ਮਾਨਸਾ (ਸੱਚ ਕਹੂੰ ਨਿਊਜ਼) । ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਸਮਾਚਾਰ ਸਾਹਮਣੇ ਆਇਆ ਹੈ। ਉਨ੍ਹਾਂ ਨੂੰ ਇਹ ਧਮਕੀ ਵੀ ਉਨ੍ਹਾਂ ਦੀ ਮੇਲ ’ਤੇ ਮਿਲੀ ਹੈ। ਇਹ ਮੇਲ ਰਾਜਸਥਾਨ ਤੋਂ ਆਈ ਦੱਸੀ ਜਾ ਰਹੀ ਹੈ। ਈ-ਮੇਲ ’ਚ ਦੱਸਿਆ ਗਿਆ ਹੈ ਕਿ ਉਹ ਲਾਰੈਂਸ ਬਿਸ਼ਨੋਈ ਦਾ ਵਾਰ-ਵਾਰ ਨਾਂਅ ਨਾ ਲੈਣ ਨਹੀਂ ਉਨ੍ਹਾਂ ਨੂੰ ਜਾਨ ਤੋਂ ਮਾਰ ਦਿੱਤਾ ਜਾਵੇਗਾ।
ਦੱਸਣਯੋਗ ਹੈ ਕਿ 7 ਮਾਰਚ ਨੂੰ ਸਿੱਧੂ ਮੂਸੇਵਾਲਾ ਦਾ ਪਿਤਾ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਦੇ ਕੇ ਆਪਣੇ ਪੁੱਤਰ ਦੇ ਕਤਲ ਦੀ ਸੀਬੀਆਈ ਜਾਂਚ ਦੀ ਮੰਗ ਵੀ ਕੀਤੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਦਾ ਕਹਿਣਾ ਹੈ ਕਿ ਉਹ ਆਪਣੇ ਪੁੱਤਰ ਦੇ ਇਨਸਾਫ ਦੀ ਮੰਗ ਹੀ ਕਰ ਰਹੇ ਹਨ ਅਤੇ ਉਹ ਕਰਦੇ ਵੀ ਰਹਿਣਗੇ। ਇਸ ਤੋਂ ਪਹਿਲਾਂ ਵੀ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਧਮਕੀ ਦਿੱਤੀ ਗਈ ਸੀ, ਜਿਸ ਵਿੱਚ ਪੁਲਿਸ ਨੇ ਧਮਕੀ ਦੇਣ ਵਾਲੇ ਨਾਬਾਲਗ ਨੂੰ ਗਿ੍ਰਫਤਾਰ ਵੀ ਕੀਤਾ ਸੀ। ਧਮਕੀ ਦੀ ਸ਼ਿਕਾਇਤ ਮਿਲਣ ’ਤੇ ਮਾਨਸਾ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ।
ਬਲਕੌਰ ਸਿੰਘ ਨੇ ਬਰਸੀ ਵਾਲੇ ਦਿਨ ਕੁਝ ਲੋਕਾਂ ਦੇ ਨਾਂ ਵੀ ਜਨਤਕ ਕੀਤੇ ਸਨ, ਜਿਨ੍ਹਾਂ ਵਿੱਚ ਕੁਝ ਸਿਆਸੀ, ਗਾਇਕ ਅਤੇ ਮਿਊਜ਼ਿਕ ਕੰਪਨੀਆਂ ਦੇ ਲੋਕ ਸ਼ਾਮਲ ਸਨ। ਜਿਸ ਤੋਂ ਸਿੱਧੂ ਦੀ ਜਾਨ ਨੂੰ ਖ਼ਤਰਾ ਸੀ। ਬਰਸੀ ਵਾਲੇ ਦਿਨ ਮਾਤਾ ਚਰਨ ਕੌਰ ਨੇ ਵੀ ਕਿਹਾ ਸੀ ਕਿ ਉਹ ਗੁਲਾਮ ਦੇਸ਼ ਵਿੱਚ ਰਹਿ ਰਹੇ ਹਨ।
ਪਿਛਲੇ ਸਾਲ 20 ਮਈ 2022 ਨੂੰ ਸ਼ਾਮ ਨੂੰ ਹੋਇਆ ਸੀ ਮੂਸੇਵਾਲਾ ਦਾ ਕਤਲ
ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦਾ 20 ਮਈ 2022 ਐਤਵਾਰ ਨੂੰ ਸ਼ਾਮ ਸਾਢੇ 5 ਵਜੇ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਕਰੀਬ 40 ਰਾਉਂਡ ਫਾਇਰਿੰਗ ਕੀਤੀ ਗਈ ਸੀ। ਮੂਸੇਵਾਲਾ ਦੇ ਸਰੀਰ ’ਤੇ 19 ਜਖਮ ਮਿਲੇ ਸਨ। ਇਨ੍ਹਾ ’ਚ 7 ਗੋਲੀਆਂ ਮੂਸੇਵਾਲਾ ਨੂੰ ਲੱਗੀਆਂ ਸਨ। ਗੋਲੀ ਲੱਗਣ ਤੋਂ 15 ਮਿੰਟਾਂ ਬਾਅਦ ਮੂਸੇਵਾਲਾ ਦੀ ਮੌਤ ਹੋ ਗਈ ਸੀ। ਥਾਰ ਦੀ ਜੀਪ ਵਿੱਚ ਜਾ ਰਹੇ ਮੂਸੇਵਾਲਾ ਦੀ ਬੋਲੈਰੋ ਅਤੇ ਕੋਰੋਲਾ ਦੀ ਟੱਕਰ ਵਿੱਚ ਮੌਤ ਹੋ ਗਈ। ਉਸ ਸਮੇਂ ਮੂਸੇਵਾਲਾ ਨਾਲ ਕੋਈ ਗੰਨਮੈਨ ਨਹੀਂ ਸੀ। ਗੈਂਗਸਟਰ ਲਾਰੈਂਸ ਨੇ ਦਾਅਵਾ ਕੀਤਾ ਸੀ ਕਿ ਸਿੱਧੂ ਮੂਸੇਵਾਲਾ ਨੂੰ ਗੋਲਡੀ ਬਰਾੜ ਨੇ ਮਾਰਿਆ ਸੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, Instagram, Linkedin , YouTube‘ਤੇ ਫਾਲੋ ਕਰੋ।