ਭਾਰੀ ਮੀਂਹ ਤੇ ਗੜੇਮਾਰੀ ਤੋਂ ਬਾਅਦ ਮੁੱਖ ਮੰਤਰੀ ਦਾ ਕਿਸਾਨਾਂ ਲਈ ਫੈਸਲਾ

CM Maan

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿੱਚ ਦੋ ਦਿਨ ਹੋਈ ਬਰਸਾਤ ਤੇ ਗੜੇਮਾਰੀ (Heavy Rain) ਨੇ ਫਸਲਾਂ ਦਾ ਭਾਰੀ ਨੁਕਸਾਨ ਕੀਤਾ ਹੈ। ਖੜ੍ਹੀਆਂ ਕਣਕਾਂ ਜ਼ਮੀਨ ’ਤੇ ਵਿਛ ਗਈਆਂ। ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿੱਚ ਗੜੇਮਾਰੀ ਹੋਈ ਉੱਥੇ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ ਤਿੰਨ ਦਿਨਾਂ ’ਚ ਪੰਜਾਬ ਦੇ ਕਈ ਇਲਾਕਿਆਂ ’ਚ ਪਏ ਮੀਂਹ (Heavy Rain) ਕਰਕੇ ਕਿਸਾਨਾਂ ਦੀ ਖੇਤਾਂ ’ਚ ਖੜ੍ਹੀ ਫਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ ਜਿਸ ਕਰਕੇ ਉਨ੍ਹਾਂ ਨੇ ਅਫ਼ਸਰਾਂ ਨੂੰੂ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅਫ਼ਸਰਾਂ ਨੂੰ ਸੂਬੇ ਦੇ ਕਿਸਾਨਾਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube ‘ਤੇ ਫਾਲੋ ਕਰੋ।