ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ ਹਾਲਾਤਾਂ ’ਤੇ ਕੀਤਾ ਸੰਬੋਧਨ

Farmers of Punjab

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਡਿਜ਼ੀਟਲ ਪੈੱਸ ਕਾਨਫਰੰਸ ਰਾਹੀਂ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ। ਉਹ ਪੰਜਾਬ ਦੇ ਮੌਜ਼ੂਦਾ ਹਾਲਾਤ ਨੂੰ ਦੇਖਦਿਆਂ ਲੋਕਾਂ ਨਾਲ ਆਪਣੇ ਦਿਲ ਦੀ ਗੱਲ ਕਰਨ ਦੇ ਟਾਇਟਲ ਹੇਠ ਸੰਬੋਧਨ ਕਰ ਰਹੇ ਹਨ। ਉਨ੍ਹਾਂ ਆਪਣੇ ਸੰਬੋਧਨ ’ਚ ਕਿਹਾ ਕਿ ਪੰਜਾਬ ਦੀ ਅਮਨ ਸ਼ਾਂਤੀ ਤੇ ਭਾਈਚਾਰਕ ਸਾਂਝ ਕਾਇਮ ਰੱਖਣਾ ਆਪਣਾ ਫਰਜ਼ ਦੱਸਿਆ। ਉਨ੍ਹਾਂ ਕਿਹਾ ਕਿ ਮੈਂ ਤੁਹਾਡੇ ਯਕੀਨ ਨੂੰ ਕਾਇਮ ਰੱਖਾਂਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਨੌਜਵਾਨਾਂ ਦੇ ਹੱਥਾਂ ’ਚ ਕਿਤਾਬਾਂ, ਲੈਪਟਾਪ ਤੇ ਮੈਡਲ ਦੇਖਣਾ ਚਾਹੰੁਦੇ ਹਾਂ। ਅਸੀਂ ਨੌਜਵਾਨਾਂ ਸਮੇਂ ਦੇ ਹਾਣੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਪੜ੍ਹੇ ਲਿਖੇ ਲੋਕਾਂ ਦੇ ਫੋਨ ਆਏ ਸਭ ਦੇ ਫੋਨ ਆਏ ਕਿ ਅਸੀਂ ਆਪਣੇ ਬੱਚਿਆਂ ਨੂੰ ਪੜ੍ਹਾ ਕੇ ਉਨ੍ਹਾਂ ਨੂੰ ਅਫ਼ਸਰਾਂ ਵਾਲੀਆਂ ਵੱਡੀਆਂ ਕੁਰਸੀਆਂ ਤੇ ਦੇਖਣਾ ਚਾਹੁੰਦੇ ਹਾਂ ਤੇ ਨਾਲ ਹੀ ਕਿਹਾ ਕਿ ਇਹ ਕੰਮ ਆਮ ਆਦਮੀ ਪਾਰਟੀ ਹੀ ਪੂਰਾ ਕਰ ਸਕਦੀ ਹੈ।

ਉਨ੍ਹਾਂ (Bhagwant Mann) ਕਿਹਾ ਕਿ ਅਸੀਂ ਯਕੀਨ ਦਿਵਾਉਂਦੇ ਹਾਂ ਕਿ ਅਸੀਂ ਤੁਹਾਡੇ ਵਿਸ਼ਵਾਸ ਨੂੰ ਟੁੱਟਣ ਨਹੀਂ ਦਿਆਂਗੇ। ਉਨ੍ਹਾਂ ਕਿਹਾ ਕਿ ਆਪਾਂ ਪੰਜਾਬ ਨੂੰ ਦੁਬਾਰਾ ਪੰਜਾਬ ਬਣਾਵਾਂਗੇ ਅਫ਼ਗਾਨਿਸਤਾਨ ਨਹੀਂ। ਉਨ੍ਹਾਂ ਕਿਹਾ ਕਿ ਬੇਗਾਨੇ ਪੁੱਤਾਂ ਨੂੰ ਹਥਿਆਰਾਂ ਦੇ ਰਾਹ ਪਾਉਣਾ ਸੌਖਾ ਹੈ ਜਦੋਂ ਆਪਣੇ ’ਤੇ ਪੈਂਦੀ ਹੈ ਤਾਂ ਜਾਨ ਗਲ ’ਚ ਆ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਪਜੰਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਉਹ ਆਪਣੇ ਮਨਸੂਬਿਆਂ ਨੂੰ ਭੁੱਲ ਜਾਣ। ਅਸੀਂ ਸਭ ’ਤੇ ਕਾਰਵਾਈ ਕਰਾਂਗੇ। ਉਨ੍ਹਾਂ ਕਿਹਾ ਕਿ ਅਸੀਂ ਲਾਅ ਐਂਡ ਆਰਡਰ ਨੂੰ ਕਾਇਮ ਰੱਖ ਕੇ ਪੰਜਾਬ ਨੂੰ ਮਜ਼ਬੂਤ ਬਣਾ ਕੇ ਰੱਖਾਂਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਲਾਅ ਐਂਡ ਆਰਡਰ ਕਾਇਮ ਕਰਨ ਲਈ ਸਰਕਾਰ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਆਓ ਸਾਰੇ ਰਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਈਏ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।