦਾ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ (High Court) ’ਚ ਪੁੱਜ ਗਿਆ ਹੈ। ਇਸ ਪਟੀਸ਼ਨ ’ਤੇ ਸੁਣਵਾਈ ਜਲਦ ਹੀ ਹੋ ਸਕਦੀ ਹੈ। ਐਡਵੋਕੇਟ ਜਗਮੋਹਨ ਭੱਟੀ ਨੇ ਪਟੀਸ਼ਨ ਦਰਜ਼ ਕੀਤੀ ਹੈ। ਹੁਣ ਫਾਈਲ ਰਜਿਸਟਰੀ ਵਿੱਚ ਹੋਣੀ ਚਾਹੀਦੀ ਹੈ। ਪਟੀਸ਼ਨ ਰਜਿਸਟਰੀ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਸੁਣਵਾਈ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਭਰ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ। ਇਸ ਕਾਰਨ ਮੋਬਾਇਲ ’ਤੇ ਇੰਟਰਨੈੱਟ ਨਹੀਂ ਚੱਲ ਰਿਹਾ ਤੇ ਨਾ ਹੀ ਐੱਸਐੱਮਐੱਸ ਆ ਰਹੇ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਹ ਫੈਸਲਾ ਅੰਮਿ੍ਰਤਪਾਲ ਸਿੰਘ ਨੂੰ ਗਿ੍ਰ੍ਰਫ਼ਤਾਰ ਕਰਨ ਲਈ ਚਲਾਏ ਗਏ ਸਰਚ ਆਪ੍ਰੇਸ਼ਨ ਕਾਰਨ ਪੰਜਾਬ ’ਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਜਨਹਿੱਤ ’ਚ ਲਿਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।